18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਡਿਪਟੀ ਕਮਿਸ਼ਨਰ ਵਲੋਂ ਬਾਬਾ ਬੂਟਾ ਸਿੰਘ ਦਾ ਅਗਾਂਹਵਧੂ ਕਿਸਾਨ ਵਜੋਂ ਸਨਮਾਨ <br/>

Ad Position 21
No active advertisement
ਡਿਪਟੀ ਕਮਿਸ਼ਨਰ ਸ੍ਰੀ ਟੀ. ਬੈਨਿਥ ਬਾਬਾ ਬੂਟਾ ਸਿੰਘ ਤਾਜੋਕੇ ਦਾ ਸਨਮਾਨ ਕਰਦੇ ਹੋਏ | ਅਜੀਤ ਤਸਵੀਰ <br/> 20-12-2025
ਤਪਾ ਮੰਡੀ, 19 ਦਸੰਬਰ (ਵਿਜੇ ਸ਼ਰਮਾ)-ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ, ਜ਼ਿਲ੍ਹਾ ਬਰਨਾਲਾ ਵਲੋਂ ਨੈਸ਼ਨਲ ਗਰੀਨ ਟਿ੍ਬਿਊਨਲ ਨਵੀਂ ਦਿੱਲੀ ਦੀਆਂ ਹਦਾਇਤਾਂ ਦੀ ਪਾਲਨਾ ਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਰਨਾਲਾ ਵਲੋਂ ਚਲਾਈ ਜਾਗਰੂਕਤਾ ਮੁਹਿੰਮ ਤਹਿਤ ਖੇਤਾਂ ਵਿਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾ ਕੇ ਸ਼ਲਾਘਾਯੋਗ ਕਦਮ ਚੁੱਕਿਆ ਹੈ | ਜਿਸ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ, ਜ਼ਿਲ੍ਹਾ ਬਰਨਾਲਾ ਵਲੋਂ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਡਿਪਟੀ ਕਮਿਸ਼ਨਰ ਸ੍ਰੀ ਟੀ. ਬੈਨਿਥ ਵਲੋਂ ਸ਼ਮੂਲੀਅਤ ਕਰਦਿਆਂ ਅਗਾਂਹ ਵਧੂ ਕਿਸਾਨ ਅਤੇ ਡੇਰਾ ਸੰਤ ਬਾਬਾ ਪੰਜਾਬ ਸਿੰਘ ਤਾਜੋਕੇ ਦੇ ਮੁੱਖ ਸੇਵਾਦਾਰ ਬਾਬਾ ਬੂਟਾ ਸਿੰਘ ਤਾਜੋਕੇ ਤੇ ਹੋਰਨਾਂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਅਗਾਂਹ ਵਧੂ ਕਿਸਾਨਾਂ ਵਲੋਂ ਧਰਤੀ ਮਾਂ ਦੀ ਸਿਹਤ ਦੀ ਸਾਂਭ-ਸੰਭਾਲ ਵਿਚ ਯੋਗਦਾਨ ਪਾਇਆ ਹੈ, ਉੱਥੇ ਨਾਲ ਹੀ ਵਾਤਾਵਰਨ ਅਤੇ ਮਨੁੱਖੀ ਸਿਹਤ ਤੇ ਪੈਂਦੇ ਮਾੜੇ ਪ੍ਰਭਾਵਾਂ ਨੂੰ ਘੱਟ ਕਰਨ ਵਿਚ ਬਣਦਾ ਸਹਿਯੋਗ ਦਿੱਤਾ ਹੈ | ਇਸ ਤਰ੍ਹਾਂ ਦੀ ਉਚੇਰੀ ਸੋਚ ਰੱਖਣ ਕਰ ਕੇ ਆਪ ਜੀ ਹੋਰਨਾਂ ਅਗਾਂਹਵਧੂ ਕਿਸਾਨਾਂ ਲਈ ਵੀ ਮਾਰਗ ਦਰਸ਼ਕ ਸਾਬਤ ਹੋਵੋਗੇ ਅਤੇ ਆਉਣ ਵਾਲੇ ਸਮੇਂ ਵਿਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾ ਕੇ ਲਗਾਤਾਰ ਕਿਸਾਨੀ ਭਾਈਚਾਰੇ ਨੂੰ ਜਾਗਰੂਕ ਕਰਦੇ ਰਹੋਗੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ, ਜ਼ਿਲ੍ਹਾ ਬਰਨਾਲਾ ਨੂੰ ਸਹਿਯੋਗ ਦਿੰਦੇ ਰਹੋਗੇ |

Ad Position 22
No active advertisement
ਪਿਛਲੀ ਖ਼ਬਰ ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼ ਵੰਡ ਹਲਕਾ ਬਰਨਾਲਾ ਦੀ ਹੋਈ ਚੋਣ <br/> ਅਗਲੀ ਖ਼ਬਰ ਗਊਸ਼ਾਲਾ ਛਾਪਾ ਵਿਖੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ 21 ਤੋਂ
Ad Position 24