28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਪਿੰਡ ਢਿਲਵਾਂ (ਨਾਭਾ) ਜ਼ੋਨ ਤੋਂ 'ਆਪ' ਦੇ ਉਮੀਦਵਾਰ ਤੇਜਿੰਦਰ ਸਿੰਘ ਢਿਲਵਾਂ ਰਹੇ ਜੇਤੂ <br/>

Ad Position 21
No active advertisement
ਅਜੀਤ ਡੈਸਕ 18-12-2025
ਤਪਾ ਮੰਡੀ, 17 ਦਸੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਬਲਾਕ ਸ਼ਹਿਣਾ ਪਿੰਡ ਢਿਲਵਾਂ (ਨਾਭਾ) ਜੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇਜਿੰਦਰ ਸਿੰਘ ਢਿਲਵਾਂ 40 ਵੋਟਾਂ ਨਾਲ ਜੇਤੂ ਰਹੇ | ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਤੇਜਿੰਦਰ ਸਿੰਘ ਢਿਲਵਾਂ ਨੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪਿੰਡ ਦੇ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ | ਇਸ ਮੌਕੇ ਉਨ੍ਹਾਂ ਸਮੂਹ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਸਮਰਥਕਾਂ ਨੇ ਤੇਜਿੰਦਰ ਸਿੰਘ ਢਿਲਵਾਂ ਦੇ ਜਿੱਤਣ ਦੀ ਖ਼ੁਸ਼ੀ ਵਿਚ ਢੋਲ ਦੇ ਡੱਗੇ ਤੇ ਭੰਗੜਾ ਭੰਗੜਾ ਪਾਇਆ ਅਤੇ ਜੇਤੂ ਨਿਸ਼ਾਨ ਬਣਾ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਅਮਨ ਦਰਾਕਾ, ਰਵੀ ਮੌੜ, ਰਵੀ ਢਿਲਵਾਂ ਆਦਿ ਤੋਂ ਇਲਾਵਾ ਪਾਰਟੀ ਵਰਕਰ ਅਤੇ ਪਿੰਡ ਵਾਸੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵੰਦੇ ਭਾਰਤ ਰੇਲ ਗੱਡੀ ਦਾ ਬਰਨਾਲਾ ਵਿਖੇ ਸਟਾਪੇਜ ਕਰਨ 'ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਸ਼ੰਟੀ ਵਲੋਂ ਕੇਂਦਰੀ ਮੰਤਰੀਆਂ ਦਾ... ਅਗਲੀ ਖ਼ਬਰ ਆਮ ਆਦਮੀ ਪਾਰਟੀ ਤੇ ਸ਼ੋ੍ਰਮਣੀ ਅਕਾਲੀ ਦਲ ਵਿਚਕਾਰ ਰਿਹਾ ਫਸਵਾਂ ਮੁਕਾਬਲਾ <br/>
Ad Position 24