18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਰਾਹੀਂ ਰਾਸ਼ਟਰਪਤੀ ਨੂੰ ਮੰਗ-ਪੱਤਰ ਭੇਜਿਆ <br/>

Ad Position 21
No active advertisement
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੂੰ ਮੰਗ-ਪੱਤਰ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ | ਅਜੀਤ ਤਸਵੀਰ <br/> 20-12-2025
ਬਰਨਾਲਾ, 19 ਦਸੰਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਜ਼ਿਲ੍ਹਾ ਬਰਨਾਲਾ ਵਲੋਂ ਤਾਮਿਲਨਾਡੂ ਦੇ ਕਿਸਾਨ ਆਗੂਆਂ ਪੀ.ਆਰ. ਪਾਂਡਿਅਨ ਅਤੇ ਸੇਲਵਰਾਜ ਨੂੰ ਇਕ ਝੂਠੇ ਮਾਮਲੇ ਵਿਚ ਫਸਾ ਕੇ ਮੁਕੱਦਮਾ ਚਲਾਉਣ ਨਾਲ ਹੋਈ ਸਜ਼ਾ ਦੇ ਮਾਮਲੇ ਵਿਚ ਉਨ੍ਹਾਂ ਦੀ ਰਿਹਾਈ ਕਰਵਾਉਣ ਲਈ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਰਾਹੀਂ ਰਾਸ਼ਟਰਪਤੀ ਨੂੰ ਮੰਗ-ਪੱਤਰ ਭੇਜਿਆ ਗਿਆ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਨਛੱਤਰ ਸਿੰਘ ਸਹੌਰ, ਹਾਕਮ ਸਿੰਘ ਢਿਲਵਾਂ, ਜਗਪਾਲ ਸਿੰਘ ਬਲਾਕ ਪ੍ਰਧਾਨ ਮਹਿਲ ਕਲਾਂ, ਬਲਾਕ ਬਰਨਾਲਾ ਦੇ ਪ੍ਰਧਾਨ ਜਗਜੀਤ ਸਿੰਘ ਜੱਗਾ, ਗੁਰਚਰਨ ਸਿੰਘ ਨੇ ਕਿਹਾ ਕਿ 2015 ਵਿਚ ਪੀ.ਆਰ. ਪਾਂਡਿਅਨ ਦੀ ਅਗਵਾਈ ਵਿਚ ਕਿਸਾਨਾਂ ਵਲੋਂ ਸਰਕਾਰ ਖ਼ਿਲਾਫ਼ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕੀਤਾ ਗਿਆ, ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਵਾਸਤੇ ਉਨ੍ਹਾਂ ਕਿਸਾਨਾਂ ਦੇ ਵਿਰੁੱਧ ਸਾਜ਼ਿਸ਼ ਰਚ ਕੇ ਜਾਅਲੀ ਸਬੂਤਾਂ ਦੇ ਆਧਾਰ ਨਾਲ ਇਕ ਝੂਠਾ ਮੁਕੱਦਮਾ ਦਰਜ ਕਰਵਾ ਦਿੱਤਾ ਕੀਤਾ ਗਿਆ | ਜਿਸ ਕਾਰਨ ਕਿਸਾਨ ਆਗੂਆਂ ਨੂੰ 13-13 ਸਾਲ ਦੀ ਸਜ਼ਾ ਹੋਈ | ਇਸ ਕਾਰਨ ਦੇਸ਼ ਭਰ ਦੇ ਕਿਸਾਨਾਂ ਵਿਚ ਗ਼ੁੱਸਾ ਪਾਇਆ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਅਤੇ ਤਾਮਿਲਨਾਡੂ ਸਰਕਾਰ ਨੂੰ ਨਿਰਦੇਸ਼ ਦੇ ਕੇ ਕਿਸਾਨ ਆਗੂਆਂ ਦੀ ਰਿਹਾਈ ਕੀਤੀ ਜਾਵੇ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਕੀਤੂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰ ਬੀਬੀ ਰਾਜਵਿੰਦਰ ਕੌਰ ਦਾ ਸਨਮਾਨ <br/> ਅਗਲੀ ਖ਼ਬਰ ਟੰਡਨ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਮੁਕਾਬਲਿਆਂ ਵਿਚ ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤੇ <b...
Ad Position 24