ਟੱਲੇਵਾਲ, 18 ਦਸੰਬਰ (ਸੋਨੀ ਚੀਮਾ)-ਐੱਸ.ਜੀ.ਐੱਨ. ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਵਿੱਦਿਅਕ ਟੂਰ ਲਗਾਇਆ ਗਿਆ | ਟੂਰ ਦੌਰਾਨ ਗੁਰਦੁਆਰਾ ਸ੍ਰੀ ਤਰਨਤਾਰਨ ਸਾਹਿਬ ਸਾਹਿਬ ਦੇ ਦਰਸ਼ਨ ਕੀਤੇ, ਇਸ ਤੋਂ ਬਾਅਦ ਗੁਰਦੁਆਰਾ ਸ੍ਰੀ ਝੂਲਣੇ ਮਹਿਲ ਸ੍ਰੀ ਮੰਜੀ ਸਾਹਿਬ, ਗੁਰਦੁਆਰਾ ਬਾਬਾ ਬੁੱਢਾ ਜੀ ਅਤੇ ਹਰੀਕੇ ਪੱਤਣ ਗੁਰਦੁਆਰਾ ਮੰਜੀ ਸਾਹਿਬ, ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਦਰਸ਼ਨ ਕੀਤੇ | ਇਸ ਟੂਰ ਦੌਰਾਨ ਬੱਚਿਆਂ ਨੇ ਸਿੱਖ ਇਤਿਹਾਸ ਬਾਰੇ ਡੂੰਘੀ ਜਾਣਕਾਰੀ ਪ੍ਰਾਪਤ ਕੀਤੀ | ਇਸ ਮੌਕੇ ਪਿ੍ੰਸੀਪਲ ਮੱਖਣ ਸਿੰਘ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |