18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਪਿੰਡ ਖ਼ਿਆਲੀ ਵਿਖੇ ਮਾਤਾ ਗੁਜਰ ਕੌਰ, ਚਾਰੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ <br/>

Ad Position 21
No active advertisement
ਪਿੰਡ ਖ਼ਿਆਲੀ ਵਿਖੇ ਅੱਖਾਂ ਦੇ ਮੁਫ਼ਤ ਚੈੱਕਅਪ ਕੈਂਪ ਦਾ ਉਦਘਾਟਨ ਕਰਨ ਸਮੇਂ ਮੁੱਖ ਸੇਵਾਦਾਰ ਬਾਬਾ ਜਗਤਾਰ ਦਾਸ ਅਤੇ ਸਮੂਹ ਪ੍ਰਬੰਧਕ | ਤਸਵੀਰ : ਅਵਤਾਰ ਸਿੰਘ ਅਣਖੀ <br/> 20-12-2025
ਮਹਿਲ ਕਲਾਂ, 19 ਦਸੰਬਰ (ਅਵਤਾਰ ਸਿੰਘ ਅਣਖੀ)-ਡੇਰਾ ਬਾਬਾ ਰਾਮ ਜੋਗੀ ਪੀਰ ਖ਼ਿਆਲੀ ਵਿਖੇ ਮਾਤਾ ਗੁਜ਼ਰ ਕੌਰ, ਚਾਰੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ, ਗ੍ਰਾਮ ਪੰਚਾਇਤ, ਬਾਬਾ ਰਾਮ ਜੋਗੀ ਪੀਰ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਗਿਆ | ਜਿਸ ਦਾ ਉਦਘਾਟਨ ਮੁੱਖ ਸੇਵਾਦਾਰ ਬਾਬਾ ਜਗਤਾਰ ਦਾਸ, ਸਮੂਹ ਪ੍ਰਬੰਧਕਾਂ ਨੇ ਸਾਂਝੇ ਤੌਰ 'ਤੇ ਕੀਤਾ | ਉਨ੍ਹਾਂ ਇਸ ਉੱਦਮ ਲਈ ਸਮੂਹ ਸਹਿਯੋਗੀ ਸੱਜਣਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵੱਡੀ ਕੁਰਬਾਨੀ ਦੇ ਮਾਲਕ ਮਹਾਨ ਸੂਰਬੀਰ ਜੋਧਿਆਂ ਦੀ ਯਾਦ 'ਚ ਪਿੰਡ-ਪਿੰਡ ਅਜਿਹੇ ਮੁਫ਼ਤ ਕੈਂਪ ਲਗਵਾ ਕੇ ਲੋੜਵੰਦਾਂ ਦੀ ਮਦਦ ਕਰਨਾ ਹੀ ਮਹਾਨ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ | ਇਸ ਮੌਕੇ ਅੱਖਾਂ ਦੇ ਮਾਹਿਰ ਡਾਕਟਰ ਤਰਲੋਕੀ ਦਾਸ ਹਸਪਤਾਲ ਬਰਨਾਲਾ ਤੋਂ ਮਾਹਿਰ ਡਾਕਟਰਾਂ ਦੀ ਟੀਮ ਨੇ ਲਗਪਗ 150 ਮਰੀਜ਼ਾਂ ਦੀ ਜਾਂਚ ਕਰਨ ਉਪਰੰਤ ਲੋੜਵੰਦ ਮਰੀਜ਼ਾਂ ਨੂੰ ਲੈਂਜ ਪਾਉਣ ਲਈ ਰੈਫ਼ਰ ਕੀਤਾ | ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ ਸੁਖੀ, ਕੁਲਵੰਤ ਸਿੰਘ, ਰਾਜਾ ਰਾਮ, ਕੁਲਵੰਤ ਸਿੰਘ ਖ਼ਿਆਲੀ, ਕਿ੍ਸ਼ਨ ਬਲਦੇਵ, ਬਲਜੀਤ ਸਿੰਘ, ਨੰਬਰਦਾਰ ਚਮਕੌਰ ਸਿੰਘ, ਭਾਕਿਯੂ ਸਿੱਧੂਪੁਰ ਦੇ ਸੁਖਵਿੰਦਰ ਸਿੰਘ, ਭੋਲਾ ਸਿੰਘ, ਕਬੱਡੀ ਕੁਮੈਂਟੇਟਰ ਲੱਖਾ ਖ਼ਿਆਲੀ, ਜਗਤਾਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲਵਦੀਪ ਸਿੰਘ ਭਗਤਪੁਰਾ ਦਾ ਡਾ. ਸਹਿਬਾਜ ਭੱਟੀ ਦੀ ਅਗਵਾਈ ਵਿਚ ਸਨਮਾਨ <br/> ਅਗਲੀ ਖ਼ਬਰ ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼ ਵੰਡ ਹਲਕਾ ਬਰਨਾਲਾ ਦੀ ਹੋਈ ਚੋਣ <br/>
Ad Position 24