ਬਰਨਾਲਾ, 17 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਏਡ ਅਤੇ ਐਸ.ਡੀ. ਸਭਾ (ਰਜਿ:) ਬਰਨਾਲਾ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਮਿਤੀ 20 ਦਸੰਬਰ ਨੂੰ ਐਸ.ਡੀ. ਸੀਨੀਅਰ ਸੈਕੰਡਰੀ ਸਕੂਲ, ਨੇੜੇ ਭਗਵਾਨ ਬਾਲਮੀਕਿ ਚੌਂਕ ਬਰਨਾਲਾ ਵਿਖੇ ਧਾਰਮਿਕ ਫ਼ਿਲਮ 'ਚਾਰ ਸਾਹਿਬਜ਼ਾਦੇ' ਦਿਖਾਈ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਦੀਪਕ ਜਿੰਦਲ ਨੇ ਦੱਸਿਆ ਕਿ 20 ਦਸੰਬਰ ਨੂੰ ਸ਼ਾਮ 5:30 ਵਜੇ ਕੀਰਤਨ ਹੋਵੇਗਾ ਅਤੇ ਸ਼ਾਮ 6 ਵਜੇ ਵੱਡੀ ਸਕਰੀਨ ਉੱਪਰ ਫ਼ਿਲਮ ਦਾ ਪ੍ਰਸਾਰਨ ਕੀਤਾ ਜਾਵੇਗਾ | ਉਨ੍ਹਾਂ ਸਮੂਹ ਸੰਗਤਾਂ ਨੂੰ ਇਸ ਧਾਰਮਿਕ ਸਮਾਗਮ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ |