28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਪੰਚਾਇਤ ਸੰਮਤੀ ਜ਼ੋਨ ਖੱੁਡੀ ਕਲਾਂ ਤੋਂ ਆਜ਼ਾਦ ਉਮੀਦਵਾਰ ਯਾਦਵਿੰਦਰ ਸਿੰਘ ਬਾਜਵਾ ਚੋਣ ਜਿੱਤੇ <br/>

Ad Position 21
No active advertisement
ਖੱੁਡੀ ਕਲਾਂ ਜ਼ੋਨ ਤੋਂ ਜੇਤੂ ਉਮੀਦਵਾਰ ਯਾਦਵਿੰਦਰ ਸਿੰਘ ਬਾਜਵਾ ਨੂੰ ਹਾਰ ਪਾ ਕੇ ਸਨਮਾਨਿਤ ਕਰਦੇ ਹੋਏ ਪਿੰਡ ਵਾਸੀ | ਤਸਵੀਰ : ਗੁਰਜੀਤ ਸਿੰਘ ਖੱੁਡੀ <br/> 18-12-2025
ਹੰਡਿਆਇਆ, 17 ਦਸੰਬਰ (ਗੁਰਜੀਤ ਸਿੰਘ ਖੱੁਡੀ)-ਪੰਜਾਬ ਅੰਦਰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਅੱਜ ਐਲਾਨੇ ਗਏ ਨਤੀਜਿਆਂ ਵਿਚ ਬਲਾਕ ਬਰਨਾਲਾ ਦੇ ਪਿੰਡ ਖੱੁਡੀ ਕਲਾਂ ਜ਼ੋਨ (ਜਨਰਲ) ਤੋਂ ਆਜ਼ਾਦ ਉਮੀਦਵਾਰ ਯਾਦਵਿੰਦਰ ਸਿੰਘ ਬਾਜਵਾ 469 ਵੋਟਾਂ ਨਾਲ ਜੇਤੂ ਰਹੇ | ਚੋਣ ਜਿੱਤਣ ਉਪਰੰਤ ਯਾਦਵਿੰਦਰ ਸਿੰਘ ਬਾਜਵਾ ਮੈਂਬਰ ਸੰਮਤੀ ਗੁਰਦੁਆਰਾ ਅੜੀਸਰ ਸਾਹਿਬ ਕੋਠੇ ਚੂੰਘਾ ਵਿਖੇ ਨਤਮਸਤਕ ਹੋਏ ਅਤੇ ਪਿੰਡ ਵਿਚ ਪੱੁਜ ਕੇ ਸਮੂਹ ਆਗੂਆਂ ਤੇ ਵੋਟਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਸਿਮਰਜੀਤ ਸਿੰਘ ਬਾਜਵਾ, ਰਣਜੋਧ ਸਿੰਘ ਬਾਜਵਾ, ਗੁਰਨੈਬ ਸਿੰਘ ਬਾਜਵਾ, ਪੰਚ ਗੁਰਨੈਬ ਸਿੰਘ ਬਾਜਵਾ, ਪੰਚ ਜ਼ੋਰਾ ਸਿੰਘ ਖੱੁਡੀ, ਰਾਜ ਕਮਲ ਰਾਜੂ, ਅੰਮਿ੍ਤਪਾਲ ਸਿੰਘ ਬਾਜਵਾ, ਨਿਰਮਲ ਸਿੰਘ ਨਿੰਮਾ, ਸਾਬਕਾ ਸਰਪੰਚ ਬਲਵੰਤ ਸਿੰਘ ਪੱਤੀ ਸੋਹਲ, ਪਰਮਜੀਤ ਸਿੰਘ ਹੈਪੀ, ਅਮਨਦੀਪ ਸਿੰਘ, ਰਵਿੰਦਰ ਸਿੰਘ ਬਿੰਦੂ, ਗੁਰਪ੍ਰੀਤ ਸਿੰਘ ਬੱਬੂ, ਪਿਆਰਾ ਸਿੰਘ, ਇੰਦਰ ਬਾਜਵਾ, ਲਛਮਣ ਸਿੰਘ ਟੋਨੀ, ਰਜਿੰਦਰ ਸਿੰਘ, ਗੁਰਦੀਪ ਸਿੰਘ ਆਦਿ ਸਮੇਤ ਪਿੰਡ ਵਾਸੀਆਂ ਨੇ ਹਾਰ ਪਾ ਕੇ ਸਨਮਾਨਿਤ ਕੀਤਾ ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਤੇ ਸ਼ੋ੍ਰਮਣੀ ਅਕਾਲੀ ਦਲ ਵਿਚਕਾਰ ਰਿਹਾ ਫਸਵਾਂ ਮੁਕਾਬਲਾ <br/> ਅਗਲੀ ਖ਼ਬਰ ਸੰਤ ਘੁੰਨਸ ਵਲੋਂ ਪਾਰਟੀ ਦੀ ਜੇਤੂ ਉਮੀਦਵਾਰ ਰਾਜਵੀਰ ਕੌਰ ਨੂੰ ਕੀਤਾ ਸਨਮਾਨਿਤ <br/>
Ad Position 24