24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਧਰਨਾ <br/>

Ad Position 21
No active advertisement
ਡਿਪਟੀ ਡਾਇਰੈਕਟਰ ਦਫ਼ਤਰ ਅੱਗੇ ਰੋਸ ਧਰਨਾ ਦਿੰਦੇ ਹੋਏ ਵੈਟਨਰੀ ਇੰਸਪੈਕਟਰ | ਅਜੀਤ ਤਸਵੀਰ <br/> 19-12-2025
ਬਰਨਾਲਾ, 18 ਦਸੰਬਰ (ਰਾਜ ਪਨੇਸਰ)-ਪੰਜਾਬ ਸਰਕਾਰ ਵਲੋਂ ਵੈਟਨਰੀ ਇੰਸਪੈਕਟਰ ਕੇਡਰ ਦੀਆਂ ਮੰਗਾਂ ਤੇ ਮਸਲਿਆਂ ਨੂੰ ਲਗਾਤਾਰ ਲਟਕਾਉਣ ਦੇ ਖ਼ਿਲਾਫ਼ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਬਰਨਾਲਾ ਵਲੋਂ ਡਿਪਟੀ ਡਾਇਰੈਕਟਰ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਲਵਲੀ ਬਾਂਸਲ ਨੇ ਕਿਹਾ ਕਿ ਵੈਟਨਰੀ ਇੰਸਪੈਕਟਰ ਕੇਡਰ ਪਸ਼ੂ ਪਾਲਣ ਵਿਭਾਗ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰਦਾ ਹੈ | ਪਸ਼ੂ ਧੰਨ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਅ, ਨਸਲ ਸੁਧਾਰ, ਪਸ਼ੂ ਧਨ ਦੇ ਮੁੱਢਲੇ ਇਲਾਜ ਵਰਗੀਆਂ ਸਹੂਲਤਾਂ ਨੂੰ ਪਸ਼ੂ ਪਾਲਕਾਂ ਦੇ ਦਰਵਾਜ਼ੇ ਤੱਕ ਲੈ ਕੇ ਜਾਣ ਵਾਲਾ ਵੈਟਨਰੀ ਇੰਸਪੈਕਟਰ ਕੇਡਰ ਸਰਕਾਰ ਅਤੇ ਵਿਭਾਗ ਦੀ ਅਫ਼ਸਰਸ਼ਾਹੀ ਵਲੋਂ ਸਾਲਾਂ ਤੋਂ ਅਣਦੇਖਿਆ ਕੀਤਾ ਜਾ ਰਿਹਾ ਹੈ | ਇਨ੍ਹਾਂ ਮੰਗਾਂ ਮਸਲਿਆਂ ਉੱਪਰ ਵਿਭਾਗ ਦੇ ਵਜ਼ੀਰ ਅਤੇ ਅਫ਼ਸਰਸ਼ਾਹੀ ਨਾਲ ਹੋਈਆਂ ਮੀਟਿੰਗਾਂ ਹੁਣ ਤੱਕ ਬੇਸਿੱਟਾ ਰਹੀਆਂ ਹਨ | ਪੰਜਾਬ ਸਰਕਾਰ ਅਤੇ ਵਿਭਾਗ ਦੀ ਅਫ਼ਸਰਸ਼ਾਹੀ ਦੇ ਰਵੱਈਏ ਤੋਂ ਤੰਗ ਆਉਂਦਿਆਂ ਵੈਟਨਰੀ ਇੰਸਪੈਕਟਰ ਕੇਡਰ ਨੇ ਸਿਰਫ਼ ਸਰਕਾਰ ਦੇ ਨਿਯਮਾਂ ਅਧੀਨ ਕੰਮ ਕਰਨ ਦਾ ਫ਼ੈਸਲਾ ਲਿਆ ਹੈ | ਵਰਕ ਟੂ ਰੂਲ ਕਾਰਨ ਬੌਖਲਾਹਟ ਵਿਚ ਆਈ ਵਿਭਾਗ ਦੀ ਅਫ਼ਸਰਸ਼ਾਹੀ ਵੈਟਨਰੀ ਇੰਸਪੈਕਟਰ ਕੇਡਰ ਦੁਆਰਾ ਕੀਤਾ ਗਿਆ ਕੰਮ ਜ਼ਬਰਦਸਤੀ ਅਫ਼ਸਰਸ਼ਾਹੀ ਦੇ ਖਾਤੇ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਛੰਨਾਂ ਕਿਹਾ ਕਿ ਵੈਟਨਰੀ ਇੰਸਪੈਕਟਰ ਕੇਡਰ ਇਸ ਰਵੱਈਏ ਦੇ ਖ਼ਿਲਾਫ਼ 4 ਜਨਵਰੀ 2026 ਦਿਨ ਐਤਵਾਰ ਨੂੰ ਪਸ਼ੂ ਪਾਲਣ ਮੰਤਰੀ ਦੇ ਵਿਧਾਨ ਸਭਾ ਹਲਕਾ ਲੰਬੀ ਵਿਚ ਸੂਬਾ ਪੱਧਰੀ ਰੋਸ ਮੁਜ਼ਾਹਰਾ ਕਰੇਗਾ | ਇਸ ਮੌਕੇ ਮਨਜੀਤ ਰਾਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਗੁਰਪ੍ਰੀਤ ਰੂੜੇਕੇ ਕਲਾਂ, ਰਾਜਿੰਦਰ ਕੁਮਾਰ ਡੀ.ਵੀ.ਆਈ, ਹਰਨੈਬ ਸਿੰਘ, ਜਗਪਾਲ ਸਿੰਘ, ਜਸਵਿੰਦਰ ਹਰੀਗੜ੍ਹ, ਕੁਲਵਿੰਦਰ ਕੌਸ਼ਲ, ਗੁਰਪ੍ਰੀਤ ਸਿੰਘ, ਬੂਟਾ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਬਰਨਾਲਾ ਦੀ ਹੋਈ ਮੀਟਿੰਗ <br/> ਅਗਲੀ ਖ਼ਬਰ ਪੁਨੀਤ ਮਾਨ ਗਹਿਲ ਦਾ ਜਿੱਤ ਉਪਰੰਤ ਪਿੰਡ ਵਾਸੀਆਂ ਨੇ ਕੀਤਾ ਭਰਵਾਂ ਸਵਾਗਤ <br/>
Ad Position 24