28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਸ਼੍ਰੋਮਣੀ ਅਕਾਲੀ ਦਲ ਦੇ ਤਾਜੋਕੇ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਜਸਵੰਤ ਸਿੰਘ ਕਾਲਾ ਜੇਤੂ <br/>

Ad Position 21
No active advertisement
ਅਜੀਤ ਡੈਸਕ 18-12-2025
ਤਪਾ ਮੰਡੀ, 17 ਦਸੰਬਰ (ਵਿਜੇ ਸ਼ਰਮਾ)-ਜ਼ਿਲ੍ਹਾ ਪ੍ਰੀਸ਼ਦ ਜੋਨ ਤਾਜੋਕੇ ਤੋ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਰਪੰਚ ਜਸਵੰਤ ਸਿੰਘ ਕਾਲਾ ਬਖ਼ਸ਼ੀ ਕਾ ਜੇਤੂ ਰਹੇ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਰਾਹੀ, ਪਰਮਜੀਤ ਸਿੰਘ ਪੰਮਾ, ਸੁਖਪਾਲ ਸਿੰਘ ਸਮਰਾ, ਬਲਤੇਜ ਸਿੰਘ ਬੋਘਾ, ਬਾਬਾ ਬੂਟਾ ਸਿੰਘ, ਕਰਮਜੀਤ ਸਿੰਘ ਪੋਲਾ ਅਤੇ ਪਰਮਜੀਤ ਸਿੰਘ ਬਾਠ ਤੇ ਹੋਰਾਂ ਵਲੋਂ ਵਧਾਈ ਦਿੰਦੇ ਹੋਏ ਜੇਤੂ ਉਮੀਦਵਾਰ ਦਾ ਮੂੰਹ ਮਿੱਠਾ ਕਰਵਾਇਆ | ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕਾਂ ਵਲੋਂ ਜਸਵੰਤ ਸਿੰਘ ਕਾਲਾ ਦੀ ਜਿੱਤ 'ਤੇ ਨੱਚ ਟੱਪ ਕੇ ਖ਼ੁਸ਼ੀ ਮਨਾਈ ਗਈ | ਇਸ ਮੌਕੇ ਜੇਤੂ ਰਹੇ ਉਮੀਦਵਾਰ ਸਰਪੰਚ ਜਸਵੰਤ ਸਿੰਘ ਕਾਲਾ ਨੇ ਕਿਹਾ ਕਿ ਸਭ ਤੋਂ ਪਹਿਲਾਂ ਮੈਂ ਪਾਰਟੀ ਦੀ ਹਾਈਕਮਾਨ ਅਤੇ ਆਪਣੇ ਸਮਰਥਕਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੇਰੀ ਚੋਣ ਵਿਚ ਦਿਨ ਰਾਤ ਇਕ ਕਰ ਕੇ ਮੈਨੂੰ ਇਸ ਮੁਕਾਮ ਤੱਕ ਪਹੁੰਚਾਇਆ | ਉਨ੍ਹਾਂ ਕਿਹਾ ਕਿ ਜੋਨ ਤਾਜੋਕੇ ਦੇ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡਾਂਗਾ | ਇਸ ਮੌਕੇ ਸਾਬਕਾ ਸਰਪੰਚ ਸੁਖਪਾਲ ਸਿੰਘ ਸਮਰਾ, ਧੰਨਾ ਸਿੰਘ, ਰਾਜ ਸਿੰਘ, ਗੁਰਪ੍ਰੀਤ ਸਿੰਘ ਸਵੀਟੀ, ਬੇਅੰਤ ਸਿੰਘ ਬੰਤੀ, ਮੱਖਣ ਸਿੰਘ, ਨੱਥਾ ਸਿੰਘ, ਜਨਕ ਸਿੰਘ ਸਰਪੰਚ, ਮੱਘਰ ਸਿੰਘ ਧੂਰਕੋਟ, ਸ਼ੇਰ ਸਿੰਘ, ਮਹਿੰਦਰ ਸਿੰਘ ਸਰਪੰਚ, ਜਸਕਰਨ ਸਿੰਘ, ਬੂਟਾ ਸਿੰਘ, ਕੇਵਲ ਸਿੰਘ, ਦਰਸ਼ਨ ਸਿੰਘ, ਹਰਬੰਸ ਸਿੰਘ, ਜਸਬੀਰ ਸਿੰਘ, ਨਿਰੰਜਨ ਸਿੰਘ, ਮੰਦਰ ਸਿੰਘ ਭੁੱਲਰ, ਪ੍ਰਦੀਪ ਸਿੰਘ ਭੁੱਲਰ, ਪ੍ਰਦੀਪ ਸਿੰਘ ਭੁੱਲਰ, ਜੱਗੀ ਸਿੰਘ, ਗੋਰਾ ਸਿੰਘ, ਬੂਟਾ ਸਿੰਘ, ਗੁਰਮੇਲ ਸਿੰਘ, ਮੰਦਰ ਸਿੰਘ ਬਦਰਾ, ਗੁਰਜੀਤ ਸਿੰਘ ਸਾਬਕਾ ਸਰਪੰਚ, ਸੰਦੀਪ ਸਿੰਘ ਸੇਖੋਂ, ਧੰਨਾ ਸਿੰਘ ਪੱਖੋ ਕਲਾਂ, ਰਾਜ ਸਿੰਘ, ਨਾਇਬ ਸਿੰਘ, ਅਜਾਇਬ ਸਿੰਘ, ਲਖਵਿੰਦਰ ਸਿੰਘ ਲੱਖਾ, ਪਰਮਜੀਤ ਸਿੰਘ ਬਾਠ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਿੰਕਾ ਕੁਤਬਾ ਬਾਹਮਣੀਆਂ ਨੇ 'ਆਪ' ਦੀ ਸ਼ਾਨਦਾਰ ਜਿੱਤ 'ਤੇ ਵਿਧਾਇਕ ਪੰਡੋਰੀ ਨੂੰ ਦਿੱਤੀ ਵਧਾਈ ਅਗਲੀ ਖ਼ਬਰ ਪੁਨੀਤ ਮਾਨ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗਹਿਲ ਤੋਂ ਜੇਤੂ ਰਹੇ
Ad Position 24