24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਸ਼ੋ੍ਰਮਣੀ ਅਕਾਲੀ ਦਲ ਹਲਕਾ ਦੀ ਹਲਕਾ ਭਦੌੜ ਵਿਚ ਚੜ੍ਹਤ ਬਣੀ-ਐਡਵੋਕੇਟ ਰਾਹੀ

Ad Position 21
No active advertisement
ਅਜੀਤ ਡੈਸਕ 19-12-2025
ਸ਼ਹਿਣਾ, 18 ਦਸੰਬਰ (ਸੁਰੇਸ਼ ਗੋਗੀ)-ਹਲਕਾ ਭਦੌੜ ਦੀ ਸ਼ੋ੍ਰਮਣੀ ਅਕਾਲੀ ਦਲ ਦੇ ਗੜ੍ਹ ਵਜੋਂ ਜਾਣਿਆਂ ਜਾਂਦਾ ਅਤੇ ਮੌਜੂਦਾ ਹੋਈਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਚੜ੍ਹਤ ਬਰਕਰਾਰ ਹੋਈ | ਇਹ ਸ਼ਬਦ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਭਦੌੜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਗੱਲਬਾਤ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਬਲਾਕ ਸ਼ਹਿਣਾ ਦੇ ਚਾਰ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਵਿਚੋਂ ਦੋ ਜ਼ੋਨਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਸ਼ਾਨਦਾਰ ਢੰਗ ਨਾਲ ਜਿੱਤ ਪ੍ਰਾਪਤ ਕਰਨ ਵਿਚ ਸਫਲ ਹੋਇਆ, ਜਦਕਿ ਬਲਾਕ ਸੰਮਤੀ ਦੇ 25 ਜ਼ੋਨਾਂ ਵਿਚੋਂ 7 ਜ਼ੋਨਾਂ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਜੇਤੂ ਰਹੇ | ਐਡਵੋਕੇਟ ਰਾਹੀ ਨੇ ਕਿਹਾ ਕਿ 9 ਜ਼ੋਨਾਂ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸਮੇਂ ਦੀ ਘਾਟ ਕਾਰਨ ਖੜੇ ਨਹੀਂ ਕੀਤੇ ਜਾ ਸਕੇ | ਉਨ੍ਹਾਂ ਇਹ ਵੀ ਕਿਹਾ ਕਿ ਕਈ ਵਰਕਰਾਂ ਤੇ ਆਗੂਆਂ ਦੇ ਮਨਾਂ ਵਿਚ ਸੱਤਾਧਾਰੀ ਪਾਰਟੀ ਦਾ ਡਰ ਅਤੇ ਹਾਰ ਜਾਣ ਦਾ ਡਰ ਵੀ ਸੀ, ਪਰ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਨੂੰ ਮੁੜ ਪੈਰਾਂ ਸਿਰ ਕਰਨ ਲਈ ਨਿਭਾਈਆਂ ਗਈਆਂ ਸੇਵਾਵਾਂ ਕਾਰਨ ਲੋਕ ਮਨਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਮੁੜ ਜਾਗਿਆ ਅਤੇ ਆਮ ਪਾਰਟੀ ਦੇ ਗੜ੍ਹ ਵਿਚ ਜਿਨ੍ਹਾਂ ਵਰਕਰਾਂ ਨੇ ਚੋਣ ਲੜਨ ਦੀ ਦਲੇਰੀ ਦਿਖਾਈ | ਉਹ ਵਰਕਰ ਵਧਾਈ ਦੇ ਪਾਤਰ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਸ਼ੋ੍ਰਮਣੀ ਅਕਾਲੀ ਦਲ ਹੋਰ ਮਜ਼ਬੂਤ ਪਾਰਟੀ ਹੋ ਕੇ ਮੈਦਾਨ ਵਿਚ ਆਵੇਗਾ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਅਤੇ ਤਿੰਨੋਂ ਪੰਚਾਇਤ ਸੰਮਤੀਆਂ ਉੱਪਰ 'ਆਪ' ਨੂੰ ਮਿਲਿਆ ਪੂਰਨ ਬਹੁਮਤ <br/> ਅਗਲੀ ਖ਼ਬਰ ਐੱਸ.ਜੀ.ਐੱਨ. ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ <br/>
Ad Position 24