ਤਪਾ ਮੰਡੀ, 18 ਦਸੰਬਰ (ਪ੍ਰਵੀਨ ਗਰਗ)-ਸੂਬੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ ਦੇ ਆਏ ਨਤੀਜਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਦੀ ਹੋਈ ਜਿੱਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਹੁਣ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਜਾਗਰੂਕ ਹੋ ਗਏ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਤੰਗ ਆ ਚੁੱਕੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਪੰਮਾ ਤਾਜੋ ਨੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਜਿੱਤੇ ਉਮੀਦਵਾਰ ਜਸਵੰਤ ਸਿੰਘ ਕਾਲਾ ਬਖਸ਼ੀ ਕਾ ਦੇ ਨਾਲ ਖ਼ੁਸ਼ੀ ਪ੍ਰਗਟ ਕਰਦਿਆਂ ਕੀਤਾ | ਉਨ੍ਹਾਂ ਆਖਿਆ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰ ਕੇ ਪੰਜਾਬ ਦੀ ਵਾਗਡੋਰ ਸੰਭਾਲੇਗਾ | ਇਸ ਮੌਕੇ ਬਲਤੇਜ ਸਿੰਘ ਬੋਘਾ, ਪੰਚ ਦਰਸ਼ਨ ਸਿੰਘ, ਸੰਦੀਪ ਸੇਖੋਂ, ਗੁਰਜੰਟ ਸਿੰਘ, ਲਖਵਿੰਦਰ ਸਿੰਘ, ਪਰਮਜੀਤ ਟੀਟੂ, ਪੰਚ ਸੰਦੀਪ ਸਿੰਘ, ਜਸਵਿੰਦਰ ਸਿੰਘ, ਕਰਮਜੀਤ ਸਿੰਘ, ਅਵਤਾਰ ਸਿੰਘ, ਗਗਨਦੀਪ ਸਿੰਘ, ਗੋਪੀ ਸਿੰਘ, ਪੰਚ ਇੰਦਰਜੀਤ ਸਿੰਘ, ਗੁਰਮੀਤ ਸਿੰਘ ਲਾਲੀ ਆਦਿ ਮੌਜੂਦ ਸਨ |