24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਵਿਕਾਸ ਤੇ ਪਾਰਦਰਸ਼ਤਾ ਦੀ ਹੋਈ ਜਿੱਤ-ਵਿਧਾਇਕ ਉੱਗੋਕੇ

Ad Position 21
No active advertisement
ਅਜੀਤ ਡੈਸਕ 19-12-2025
ਤਪਾ ਮੰਡੀ, 18 ਦਸੰਬਰ (ਪ੍ਰਵੀਨ ਗਰਗ)-ਹਲਕਾ ਭਦੌੜ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਆਏ ਨਤੀਜਿਆਂ ਨੇ ਇਕ ਨਵਾਂ ਇਤਿਹਾਸ ਸਿਰਜ ਦਿੱਤਾ ਹੈ | ਕਿਉਂਕਿ ਚੋਣ ਮੈਦਾਨ ਵਿਚ ਨਿੱਤਰੇ ਉਮੀਦਵਾਰਾਂ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ | ਇਨ੍ਹਾਂ ਨਤੀਜਿਆਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਹਲਕੇ ਦੇ ਵਸਨੀਕਾਂ ਨੇ ਰਵਾਇਤੀ ਰਾਜਨੀਤੀ ਨੂੰ ਨਕਾਰਦਿਆਂ ਵਿਕਾਸ, ਇਮਾਨਦਾਰੀ ਅਤੇ ਲੋਕ-ਪੱਖੀ ਪ੍ਰਸ਼ਾਸਨ ਦੇ ਹੱਕ ਵਿਚ ਫ਼ਤਵਾ ਦਿੱਤਾ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਦੀ ਟੀਮ ਵਲੋਂ ਹਰ ਪਿੰਡ ਤੇ ਹਰ ਦਰਵਾਜ਼ੇ ਤੱਕ ਪਹੁੰਚ ਕੀਤੀ ਗਈ ਸੀ | ਲੋਕਾਂ ਦੀਆਂ ਜ਼ਮੀਨੀ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਦਿੱਤੇ ਭਰੋਸੇ ਨੇ ਜਨਤਾ 'ਚ ਵਿਸ਼ਵਾਸ ਪੈਦਾ ਕੀਤਾ | ਉਨ੍ਹਾਂ ਕਿਹਾ ਕਿ ਇਨ੍ਹਾਂ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਹਲਕਾ ਭਦੌੜ ਹੁਣ ਰਾਜਨੀਤਿਕ ਅਤੇ ਵਿਕਾਸ ਪੱਖੋਂ ਅਹਿਮ ਭੂਮਿਕਾ ਨਿਭਾਉਣ ਲਈ ਤਿਆਰ ਹੈ | ਇਸ ਮੌਕੇ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਅਤੇ ਬਲਾਕ ਸੰਮਤੀ ਦੀ ਚੋਣ ਜਿੱਤੇ ਤੇਜਿੰਦਰ ਸਿੰਘ ਢਿਲਵਾਂ ਨੇ ਕਿਹਾ ਇਹ ਜਿੱਤ ਭਦੌੜ ਹਲਕੇ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ 4.5 ਕਿਲੋ ਹੈਰੋਇਨ ਤੇ ਇਕ ਪਿਸਤੌਲ ਸਮੇਤ 3 ਗ੍ਰਿਫ਼ਤਾਰ ਅਗਲੀ ਖ਼ਬਰ ਟਰੈਫ਼ਿਕ ਨਿਯਮਾਂ ਨੂੰ ਛਿੱਕੇ ਟੰਗ ਰਹੀ ਟੋਲ ਪਲਾਜ਼ਾ ਕੰਪਨੀ, ਨਿੱਤ ਦੇ ਰਹੀ ਹੈ ਹਾਦਸਿਆਂ ਨੂੰ ਸੱਦਾ <br/>
Ad Position 24