28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਵੰਦੇ ਭਾਰਤ ਰੇਲ ਗੱਡੀ ਦਾ ਬਰਨਾਲਾ ਵਿਖੇ ਸਟਾਪੇਜ ਕਰਨ 'ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਸ਼ੰਟੀ ਵਲੋਂ ਕੇਂਦਰੀ ਮੰਤਰੀਆਂ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 18-12-2025
ਬਰਨਾਲਾ, 17 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਵੰਦੇ ਭਾਰਤ ਰੇਲ ਗੱਡੀ ਜਿਸ ਦਾ ਬਰਨਾਲਾ ਵਿਖੇ ਸਟਾਪੇਜ਼ ਕਰਨ ਨੂੰ ਲੈ ਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਅਤੇ ਹੋਰ ਆਗੂਆਂ ਵਲੋਂ ਕਾਫ਼ੀ ਮਿਹਨਤ ਕੀਤੀ ਗਈ ਅਤੇ ਉਨ੍ਹਾਂ ਦੀ ਇਸ ਮਿਹਨਤ ਨੂੰ ਅੱਜ ਉਸ ਸਮੇਂ ਬੂਰ ਪੈ ਗਿਆ ਜਦੋਂ ਕੇਂਦਰੀ ਰੇਲ ਮੰਤਰੀ ਸ੍ਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਰਾਜ ਮੰਤਰੀ ਸ੍ਰੀ ਰਵਨੀਤ ਸਿੰਘ ਬਿੱਟੂ ਵਲੋਂ ਵੰਦੇ ਭਾਰਤ ਰੇਲ ਗੱਡੀ ਦਾ ਬਰਨਾਲਾ ਵਿਖੇ ਸਟਾਪੇਜ਼ ਕਰਨ ਦਾ ਐਲਾਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਇਸ ਗੱਡੀ ਦਾ ਬਰਨਾਲਾ ਵਿਖੇ ਸਟਾਪੇਜ਼ ਕਰਵਾਉਣ ਲਈ ਨਾ ਕੇਵਲ ਜ਼ਿਲ੍ਹੇ ਦੇ ਭਾਜਪਾ ਆਗੂਆਂ ਨੂੰ ਨਾਲ ਲੈ ਕੇ ਕੇਂਦਰੀ ਮੰਤਰੀਆਂ ਨੂੰ ਮਿਲ ਕੇ ਮੰਗ-ਪੱਤਰ ਦਿੱਤੇ ਗਏ ਬਲਕਿ ਗੱਡੀ ਦੇ ਸ਼ੁਰੂ ਹੋਣ ਸਮੇਂ ਤੋਂ ਹੀ ਲਗਾਤਾਰ ਯਤਨ ਕੀਤਾ ਜਾ ਰਿਹਾ ਸੀ | ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਨੇ ਕਿਹਾ ਕਿ ਇਸ ਰੇਲ ਗੱਡੀ ਦਾ ਬਰਨਾਲਾ ਵਿਖੇ ਸਟਾਪੇਜ਼ ਹੋਣ ਨਾਲ ਨਾ ਕੇਵਲ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨੂੰ ਲਾਭ ਹੋਵੇਗਾ ਬਲਕਿ ਨਾਲ ਲੱਗਦੇ ਜ਼ਿਲਿ੍ਹਆਂ ਮਾਨਸਾ ਤੇ ਮਲੇਰਕੋਟਲਾ ਦੇ ਲੋਕਾਂ ਨੂੰ ਵੀ ਕਾਫ਼ੀ ਫ਼ਾਇਦਾ ਹੋਵੇਗਾ | ਉਨ੍ਹਾਂ ਜ਼ਿਲ੍ਹਾ ਬਰਨਾਲਾ ਦੇ ਸਮੂਹ ਭਾਜਪਾ ਆਗੂਆਂ ਤੇ ਵਾਸੀਆਂ ਤਰਫ਼ੋਂ ਕੇਂਦਰੀ ਰੇਲ ਮੰਤਰੀ ਸ੍ਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਰਾਜ ਮੰਤਰੀ ਸ੍ਰੀ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਏਡ ਤੇ ਐਸ.ਡੀ. ਸਭਾ ਵਲੋਂ 20 ਨੂੰ ਦਿਖਾਈ ਜਾਵੇਗੀ ਧਾਰਮਿਕ ਫ਼ਿਲਮ 'ਚਾਰ ਸਾਹਿਬਜ਼ਾਦੇ' ਅਗਲੀ ਖ਼ਬਰ ਪਿੰਡ ਢਿਲਵਾਂ (ਨਾਭਾ) ਜ਼ੋਨ ਤੋਂ 'ਆਪ' ਦੇ ਉਮੀਦਵਾਰ ਤੇਜਿੰਦਰ ਸਿੰਘ ਢਿਲਵਾਂ ਰਹੇ ਜੇਤੂ <br/>
Ad Position 24