24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ 'ਯੂਥ ਅਗੇਂਸਟ ਡਰੱਗਜ਼' ਮੁਹਿੰਮ ਤਹਿਤ ਕੱਢਿਆ ਪੈਦਲ ਮਾਰਚ <br/>

Ad Position 21
No active advertisement
ਅਜੀਤ ਡੈਸਕ 19-12-2025
ਬਰਨਾਲਾ, 18 ਦਸੰਬਰ (ਨਰਿੰਦਰ ਅਰੋੜਾ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ਼-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਮਿਸ ਅੰਸ਼ੂਲ ਬੇਰੀ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਵੱਖ-ਵੱਖ ਸਕੂਲਾਂ ਦੇ ਐਨ.ਐੱਸ.ਐੱਸ. ਅਤੇ ਐਨ.ਸੀ.ਸੀ. ਦੇ ਵਲੰਟੀਅਰਾਂ ਵਲੋਂ ਪੈਦਲ ਮਾਰਚ ਕੱਢਿਆ ਗਿਆ | ਇਸ ਪੈਦਲ ਮਾਰਚ ਦੀ ਸ਼ੁਰੂਆਤ ਜ਼ਿਲ੍ਹਾ ਕਚਹਿਰੀਆਂ ਤੋਂ ਰਾਕੇਸ਼ ਗੁਪਤਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਝੰਡੀ ਦੇ ਕੇ ਕੀਤੀ ਗਈ | ਇਹ ਪੈਦਲ ਮਾਰਚ ਸ਼ਹਿਰ ਦੇ ਵੱਖ-ਵੱਖ ਹਿੱਸਿਆ ਅਤੇ ਮੁੱਖ ਬਾਜ਼ਾਰ ਵਿਚੋਂ ਹੁੰਦੇ ਹੋਇਆ ਵਾਪਸ ਜ਼ਿਲ੍ਹਾ ਕਚਹਿਰੀਆਂ ਵਿਖੇ ਖ਼ਤਮ ਹੋਇਆ | ਇਸ ਮੌਕੇ ਗੱਲਬਾਤ ਕਰਦਿਆਂ ਰਾਕੇਸ਼ ਗੁਪਤਾ ਨੇ ਕਿਹਾ ਕਿ ਇਸ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਕਰ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ | ਇਸ ਮੌਕੇ ਸਮੂਹ ਜੱਜ ਸਾਹਿਬਾਨ, ਪ੍ਰਧਾਨ ਜ਼ਿਲ੍ਹਾ ਬਾਰ ਐੱਸੋਸੀਏਸ਼ਨ ਬਰਨਾਲਾ, ਲੀਗਲ ਏਡ ਡਿਫੈਂਸ ਕਾਉਸਲ, ਮੈਡੀਏਟਰਜ, ਵਕੀਲ ਸਾਹਿਬਾਨ, ਡਾ: ਬਰਜਿੰਦਰਪਾਲ ਸਿੰਘ, ਡਿਪਟੀ ਡੀ.ਈ.ਓ. (ਸੈ.ਸਿ), ਨੀਰਜ ਸਿੰਗਲਾ ਜ਼ਿਲ੍ਹਾ ਕੋਆਰਡੀਨੇਟਰ ਨੋਡਲ ਅਫ਼ਸਰ, ਪਿ੍ੰਸੀਪਲ ਹਰੀਸ਼ ਬਾਂਸਲ, ਮਨਪਾਲ ਸਿੰਘ, ਹਿਮਾ ਲੀਗਲ ਐਡਵਾਈਜ਼ਰ, ਹਰਦੀਪ ਸਿੰਘ, ਮਨਜੀਤ ਸਿੰਘ, ਸੁਖਵਿੰਦਰ ਸਿੰਘ ਐਨ.ਸੀ.ਸੀ ਅਤੇ ਪੈਰਾ ਲੀਗਲ ਵਲੰਟੀਅਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੁਨੀਤ ਮਾਨ ਗਹਿਲ ਦਾ ਜਿੱਤ ਉਪਰੰਤ ਪਿੰਡ ਵਾਸੀਆਂ ਨੇ ਕੀਤਾ ਭਰਵਾਂ ਸਵਾਗਤ <br/> ਅਗਲੀ ਖ਼ਬਰ ਕਿਸਾਨਾਂ ਨੇ ਨਹਿਰੀ ਵਿਭਾਗ ਵਿਰੁੱਧ ਕੀਤੀ ਜੰਮ ਕੇ ਨਾਅਰੇਬਾਜ਼ੀ <br/>
Ad Position 24