27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਸਾਬਕਾ ਵਿੱਤ ਮੰਤਰੀ ਢੀਂਡਸਾ ਨੇ ਪ੍ਰਧਾਨ ਕੁਲਵੰਤ ਸਿੰਘ ਫ਼ੌਜੀ ਨਾਲ ਦੁੱਖ ਸਾਂਝਾ ਕੀਤਾ <br/>

Ad Position 21
No active advertisement
ਮਹਿਲ ਕਲਾਂ ਸੋਢੇ ਵਿਖੇ ਸਾਬਕਾ ਸੈਨਿਕ ਵਿੰਗ ਦੇ ਪ੍ਰਧਾਨ ਕੁਲਵੰਤ ਸਿੰਘ ਫ਼ੌਜੀ ਨਾਲ ਦੁੱਖ ਸਾਂਝਾ ਕਰਨ ਸਮੇਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਤੇ ਸਾਥੀ | ਤਸਵੀਰ : ਅਵਤਾਰ ਸਿੰਘ ਅਣਖੀ <br/> 18-12-2025
ਮਹਿਲ ਕਲਾਂ, 17 ਦਸੰਬਰ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਖ਼ਜ਼ਾਨਾ ਮੰਤਰੀ ਨੇ ਮਹਿਲ ਕਲਾਂ ਸੋਢੇ ਵਿਖੇ ਸਾਬਕਾ ਸੈਨਿਕ ਵਿੰਗ ਦੇ ਪ੍ਰਧਾਨ ਕੁਲਵੰਤ ਸਿੰਘ ਫ਼ੌਜੀ ਦੇ ਸਤਿਕਾਰਯੋਗ ਮਾਤਾ ਸੁਰਜੀਤ ਕੌਰ ਦੇ ਦਿਹਾਂਤ ਉਪਰ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨੂੰ ਹਰ ਸੰਭਵ ਸਹਿਯੋਗ ਦਾ ਵਿਸ਼ਵਾਸ ਦੁਆਇਆ | ਸਾਬਕਾ ਕੈਬਨਿਟ ਮੰਤਰੀ ਢੀਂਡਸਾ ਨੇ ਕਿਹਾ ਕਿ ਮਾਤਾ ਸੁਰਜੀਤ ਕੌਰ ਨੇ ਪਤੀ ਚੰਦ ਸਿੰਘ ਦੀ ਮੌਤ ਤੋਂ ਬਾਅਦ ਅਡੋਲ ਰਹਿ ਕੇ ਆਪਣੇ ਬੱਚਿਆਂ ਨੂੰ ਚੰਗੇ ਸਸਕਾਰ ਦੇਣ, ਉੱਚ ਵਿੱਦਿਆ ਪ੍ਰਦਾਨ ਕਰਵਾ ਕੇ ਪੈਰਾਂ ਸਿਰ ਖੜਨ ਦੇ ਸਮਰੱਥ ਬਣਾਉਣ ਲਈ ਸਖ਼ਤ ਮਿਹਨਤ ਕੀਤੀ | ਉਨ੍ਹਾਂ ਦੀ ਸਿੱਖਿਆ ਅਨੁਸਾਰ ਅੱਜ ਵੱਡਾ ਪੁੱਤਰ ਕੁਲਵੰਤ ਸਿੰਘ ਫ਼ੌਜੀ ਦੇਸ਼ ਦੀਆਂ ਸਰਹੱਦਾਂ ਉਪਰ ਸੇਵਾਵਾਂ ਨਿਭਾਉਣ ਉਪਰੰਤ ਸੱਚੀ ਸੁੱਚੀ ਕਿਰਤ ਕਰ ਕੇ ਪਰਿਵਾਰ ਸਮੇਤ ਰਾਜਸੀ, ਸਮਾਜ ਸੇਵਾ ਦੇ ਖੇਤਰ ਵਿਚ ਵਿਸ਼ੇਸ਼ ਥਾਂ ਰੱਖਦਾ ਹੈ | ਉਸਾਰੂ ਮਾਰਗ ਦਰਸ਼ਨ ਸਦਕਾ ਮਾਤਾ ਜੀ ਦੀ ਫੁਲਵਾੜੀ ਦੇ ਫ਼ੁੱਲ ਦੇਸ਼- ਵਿਦੇਸ਼ 'ਚ ਸੱਤ ਸਮੁੰਦਰੋਂ ਪਾਰ ਜਾ ਕੇ ਵੀ ਪਰਿਵਾਰ ਦਾ ਨਾਂਅ ਰੌਸ਼ਨ ਕਰ ਰਹੇ ਹਨ | ਉਨ੍ਹਾਂ ਸਮੁੱਚੇ ਢੀਂਡਸਾ ਪਰਿਵਾਰ ਵਲੋਂ ਮਾਤਾ ਸੁਰਜੀਤ ਕੌਰ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਕਿਹਾ ਅਜਿਹੇ ਪਰਿਵਾਰਾਂ ਤੋਂ ਸੇਧ ਲੈ ਕੇ ਸਾਨੂੰ ਬਜ਼ੁਰਗ ਮਾਪਿਆਂ ਦੀ ਸਾਂਭ ਸੰਭਾਲ ਵਲ ਵਿਸ਼ੇਸ਼ ਧਿਆਨ ਦੇਣਾ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਸਾਬਕਾ ਚੇਅਰਮੈਨ ਅਜੀਤ ਸਿੰਘ ਕੁਤਬਾ, ਰੂਬਲ ਗਿੱਲ ਮਹਿਲ ਖੁਰਦ, ਲਖਵਿੰਦਰ ਸਿੰਘ ਸੋਢਾ, ਜਗਸੀਰ ਸਿੰਘ ਭੋਲਾ, ਜਗਤਾਰ ਸਿੰਘ ਕਲਾਲਾ, ਦਰਸ਼ਨ ਸਿੰਘ, ਸੁਰਜੀਤ ਸਿੰਘ ਕੁਰੜ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਥੰਮ ਜੀ ਸਾਹਿਬ ਤੋਂ ਆਰੰਭ ਹੋਈਆਂ ਪ੍ਰਭਾਤ ਫੇਰੀਆਂ ਅਗਲੀ ਖ਼ਬਰ ਡਾ. ਨਿਸ਼ਿਤ ਗੁਪਤਾ ਭਦੌੜ ਦਾ ਨੈਸ਼ਨਲ 'ਰੱਖਿਆ ਮੰਤਰੀ ਐਵਾਰਡ' ਨਾਲ ਸਨਮਾਨ <br/>
Ad Position 24