18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਆਮ ਆਦਮੀ ਪਾਰਟੀ ਦੀਆਂ ਵਧੀਕੀਆਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਵਾਰਸ ਖਿੜੇ ਮੱਥੇ ਮੁਕਾਬਲਾ ਕਰਨ ਲੱਗ ਪਏ ਹਨ-ਹਰਜਿੰਦਰ ਸਿੰਘ ਧਾਮੀ <br/>

Ad Position 21
No active advertisement
ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ | ਤਸਵੀਰ : ਜਤਿੰਦਰ ਸਿੰਘ ਧਨੌਲਾ <br/> 20-12-2025
ਧਨੌਲਾ, 19 ਦਸੰਬਰ (ਜਤਿੰਦਰ ਸਿੰਘ ਧਨੌਲਾ)-ਇਲੈਕਸ਼ਨ ਕਮਿਸ਼ਨ ਨੇ ਆਮ ਆਦਮੀ ਪਾਰਟੀ ਦਾ ਨੁਮਾਇੰਦਾ ਬਣ ਕੇ ਭੂਮਿਕਾ ਨਿਭਾਈ | ਜਿਸ ਕਰ ਕੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਥਾਂ-ਥਾਂ ਸ਼ਰ੍ਹੇਆਮ ਧੱਕੇਸ਼ਾਹੀ ਹੋਈ | ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਅਤੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਦੇ ਮੁੱਖ ਸੇਵਾਦਾਰ ਸੰਤ ਟੇਕ ਸਿੰਘ ਧਨੌਲਾ ਦੀ ਅਗਵਾਈ ਹੇਠ ਰੱਖੇ ਗਏ ਗੁਰਮਤਿ ਸਮਾਗਮਾਂ ਦੇ ਦੂਸਰੇ ਦਿਨ ਸ਼ਾਮਿਲ ਹੋਣ ਉਪਰੰਤ ਗੱਲਬਾਤ ਕਰਦਿਆਂ ਕੀਤਾ | ਜਥੇਦਾਰ ਧਾਮੀ ਨੇ ਆਖਿਆ ਕਿ ਚਿੱਟੇ ਦਿਨ ਕਤਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਕੁੰਭ ਕਰਨੀ ਦੀ ਨੀਂਦ ਸੁੱਤੀ ਪਈ ਹੈ | ਜਥੇਦਾਰ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਾਰਸ ਜਾਗ ਚੁੱਕੇ ਹਨ ਅਤੇ ਖਿੜੇ ਮੱਥੇ ਆਮ ਆਦਮੀ ਪਾਰਟੀ ਦੀਆਂ ਵਧੀਕੀਆਂ ਨਾਲ ਟੱਕਰ ਲੈ ਰਹੇ ਹਨ | ਜਿਸ ਤੋਂ ਇਹ ਗੱਲ ਚਿੱਟੇ ਅਸਮਾਨ ਵਾਂਗ ਸਾਫ਼ ਹੈ ਕਿ ਆਉਣ ਵਾਲਾ ਸਮੇਂ ਵਿਚ ਲੋਕ ਧਰਮ ਤੇ ਰਾਜਨੀਤੀ ਦੇ ਸੁਮੇਲ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਚਾਹੁੰਦੇ ਹਨ | ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਨੇ ਰਾਜਨੀਤਿਕ ਲਾਹਾ ਖੱਟਣ ਲਈ ਅਨੰਦਪੁਰ ਸਾਹਿਬ ਵਿਖੇ ਕਰੋੜਾਂ ਰੁਪਏ ਖ਼ਰਚ ਕੇ ਸ਼ਰਧਾਲੂਆਂ ਨੂੰ ਸੁਵਿਧਾ ਪ੍ਰਦਾਨ ਨਹੀਂ ਕੀਤੀ ਬਲਕਿ ਸਮੱਸਿਆਵਾਂ ਹੇਠ ਲਿਤਾੜਿਆ | ਜਥੇਦਾਰ ਧਾਮੀ ਨੇ ਆਖਿਆ ਕਿ ਇਹ ਮਹੀਨਾ ਸ਼ਹਾਦਤਾਂ ਦਾ ਮਹੀਨਾ ਹੈ ਅਤੇ ਹਰ ਪੰਜਾਬੀ ਧੁਰ ਅੰਦਰੋਂ ਸ਼ਰਧਾ ਭਾਵਨਾ ਨਾਲ ਸੰਗਤ ਦੀ ਸੇਵਾ ਅਤੇ ਗੁਰੂ ਦਾ ਸਿਮਰਨ ਕਰ ਕੇ ਸਮਰਪਣ ਭਾਵਨਾ ਨਾਲ ਵਿਚਰਦੇ ਹਨ | ਜਿਸ ਕਰ ਕੇ ਵਿਸ਼ਵ ਭਰ ਅੰਦਰ ਸਿੱਖਾਂ ਦੀ ਵੱਖਰੀ ਪਛਾਣ ਹੈ | ਜਥੇਦਾਰ ਧਾਮੀ ਨੇ ਸਿੱਖ ਸੰਗਤ ਨੂੰ ਅਪੀਲ ਕਰਦਿਆਂ ਆਖਿਆ ਕਿ ਉਹ ਸਮਰਪਣ ਭਾਵਨਾ ਨਾਲ ਜਿੱਥੇ ਵੀ ਸੰਭਵ ਹੋ ਸਕਦਾ ਹੈ ਸੇਵਾਵਾਂ ਨਿਭਾਉਣ | ਜਥੇਦਾਰ ਟੇਕ ਸਿੰਘ ਧਨੌਲਾ ਵਲੋਂ ਗੁਰਮਤ ਸਮਾਗਮਾਂ ਮੌਕੇ ਉਚੇਚੀ ਹਾਜ਼ਰੀ ਲਵਾਉਣ ਬਦਲੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਚੋਣ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਅਧਿਆਪਕਾਂ ਦੇ ਬੱਚਿਆਂ ਦੀ ਆਰਥਿਕ ਮਦਦ ਲਈ ਡੀ.ਸੀ. ਨੂੰ ਮਿਲੀਆਂ ਅਧਿਆਪਕ ਜਥੇਬੰਦੀ... ਅਗਲੀ ਖ਼ਬਰ ਜ਼ਿਲ੍ਹੇ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਦੀ ਹੋਈ ਮੀਟਿੰਗ <br/>
Ad Position 24