ਬਰਨਾਲਾ, 18 ਦਸੰਬਰ (ਅਸ਼ੋਕ ਭਾਰਤੀ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਾਥੀ ਪਵਿੱਤਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਹੋਈ | ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ ਜੋ ਸੰਯੁਕਤ ਕਿਸਾਨ ਮੋਰਚਾ, ਟਰੇਡ ਯੂਨੀਅਨਾਂ, ਬਿਜਲੀ, ਮੁਲਾਜ਼ਮ, ਪੈਨਸ਼ਨਰ, ਵਿਦਿਆਰਥੀ ਜਥੇਬੰਦੀਆਂ ਦੇ ਫ਼ੈਸਲੇ ਮੁਤਾਬਿਕ ਜੇਕਰ ਕੇਂਦਰ ਦੀ ਮੋਦੀ ਸਰਕਾਰ ਵਲੋਂ ਚੱਲਦੇ ਸੈਸ਼ਨ ਦੌਰਾਨ ਚਾਰ ਲੇਬਰ ਕੋਡ, ਬਿਜਲੀ ਸੋਧ ਬਿਲ 2025, ਸੀਡ ਬਿਲ ਪਾਸ ਕਰਦੀ ਹੈ ਉਸ ਦੇ ਰੋਸ ਵਜੋਂ ਅਗਲੇ ਦਿਨ ਰੇਲਵੇ ਸਟੇਸ਼ਨ ਬਰਨਾਲਾ ਵਿਖੇ ਟਰੈਕ ਜਾਮ ਕੀਤਾ ਜਾਵੇਗਾ ਅਤੇ ਟੋਲ ਪਲਾਜ਼ਾ ਬਡਬਰ, ਮੱਲੀਆਂ 12 ਤੋਂ 3 ਵਜੇ ਤੱਕ ਫ਼ਰੀ ਕੀਤੇ ਜਾਣਗੇ | ਇਸ ਤੋਂ ਇਲਾਵਾ ਮੋਰਚੇ ਦੇ ਫ਼ੈਸਲੇ ਮੁਤਾਬਕ 28 ਦਸੰਬਰ ਤੋਂ 4 ਜਨਵਰੀ ਤੱਕ ਪਿੰਡਾਂ ਦੇ ਵਿਚ ਮੋਟਰਸਾਈਕਲ ਝੰਡਾ ਮਾਰਚ ਕੀਤਾ ਜਾਵੇਗਾ, 16 ਜਨਵਰੀ ਨੂੰ ਬਿਜਲੀ ਬੋਰਡ ਦੇ ਨਿਗਰਾਨ ਇੰਜੀਨੀਅਰ ਦੇ ਦਫ਼ਤਰਾਂ ਦੇ ਘਿਰਾਓ ਕੀਤੇ ਜਾਣਗੇ | ਇਨ੍ਹਾਂ ਪ੍ਰੋਗਰਾਮਾਂ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਭਰਵੀਂ ਸ਼ਮੂਲੀਅਤ ਕਰੇਗੀ | ਇਸ ਮੌਕੇ ਮੌਕੇ ਜਰਨਲ ਸਕੱਤਰ ਸਾਥੀ ਗੁਰਮੇਲ ਸਿੰਘ ਜਵੰਦਾ, ਪਰਵਿੰਦਰ ਸਿੰਘ, ਦਿਲਜੀਤ ਸਿੰਘ ਪੱਤੀ, ਗੋਪੀ ਰਾਏਸਰ ਬਲਾਕ ਪ੍ਰਧਾਨ ਬਰਨਾਲਾ, ਗੁਰਜੰਟ ਸਿੰਘ ਧੌਲਾ, ਮਹਿੰਦਰ ਸਿੰਘ ਅਸਪਾਲ, ਮਹਿੰਦਰ ਸਿੰਘ ਸੂਚ, ਰੂਪ ਸਿੰਘ, ਮਨਜੀਤ ਰਾਜ, ਕੇਵਲ ਸਿੰਘ, ਜਰਨੈਲ ਸਿੰਘ, ਰਾਮ ਸਿੰਘ, ਜਗਤਾਰ ਸਿੰਘ ਆਦਿ ਹਾਜ਼ਰ ਸਨ |