23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਪੰਚਾਇਤ ਸੰਮਤੀ ਸ਼ਹਿਣਾ ਦੇ 25 ਜ਼ੋਨਾਂ 'ਚੋਂ 14 'ਤੇ ਆਮ ਆਦਮੀ ਪਾਰਟੀ ਦੀ ਜਿੱਤ, 7 ਜ਼ੋਨਾਂ ਤੋਂ ਸ਼੍ਰੋਮਣੀ ਅਕਾਲੀ ਦਲ, 3 ਤੋਂ ਕਾਂਗਰਸ ਅਤੇ ਇੱਕ ਜ਼ੋਨ ਤੋਂ ਆਜ਼ਾਦ ਉਮੀਦਵਾਰ ਜੇਤੂ <br/>

Ad Position 21
No active advertisement
ਅਜੀਤ ਡੈਸਕ 19-12-2025
ਬਰਨਾਲਾ, 18 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਚਾਇਤ ਸੰਮਤੀ ਸ਼ਹਿਣਾ ਦੇ 25 ਜ਼ੋਨਾਂ ਦੇ ਚੋਣ ਨਤੀਜਿਆਂ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਬਹੁਮਤ ਹਾਸਲ ਕੀਤਾ ਹੈ | ਅੱਜ ਆਏ ਚੋਣ ਨਤੀਜਿਆਂ ਵਿਚ 'ਆਪ' ਨੇ 11 ਜ਼ੋਨਾਂ ਵਿਚ ਜਿੱਤ ਹਾਸਲ ਕੀਤੀ ਹੈ | ਸ਼ੋ੍ਰਮਣੀ ਅਕਾਲੀ ਦਲ ਨੇ 7 ਜ਼ੋਨਾਂ, ਕਾਂਗਰਸ ਪਾਰਟੀ ਨੇ 3 ਜ਼ੋਨਾਂ ਅਤੇ ਇੱਕ ਜ਼ੋਨ ਤੋਂ ਆਜ਼ਾਦ ਉਮੀਦਵਾਰ ਜੇਤੂ ਰਿਹਾ ਹੈ ਜਦੋਂਕਿ ਤਿੰਨ ਜ਼ੋਨਾਂ ਉੱਪਰ 'ਆਪ' ਦੇ ਉਮੀਦਵਾਰ ਪਹਿਲਾਂ ਹੀ ਨਿਰਵਿਰੋਧ ਜਿੱਤ ਹਾਸਲ ਕਰ ਚੁੱਕੇ ਹਨ | ਇਸ ਤਰ੍ਹਾਂ 'ਆਪ' ਨੇ ਕੁੱਲ 14 ਜ਼ੋਨਾਂ ਉੱਪਰ ਜਿੱਤ ਹਾਸਲ ਕਰ ਲਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜ਼ੋਨ ਤਲਵੰਡੀ ਤੋਂ ਆਜ਼ਾਦ ਉਮੀਦਵਾਰ ਮਨਜੀਤ ਕੌਰ, ਜ਼ੋਨ ਉਗੋਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ, ਜ਼ੋਨ ਘੁੰਨਸ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਵੀਰ ਕੌਰ, ਜ਼ੋਨ ਦਰਾਜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਾਦਲ ਸਿੰਘ, ਜ਼ੋਨ ਮੋੜ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਜੀਤ ਕੌਰ, ਜ਼ੋਨ ਸ਼ਹਿਣਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਗਗਨਦੀਪ ਕੌਰ, ਜ਼ੋਨ ਢਿੱਲਵਾਂ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇਜਿੰਦਰ ਸਿੰਘ, ਜ਼ੋਨ ਨੈਣੇਵਾਲ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਿੰਦਰ ਕੌਰ, ਜ਼ੋਨ ਜੰਗੀਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੋਰਾ ਸਿੰਘ, ਜ਼ੋਨ ਮੱਝੂਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਕੁਲਵਿੰਦਰ ਦੀਪ ਕੌਰ, ਜ਼ੋਨ ਰਾਮਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ, ਜ਼ੋਨ ਭਗਤਪੁਰਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਵਦੀਪ ਸਿੰਘ, ਜ਼ੋਨ ਸੰਧੂ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਕੌਰ, ਜ਼ੋਨ ਜੈਮਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰਗਟ ਸਿੰਘ, ਜ਼ੋਨ ਧੌਲਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਿੰਦਰ ਸਿੰਘ, ਜ਼ੋਨ ਰੂੜੇਕੇ ਕਲਾਂ ਤੋਂ ਕਾਂਗਰਸ ਉਮੀਦਵਾਰ ਪ੍ਰੇਮ ਸਿੰਘ, ਜ਼ੋਨ ਪੱਖੋ ਕਲਾਂ ਤੋਂ ਕਾਂਗਰਸ ਉਮੀਦਵਾਰ ਮਹਿੰਦਰ ਪਾਲ, ਜ਼ੋਨ ਪੰਧੇਰ ਤੋਂ ਸ਼ੋ੍ਰਮਣੀ ਅਕਾਲੀ ਦਲ ਉਮੀਦਵਾਰ ਸੁਖਦੀਪ ਕੌਰ, ਜ਼ੋਨ ਕੋਟਦੁੱਨਾਂ ਤੋਂ ਕਾਂਗਰਸ ਉਮੀਦਵਾਰ ਸ਼ਰਨਜੀਤ ਕੌਰ, ਜ਼ੋਨ ਅਸਪਾਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੀਮਾ ਕੌਰ, ਜ਼ੋਨ ਧੂਰਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਿਰਮਲ ਸਿੰਘ, ਜ਼ੋਨ ਕੁੱਬੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੌਰ ਜੇਤੂ ਰਹੇ ਹਨ | ਜ਼ੋਨ ਤਾਜੋਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੇਅੰਤ ਸਿੰਘ, ਜ਼ੋਨ ਫ਼ਤਿਹਗੜ੍ਹ ਛੰਨਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨਦੀਪ ਕੌਰ ਅਤੇ ਜ਼ੋਨ ਕਾਲੇਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਦੀਪ ਕੌਰ ਨਿਰਵਿਰੋਧ ਪਹਿਲਾਂ ਹੀ ਜਿੱਤ ਚੁੱਕੇ ਹਨ |

Ad Position 22
No active advertisement
ਪਿਛਲੀ ਖ਼ਬਰ ਹਲਕਾ ਭਦੌੜ ਦੇ ਸਰਕਲ ਸ਼ਹਿਣਾ 'ਚੋਂ ਸ਼ੋ੍ਰਮਣੀ ਅਕਾਲੀ ਦਲ ਵੱਡੀ ਧਿਰ ਬਣ ਕੇ ਉੱਭਰਿਆ <br/> ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ ਰੂੜੇਕੇ ਕਲਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜੇਤੂ <br/>
Ad Position 24