23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ, ਇਕ ਗੰਭੀਰ ਜ਼ਖ਼ਮੀ

Ad Position 21
No active advertisement
ਹਾਦਸੇ 'ਚ ਨੁਕਸਾਨਿਆ ਮੋਟਰਸਾਈਕਲ | ਤਸਵੀਰਾਂ : ਪ੍ਰਵੀਨ ਗਰਗ
ਸਿਵਲ ਹਸਪਤਾਲ ਤਪਾ ਵਿਖੇ ਜ਼ੇਰੇ ਇਲਾਜ ਜ਼ਖ਼ਮੀ |
19-12-2025
ਤਪਾ ਮੰਡੀ, 18 ਦਸੰਬਰ (ਪ੍ਰਵੀਨ ਗਰਗ)-ਬੀਤੀ ਰਾਤ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਸਥਿਤ ਡੇਰਾ ਬਾਬਾ ਇੰਦਰ ਦਾਸ ਨਜ਼ਦੀਕ ਸੜਕੀ ਹਾਦਸੇ 'ਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਅਤੇ ਇਕ ਜਣੇ ਦੇ ਗੰਭੀਰ ਜ਼ਖਮੀ ਹੋ ਜਾਣ ਸਮਾਚਾਰ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਤਪਾ ਵਿਖੇ ਜੇਰੇ ਇਲਾਜ ਗੁਰਵਿੰਦਰ ਸਿੰਘ ਆਪਣੇ ਸਾਥੀ ਕਰਨਦੀਪ ਸਿੰਘ ਪੁੱਤਰ ਇੰਦਰਦੀਪ ਸਿੰਘ ਵਾਸੀਆਨ ਰਾਮਪੁਰਾ ਫੂਲ ਨਾਲ ਬਰਨਾਲਾ ਤੋਂ ਰਾਮਪੁਰਾ ਵੱਲ ਜਾ ਰਹੇ ਸੀ, ਜਦ ਉਹ ਡੇਰਾ ਬਾਬਾ ਇੰਦਰਦਾਸ ਨਜ਼ਦੀਕ ਬਣੇ ਕੱਟ ਤੋਂ ਹਾਈਵੇ 'ਤੇ ਚੜ੍ਹਨ ਲੱਗੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਸੜਕ 'ਤੇ ਡਿਗ ਕੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਮੌਕੇ 'ਤੇ ਮੌਜੂਦ ਰਾਹਗੀਰਾਂ ਨੇ ਤੁਰੰਤ ਇਸ ਦੀ ਸੂਚਨਾ ਮਿੰਨੀ ਸਹਾਰਾ ਕਲੱਬ ਨੂੰ ਦਿੱਤੀ | ਸੂਚਨਾ ਮਿਲਦੇ ਹੀ ਮਿੰਨੀ ਸਹਾਰਾ ਕਲੱਬ ਦੇ ਵਲੰਟੀਅਰ ਮੌਕੇ 'ਤੇ ਪੁੱਜੇ ਤੇ ਜ਼ਖ਼ਮੀਆਂ ਨੂੰ ਚੁੱਕ ਕੇ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ | ਜਿੱਥੇ ਡਾਕਟਰਾਂ ਨੇ ਕਰਨਦੀਪ ਸਿੰਘ ਦਾ ਚੈੱਕਅਪ ਕਰਨ ਉਪਰੰਤ ਉਸ ਨੂੰ ਮਿ੍ਤਕ ਐਲਾਨ ਦਿੱਤਾ | ਉੱਧਰ ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਗੁਰਬਖਸ਼ੀਸ ਸਿੰਘ ਆਪਣੇ ਜਵਾਨਾਂ ਸਮੇਤ ਪਹੁੰਚ ਗਏ, ਜਿਨ੍ਹਾਂ ਸੜਕ ਵਿਚਕਾਰ ਪਏ ਮੋਟਰਸਾਈਕਲ ਨੂੰ ਇਕ ਸਾਈਡ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਸੀਰ ਸਿੰਘ ਚੀਮਾ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਠੀਕਰੀਵਾਲਾ ਤੋਂ ਜੇਤੂ
ਅਗਲੀ ਖ਼ਬਰ ਸ਼ਹੀਦਾਂ ਦੀ ਯਾਦ ਵਿਚ 'ਗੁਰੂ ਕਾ ਲੰਗਰ' 24 ਨੂੰ

Ad Position 24