18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਮਹਿਲ ਕਲਾਂ ਵਿਖੇ ਮਾਤਾ ਸੁਰਜੀਤ ਕੌਰ ਕੁੰਢੇ ਕੇ ਨਮਿਤ ਸ਼ਰਧਾਂਜਲੀ ਸਮਾਗਮ <br/>

Ad Position 21
No active advertisement
ਮਹਿਲ ਕਲਾਂ ਵਿਖੇ ਮਾਤਾ ਸੁਰਜੀਤ ਕੌਰ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ | ਤਸਵੀਰ : ਅਵਤਾਰ ਸਿੰਘ ਅਣਖੀ <br/> 20-12-2025
ਮਹਿਲ ਕਲਾਂ, 19 ਦਸੰਬਰ (ਅਵਤਾਰ ਸਿੰਘ ਅਣਖੀ)-ਸਾਬਕਾ ਸੈਨਿਕ ਵਿੰਗ ਇਕਾਈ ਮਹਿਲ ਕਲਾਂ ਦੇ ਪ੍ਰਧਾਨ ਕੁਲਵੰਤ ਸਿੰਘ ਫ਼ੌਜੀ ਅਤੇ ਸਰਪ੍ਰੀਤ ਸਿੰਘ ਦੇ ਸਤਿਕਾਰਯੋਗ ਮਾਤਾ ਸੁਰਜੀਤ ਕੌਰ ਪਤਨੀ ਸਵ. ਚੰਦ ਸਿੰਘ ਕੁੰਢੇ ਕੇ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਇਆ | ਇਸ ਮੌਕੇ ਭਾਈ ਜਗਸੀਰ ਸਿੰਘ ਖ਼ਾਲਸਾ ਦੇ ਰਾਗੀ ਜਥੇ ਨੇ ਵੈਰਾਗਮਈ ਕੀਰਤਨ ਕੀਤਾ | ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਮਾਤਾ ਸੁਰਜੀਤ ਕੌਰ ਨੇ ਸੁਚੱਜੀ ਅਗਵਾਈ ਦੇ ਕੇ ਪਰਿਵਾਰ ਨੂੰ ਬੁਲੰਦੀਆਂ 'ਤੇ ਪਹੁੰਚਾਇਆ | ਪਿਛਲੇ ਸਮੇਂ ਤੋਂ ਪਰਿਵਾਰ ਨੇ ਦਿਨ ਰਾਤ ਇੱਕ ਕਰ ਕੇ ਅਧਰੰਗ ਦਾ ਸ਼ਿਕਾਰ ਮਾਤਾ ਸੁਰਜੀਤ ਕੌਰ ਦੀ ਸੇਵਾ ਸੰਭਾਲ ਕੀਤੀ, ਸਮੂਹ ਲੋਕਾਂ ਨੂੰ ਇਸ ਤੋਂ ਸੇਧ ਲੈ ਕੇ ਆਪਣੇ ਬਜ਼ੁਰਗ ਮਾਪਿਆਂ ਦੀ ਸੇਵਾ ਸੰਭਾਲ ਕਰਨ ਵਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ | ਸੂਬੇਦਾਰ ਮੇਜਰ ਹਰਦੇਵ ਸਿੰਘ ਰੰਧਾਵਾ, ਸਾਬਕਾ ਸੈਨਿਕ ਗੁਰਜਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਕੁਲਵੰਤ ਸਿੰਘ ਫ਼ੌਜੀ ਅਤੇ ਸਰਪ੍ਰੀਤ ਸਿੰਘ ਨੂੰ ਸਿਰੋਪਾਉ ਭੇਟ ਕੀਤੇ ਗਏ | ਇਸ ਸਮੇਂ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਸਹਿਬਾਜ਼ਪੁਰਾ, ਜ਼ਿਲ੍ਹਾ ਪ੍ਰੀਸ਼ਦ ਬੀਬੀ ਕੁਲਦੀਪ ਕੌਰ ਗੰਢੂ, ਇੰਚਾਰਜ ਬਰਨਾਲਾ ਕੁਲਵੰਤ ਸਿੰਘ ਕੀਤੂ, ਰੂਬਲ ਗਿੱਲ ਕੈਨੇਡਾ, ਸਰਬਜੀਤ ਸਿੰਘ ਸਰਬੀ, ਸਰਪੰਚ ਬੀਬੀ ਕਿਰਨਾ ਰਾਣੀ, ਸਰਪੰਚ ਸਰਬਜੀਤ ਸਿੰਘ ਸ਼ੰਭੂ, ਅਰੁਣ ਕੁਮਾਰ ਬਾਂਸਲ, ਪ੍ਰਧਾਨ ਅਰਸ਼ਦੀਪ ਸਿੰਘ ਬਿੱਟੂ, ਸੁਖਵਿੰਦਰ ਸਿੰਘ ਸੁੱਖਾ, ਬਿੰਦਰ ਸਿੰਘ ਖ਼ਾਲਸਾ ਪੀ ਏ, ਸੰਮਤੀ ਮੈਂਬਰ ਰਛਪਾਲ ਸਿੰਘ ਬੱਟੀ, ਬਾਬਾ ਸ਼ੇਰ ਸਿੰਘ ਖ਼ਾਲਸਾ, ਮੰਗਤ ਸਿੰਘ ਸਿੱਧੂ, ਬਲਦੇਵ ਸਿੰਘ ਗਾਗੇਵਾਲ, ਡਾ: ਜਤਿੰਦਰਪਾਲ ਸਿੰਘ, ਪੰਡਿਤ ਜਗਦੀਸ਼ ਕੁਮਾਰ, ਗੁਰਦੀਪ ਸਿੰਘ ਸੋਢਾ, ਨੰਬਰਦਾਰ ਗੁਰਦੀਪ ਸਿੰਘ, ਨੰਬਰਦਾਰ ਨਛੱਤਰ ਸਿੰਘ ਸਿੱਧੂ, ਪਰਮਜੀਤ ਸਿੰਘ ਜਗਦੇ, ਕਮਲਦੀਪ ਸਿੰਘ ਬਰਨਾਲਾ, ਤੇਜਿੰਦਰ ਸਿੰਘ ਸੋਨੀ ਜਾਗਲ, ਪ੍ਰਧਾਨ ਬਲਜੀਤ ਸਿੰਘ ਮਾਨ, ਮਾ: ਜਗਰਾਜ ਸਿੰਘ ਭੱਠਲ, ਵਿੱਕੀ ਫਰਵਾਹੀ, ਗੋਬਿੰਦਰ ਸਿੰਘ ਸਿੱਧੂ, ਮਿ: ਚਮਕੌਰ ਸਿੰਘ ਮਠਾੜੂ, ਰਘਵੀਰ ਮਿੱਤੂ, ਕਿਸਾਨ ਆਗੂ ਮਲਕੀਤ ਸਿੰਘ ਈਨਾ, ਜਗਦੇਵ ਸਿੰਘ ਨੰਬਰਦਾਰ, ਗੁਰਚਰਨ ਸਿੰਘ ਪ੍ਰੀਤ, ਮਾ: ਰਵੀਦੀਪ ਸਿੰਘ, ਤੇਜਿੰਦਰਦੇਵ ਸਿੰਘ ਮਿੰਟੂ, ਡਾ. ਦਲਬਾਰ ਸਿੰਘ, ਗਿਆਨ ਸਿੰਘ ਉੱਪਲ, ਬੇਅੰਤ ਸਿੰਘ ਭੱਠਲ, ਚਮਕੌਰ ਸਿੰਘ ਸੋਢਾ, ਡਾ: ਚੰਦਰਮੋਹਣ ਸਿੰਘ, ਨਛੱਤਰ ਸਿੰਘ ਬੁੱਟਰ, ਮਨਦੀਪ ਕੌਸ਼ਲ, ਗੁਰਦੀਪ ਸਿੰਘ ਟਿਵਾਣਾ, ਅਤੇ ਜਰਨੈਲ ਸਿੰਘ ਸਹਿਜੜਾ ਆਦਿ ਆਗੂਆਂ ਤੋਂ ਇਲਾਵਾ ਗ੍ਰਾਮ ਪੰਚਾਇਤਾਂ, ਯੂਥ ਕਲੱਬਾਂ, ਪ੍ਰੈੱਸ ਕਲੱਬ ਮਹਿਲ ਕਲਾਂ, ਸਾਬਕਾ ਸੈਨਿਕ ਵੱਡੀ ਗਿਣਤੀ 'ਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਇਲਾਕੇ ਅੰਦਰ ਪੈ ਰਹੀ ਸੰਘਣੀ ਧੁੰਦ ਨੇ ਜਨਜੀਵਨ ਕੀਤਾ ਪ੍ਰਭਾਵਿਤ <br/> ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ ਮੂੰਮ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰ ਬੀਬੀ ਕੁਲਵੰਤ ਕੌਰ ਦਾ ਪਿੰਡ ਵਾਸੀਆਂ ਵਲੋਂ ਨਿੱਘ...
Ad Position 24