ਬਰਨਾਲਾ, 19 ਦਸੰਬਰ (ਰਾਜ ਪਨੇਸਰ)-ਪੁਲਿਸ ਵਲੋਂ ਸਥਾਨਕ ਕਪਾਹ ਮੰਡੀ ਬਰਨਾਲਾ ਨਜ਼ਦੀਕ ਇਕ ਔਰਤ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਚ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਜਗਪਿੰਦਰ ਕੌਰ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਤੇਜੋ ਪਤਨੀ ਛੋਟਾ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦੀ ਆਦੀ ਹੈ ਜੋ ਕਿ ਕਪਾਹ ਮੰਡੀ ਬਰਨਾਲਾ ਵਿਖੇ ਖੜੀ ਨਸ਼ਾ ਵੇਚਣ ਦੀ ਫ਼ਿਰਾਕ ਵਿਚ ਹੈ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਉਕਤ ਔਰਤ ਨੂੰ 250 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |