24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਹਲਕਾ ਮਹਿਲ ਕਲਾਂ 'ਚ ਬਲਾਕ ਸੰਮਤੀ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਰਿਹਾ ਭਾਰੂ <br/>

Ad Position 21
No active advertisement
ਅਜੀਤ ਡੈਸਕ 19-12-2025
ਟੱਲੇਵਾਲ, 18 ਦਸੰਬਰ (ਸੋਨੀ ਚੀਮਾ)-ਪਿਛਲੇ ਲੰਬੇ ਸਮੇਂ ਤੋਂ ਰਾਜ ਸੱਤਾ ਤੋਂ ਲਾਂਭੇ ਹੋਈ ਸ਼ੋ੍ਰਮਣੀ ਅਕਾਲੀ ਦਲ ਬਾਦਲ ਨੇ ਹਲਕਾ ਮਹਿਲ ਕਲਾਂ ਅਧੀਨ ਆਉਂਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੁੜ ਆਪਣੀ ਹਾਜ਼ਰੀ ਲਗਵਾ ਦਿੱਤੀ ਹੈ | ਇਸੇ ਕੜੀ ਦੇ ਚੱਲਦਿਆਂ ਹਲਕਾ ਮਹਿਲ ਕਲਾਂ ਦੇ ਬਲਾਕ ਸੰਮਤੀ ਜ਼ੋਨ ਮੂੰਮ ਦੇ ਪਿੰਡ ਗਾਗੇਵਾਲ ਵਿਖੇ ਭੁਗਤੀਆਂ 650 ਦੇ ਕਰੀਬ ਵੋਟਾਂ ਵਿਚ 326 ਵੋਟਾਂ ਇਕੱਲੀ ਅਕਾਲੀ ਦਲ ਦੀ ਉਮੀਦਵਾਰ ਕੁਲਵੰਤ ਕੌਰ ਨੂੰ ਪਈਆਂ ਜੋ ਉਕਤ ਜ਼ੋਨ ਤੋਂ ਜੇਤੂ ਰਹੇ ਹਨ | ਇਸੇ ਤਰ੍ਹਾਂ ਟੱਲੇਵਾਲ ਸਰਕਲ ਦੇ ਪਿੰਡ ਭੋਤਨਾ ਦੀ ਹਰਦੀਪ ਕੌਰ ਸੋਨੀ ਜੋ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਸਨ ਨੇ ਸੱਤਾਧਾਰੀ ਪਾਰਟੀ ਦੀ ਉਮੀਦਵਾਰ ਨੂੰ 226 ਵੋਟਾਂ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ | ਇਸੇ ਤਰ੍ਹਾਂ ਟੱਲੇਵਾਲ ਬਲਾਕ ਸੰਮਤੀ ਜ਼ੋਨ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਟੱਲੇਵਾਲ ਵੀ ਬਲਾਕ ਸੰਮਤੀ ਜ਼ੋਨ ਤੋਂ 386 ਵੋਟਾਂ ਨਾਲ ਵਿਰੋਧੀ ਉਮੀਦਵਾਰ ਤੋਂ ਜੇਤੂ Ðਰਹੇ, ਬੀਹਲਾ ਜ਼ੋਨ ਤੋਂ ਵੀ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਜੇਤੂ ਰਹੀ | ਇਸੇ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗਹਿਲ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਵੀਰ ਸਿੰਘ ਸੋਖੀ ਨੇ ਸੱਤਾਧਾਰੀ ਪਾਰਟੀ ਦੇ ਆਗੂ ਪੁਨੀਤ ਮਾਨ ਨੂੰ ਚੰਗੀ ਟੱਕਰ ਦਿੱਤੀ | ਇਸੇ ਤਰ੍ਹਾਂ ਕਈ ਹੋਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ਜੇਤੂ ਉਮੀਦਵਾਰ ਨਿਰਮਲਜੀਤ ਕੌਰ ਪੱਖੋਕੇ ਦਾ ਕੀਤਾ ਸਨਮਾਨ <br/> ਅਗਲੀ ਖ਼ਬਰ ਸਿਹਤ ਮੰਤਰੀ ਵਲੋਂ ਲਿੰਗ ਅਨੁਪਾਤ 'ਚ ਸੁਧਾਰ ਲਈ ਜ਼ਿਲ੍ਹਾ ਬਰਨਾਲਾ ਦਾ ਸਨਮਾਨ <br/>
Ad Position 24