18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਬਲਾਕ ਸੰਮਤੀ ਜ਼ੋਨ ਮੂੰਮ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰ ਬੀਬੀ ਕੁਲਵੰਤ ਕੌਰ ਦਾ ਪਿੰਡ ਵਾਸੀਆਂ ਵਲੋਂ ਨਿੱਘਾ ਸਵਾਗਤ <br/>

Ad Position 21
No active advertisement
ਪਿੰਡ ਮੂੰਮ ਵਿਖੇ ਅਕਾਲੀ ਦਲ ਦੇ ਜੇਤੂ ਉਮੀਦਵਾਰ ਬੀਬੀ ਕੁਲਵੰਤ ਕੌਰ ਨੂੰ ਸਨਮਾਨਿਤ ਕਰਦੇ ਹੋਏ ਪਿੰਡ ਵਾਸੀ | ਤਸਵੀਰ : ਅਵਤਾਰ ਸਿੰਘ ਅਣਖੀ <br/> 20-12-2025
ਮਹਿਲ ਕਲਾਂ, 19 ਦਸੰਬਰ (ਅਵਤਾਰ ਸਿੰਘ ਅਣਖੀ)-ਬਲਾਕ ਸੰਮਤੀ ਜ਼ੋਨ ਮੂੰਮ (ਰਾਖਵਾਂ ਇਸਤਰੀ) ਦੇ ਚੋਣ ਨਤੀਜਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਕੁਲਵੰਤ ਕੌਰ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ 123 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਇਕ ਸ਼ਾਨਦਾਰ ਜਿੱਤ ਦਰਜ ਕੀਤੀ ਹੈ | ਇਸ ਇਤਿਹਾਸਕ ਜਿੱਤ ਤੋਂ ਬਾਅਦ ਜਦੋਂ ਬੀਬੀ ਕੁਲਵੰਤ ਕੌਰ ਆਪਣੇ ਪਿੰਡ ਮੂੰਮ ਪਹੁੰਚੇ, ਤਾਂ ਸਮੂਹ ਪਿੰਡ ਵਾਸੀਆਂ ਨੇ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਦਾ ਭਰਵਾਂ ਅਤੇ ਸ਼ਾਨਦਾਰ ਸਵਾਗਤ ਕੀਤਾ | ਇਸ ਖ਼ੁਸ਼ੀ ਦੇ ਮੌਕੇ ਪੰਚਾਇਤ ਸੰਮਤੀ ਮਹਿਲ ਕਲਾਂ ਦੇ ਸਾਬਕਾ ਉਪ ਚੇਅਰਮੈਨ ਲਛਮਣ ਸਿੰਘ ਮੂੰਮ ਅਤੇ ਸੁਖਪਾਲ ਸਿੰਘ ਮੂੰਮ ਨੇ ਇਸ ਸਫਲਤਾ ਦਾ ਸਿਹਰਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਇੰਚਾਰਜ ਨਾਥ ਸਿੰਘ ਹਮੀਦੀ ਦੀ ਯੋਗ ਅਗਵਾਈ ਸਿਰ ਬੰਨ੍ਹਦਿਆਂ ਕਿਹਾ ਕਿ ਉਨ੍ਹਾਂ ਦੀ ਹੱਲਾਸ਼ੇਰੀ ਸਦਕਾ ਹੀ ਸੱਤਾਧਾਰੀ ਪਾਰਟੀ ਨੂੰ ਮਾਤ ਦੇਣੀ ਸੰਭਵ ਹੋਈ ਹੈ | ਉਨ੍ਹਾਂ ਇਸ ਜਿੱਤ ਲਈ ਜ਼ੋਨ ਦੇ ਸਮੂਹ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਸਨਮਾਨ ਸਮਾਰੋਹ ਦੌਰਾਨ ਭਿੰਦਰ ਸਿੰਘ ਸੇਖੋਂ, ਪਾਲ ਸਿੰਘ ਨੰਬਰਦਾਰ, ਬਲਜੀਤ ਸਿੰਘ ਟੂਸਾ ਅਤੇ ਊਧਮ ਸਿੰਘ ਸੇਖੋਂ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮਹਿਲ ਕਲਾਂ ਵਿਖੇ ਮਾਤਾ ਸੁਰਜੀਤ ਕੌਰ ਕੁੰਢੇ ਕੇ ਨਮਿਤ ਸ਼ਰਧਾਂਜਲੀ ਸਮਾਗਮ <br/> ਅਗਲੀ ਖ਼ਬਰ ਡੋਰ ਸਟੈਪ ਡਿਲੀਵਰੀ ਸੇਵਾਵਾਂ ਵਿਚ ਆਧਾਰ ਕਾਰਡ ਨਾਲ ਸੰਬੰਧਿਤ ਦੋ ਨਵੀਆਂ ਸੇਵਾਵਾਂ ਸ਼ੁਰ- ਡਿਪਟੀ ਕਮਿਸ਼ਨਰ <br/>
Ad Position 24