28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਰਿੰਕਾ ਕੁਤਬਾ ਬਾਹਮਣੀਆਂ ਨੇ 'ਆਪ' ਦੀ ਸ਼ਾਨਦਾਰ ਜਿੱਤ 'ਤੇ ਵਿਧਾਇਕ ਪੰਡੋਰੀ ਨੂੰ ਦਿੱਤੀ ਵਧਾਈ

Ad Position 21
No active advertisement
ਅਜੀਤ ਡੈਸਕ 18-12-2025
ਮਹਿਲ ਕਲਾਂ, 17 ਦਸੰਬਰ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਚੋਣਾਂ ਵਿਚ ਸ਼ਾਨਦਾਰ ਜਿੱਤ ਦਰਜ ਕਰਨ ਲਈ ਸੀਨੀਅਰ ਆਪ ਆਗੂ ਰਿੰਕਾ ਕੁਤਬਾ ਬਾਹਮਣੀਆਂ ਨੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ, ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਨਿਵਾਸ ਸਥਾਨ 'ਤੇ ਪਹੁੰਚ ਕੇ ਮੁਬਾਰਕਬਾਦ ਦਿੰਦਿਆਂ ਮੂੰਹ ਮਿੱਠਾ ਕਰਵਾਇਆ | ਆਪ ਆਗੂ ਰਿੰਕਾ ਬਾਹਮਣੀਆਂ ਨੇ ਕਿਹਾ ਕਿ ਇਹ ਚੋਣ 'ਚ ਭਰਵਾਂ ਸਹਿਯੋਗ ਦੇ ਕੇ ਲੋਕਾਂ ਨੇ ਆਪ ਸਰਕਾਰ ਦੀਆਂ ਨੀਤੀਆਂ 'ਤੇ ਮੋਹਰ ਲਗਾਉਂਦਿਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਦੁਬਾਰਾ ਆਪ ਸਰਕਾਰ ਬਣਾਉਣ ਦਾ ਮੁੱਢ ਬੰਨਿ੍ਹਆ ਹੈ | ਆਪ ਆਗੂ ਰਿੰਕਾ ਬਾਹਮਣੀਆਂ ਨੇ ਹਲਕਾ ਵਿਧਾਇਕ ਕੁਲਦੀਪ ਸਿੰਘ ਪੰਡੋਰੀ ਦੀ ਗਤੀਸ਼ੀਲ ਅਗਵਾਈ ਹੇਠ ਦਿਨ ਰਾਤ ਇਕ ਕਰ ਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਚੋਣਾਂ ਵਿਚ ਕੰਮ ਕਰਨ ਵਾਲੇ ਸਾਰੇ ਆਗੂਆਂ, ਵਰਕਰਾਂ ਦਾ ਉਚੇਚਾ ਧੰਨਵਾਦ ਕੀਤਾ ਹੈ | ਇਸ ਮੌਕੇ ਸਰਪੰਚ ਜਤਿੰਦਰਪਾਲ ਸਿੰਘ, ਤੇਜਿੰਦਰ ਦੇਵ ਸਿੰਘ ਮਿੰਟੂ, ਸਿਆਸੀ ਸਕੱਤਰ ਬਿੰਦਰ ਸਿੰਘ ਖ਼ਾਲਸਾ, ਜਸਪ੍ਰੀਤ ਸਿੰਘ ਪੰਡੋਰੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 26ਵੀਂਆਂ ਪੰਜਾਬ ਸਟੇਟ ਸਪੈਸ਼ਲ ਉਲੰਪਿਕ ਖੇਡਾਂ 'ਚ ਸਕੂਲ ਫ਼ਾਰ ਡਿਫਰੈਟਲੀ ਏਬਲਡ ਚਿਲਡਰਨ ਦੇ ਵਿਦਿਆਰਥੀਆਂ ਨੇ ਸੋਨੇ, ਚਾਂ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਤਾਜੋਕੇ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਜਸਵੰਤ ਸਿੰਘ ਕਾਲਾ ਜੇਤੂ <br/>
Ad Position 24