ਤਪਾ ਮੰਡੀ, 19 ਦਸੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਸਕੱਤਰ ਕੇਸ਼ਵ ਹਿੰਗੋਨੀਆ ਆਈ.ਏ.ਐੱਸ. ਨੇ ਅੱਜ ਬਿਰਧ ਆਸ਼ਰਮ ਢਿਲਵਾਂ (ਤਪਾ) ਦਾ ਦੌਰਾ ਕਰ ਕੇ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ | ਇਸ ਮੌਕੇ ਉਨ੍ਹਾਂ ਬਿਰਧ ਆਸ਼ਰਮ ਦੀਆਂ ਸਹੂਲਤਾਂ, ਸਫ਼ਾਈ, ਰਿਹਾਇਸ਼, ਭੋਜਨ ਦੀ ਗੁਣਵੱਤਾ ਅਤੇ ਬਜ਼ੁਰਗਾਂ ਦੀ ਸੰਭਾਲ ਦੀ ਵਿਵਸਥਾ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ | ਇਸ ਤੋਂ ਬਾਅਦ ਉਨ੍ਹਾਂ ਬਜ਼ੁਰਗਾਂ ਨਾਲ ਸ਼ਾਮ ਦੀ ਚਾਹ ਸਾਂਝੀ ਕੀਤੀ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ | ਇਸ ਮੌਕੇ ਬਜ਼ੁਰਗਾਂ ਨੇ ਉਨ੍ਹਾਂ ਦੀ ਸੇਵਾ ਸੰਭਾਲ ਅਤੇ ਸਟਾਫ਼ ਦੀਆਂ ਸੇਵਾਵਾਂ ਪ੍ਰਤੀ ਤਸੱਲੀ ਜ਼ਾਹਿਰ ਕੀਤੀ | ਇਸ ਮੌਕੇ ਐੱਸ.ਡੀ.ਐੱਮ. ਤਪਾ ਆਯੂਸ਼ ਗੋਇਲ, ਸ਼ਿਵਾਂਸ਼ ਰਾਠੀ ਆਈ.ਏ.ਐੱਸ., ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ: ਤੇਅਵਾਸਪ੍ਰੀਤ ਕੌਰ ਅਤੇ ਹੋਰ ਸਟਾਫ਼ ਹਾਜ਼ਰ ਸੀ |