ਮਹਿਲ ਕਲਾਂ, 19 ਦਸੰਬਰ (ਅਵਤਾਰ ਸਿੰਘ ਅਣਖੀ)-ਗਊਸ਼ਾਲਾ ਛਾਪਾ ਵਿਖੇ ਮਾਤਾ ਗੁਜ਼ਰ ਕੌਰ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ 21, 22 ਅਤੇ 23 ਦਸੰਬਰ ਨੂੰ ਗ੍ਰਾਮ ਪੰਚਾਇਤ, ਯੂਥ ਕਲੱਬਾਂ, ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਜਥੇਦਾਰ ਮੁਖ਼ਤਿਆਰ ਸਿੰਘ ਦਿਉਲ, ਸਰਪੰਚ ਗੁਰਦੀਪ ਸਿੰਘ ਛਾਪਾ ਨੇ ਦੱਸਿਆ ਕਿ ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪ੍ਰਕਾਸ਼ 21 ਦਸੰਬਰ ਐਤਵਾਰ ਨੂੰ ਸਵੇਰੇ ਕਰਵਾਏ ਜਾਣਗੇ | ਜਿਨ੍ਹਾਂ ਦੇ ਭੋਗ 23 ਦਸੰਬਰ ਮੰਗਲਵਾਰ ਨੂੰ ਪਾਏ ਜਾਣ ਉਪਰੰਤ ਵੱਖ-ਵੱਖ ਰਾਗੀ ਜਥਿਆਂ ਵਲੋਂ ਮਹਾਨ ਸ਼ਹੀਦਾਂ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਜਾਵੇਗਾ | ਪ੍ਰਬੰਧਕਾਂ ਨੇ ਸਮੂਹ ਸੰਗਤਾਂ ਨੂੰ ਇਸ ਸ਼ਹੀਦੀ ਸਮਾਗਮ 'ਚ ਪਰਿਵਾਰਾਂ ਸਮੇਤ ਪਹੁੰਚਣ ਦੀ ਅਪੀਲ ਕੀਤੀ ਹੈ |