ਟੱਲੇਵਾਲ, 18 ਦਸੰਬਰ (ਸੋਨੀ ਚੀਮਾ)-ਇਤਿਹਾਸਕ ਪਿੰਡ ਗਹਿਲ ਦੇ ਬਰਜਿੰਦਰਪਾਲ ਸਿੰਘ ਪੁਨੀਤ ਮਾਨ ਜੋ ਕਿ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜਨਰਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਨ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ | ਉਨ੍ਹਾਂ ਦਾ ਪਿੰਡ ਪਹੁੰਚਣ 'ਤੇ ਪੰਚਾਇਤ, ਵੱਖ-ਵੱਖ ਕਲੱਬਾਂ, ਵੱਡੀ ਗਿਣਤੀ ਵਿਚ ਪਿੰਡ ਵਾਸੀਆਂ, ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਨੇ ਜੇਤੂ ਉਮੀਦਵਾਰ ਦਾ ਹਾਰ ਪਾ ਕੇ ਸਵਾਗਤ ਕੀਤਾ ਅਤੇ ਢੋਲ ਦੇ ਡੱਗੇ 'ਤੇ ਜੇਤੂ ਉਮੀਦਵਾਰ ਨੂੰ ਘਰ ਲਿਜਾਇਆ ਗਿਆ | ਜ਼ਿਕਰਯੋਗ ਹੈ ਕਿ ਪਿੰਡ ਗਹਿਲ ਵਾਸੀਆਂ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਚੋਣਾਂ ਤੋਂ ਪਹਿਲਾਂ ਇਕੱਤਰਤਾ ਕਰ ਕੇ ਵੱਡੀ ਗਿਣਤੀ ਲੋਕਾਂ ਨੇ ਪੁਨੀਤ ਮਾਨ ਗਹਿਲ ਨੂੰ ਉਮੀਦਵਾਰ ਐਲਾਨ ਦਿੱਤਾ ਸੀ ਅਤੇ ਸਮੁੱਚੀਆਂ ਪਾਰਟੀਆਂ ਨੇ ਉਸ ਦੇ ਹੱਕ ਵਿਚ ਭੁਗਤਣ ਦੀ ਗੱਲ ਆਖੀ, ਜਿਸ ਉਪਰੰਤ ਚੋਣਾਂ ਦੌਰਾਨ ਵੀ ਦੇਖਣ ਨੂੰ ਮਿਲਿਆ ਜਿੱਥੇ ਸਮੂਹ ਪਿੰਡ ਵਾਸੀਆਂ ਨੇ ਭਾਈਚਾਰਕ ਸਾਂਝ ਦੇ ਤੌਰ 'ਤੇ ਸਾਂਝਾ ਪੋਿਲੰਗ ਬੂਥ ਲਾਇਆ, ੳੱੁਥੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਪੁਨੀਤ ਮਾਨ ਦੀ ਜਿੱਤ ਵਿਚ ਯੋਗਦਾਨ ਪਾਇਆ ਹੈ | ਇਸ ਮੌਕੇ ਪੁਨੀਤ ਮਾਨ ਨੇ ਸਮੂਹ ਪਿੰਡ ਵਾਸੀਆਂ ਤੋਂ ਇਲਾਵਾ ਜ਼ੋਨ ਦੇ ਸਮੁੱਚੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਮੈਂ ਆਪਣੇ ਪਿੰਡ ਅਤੇ ਜ਼ੋਨ ਦੇ ਲੋਕਾਂ ਨੂੰ ਸਮਰਪਿਤ ਕਰਦਾ ਹਾਂ, ਜਿਨ੍ਹਾਂ ਮੇਰਾ ਸਾਥ ਦਿੱਤਾ ਅਤੇ ਪਹਿਲਾਂ ਦੀ ਤਰ੍ਹਾਂ ਹੁਣ ਪਿੰਡ ਅਤੇ ਇਲਾਕੇ ਦੇ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਕਰਵਾਏ ਜਾਣਗੇ | ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਹੋਰ ਸਮਰਥਕ ਹਾਜ਼ਰ ਸਨ |