ਹੰਡਿਆਇਆ, 20 ਦਸੰਬਰ (ਗੁਰਜੀਤ ਸਿੰਘ ਖੁੱਡੀ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਜਿ: ਹੰਡਿਆਇਆ ਦੀ ਮੀਟਿੰਗ ਹੋਈ | ਇਸ ਮੌਕੇ ਸੰਸਥਾ ਦੇ ਮੁੱਖ ਸੇਵਾਦਾਰ ਬੰਧਨ ਤੋੜ ਸਿੰਘ ਖ਼ਾਲਸਾ ਨੇ ਦੱਸਿਆ ਕਿ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਵਲੋਂ ਮਾਤਾ ਗੁਜਰੀ ਜੀ, ਚਾਰੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਪ੍ਰਭਾਤ ਫੇਰੀਆਂ 24 ਦਸੰਬਰ ਤੋਂ ਗੁਰਦੁਆਰਾ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਸਵਰਨਜੀਤ ਸਿੰਘ, ਬਲਜਿੰਦਰ ਸਿੰਘ ਕਾਲਾ, ਤਲਵਿੰਦਰ ਸਿੰਘ ਲਾਡੀ, ਹਰਜਿੰਦਰ ਸਿੰਘ ਜਿੰਦੂ, ਮਾਲਵਿੰਦਰ ਸਿੰਘ ਮਾਲੀ, ਮੱਖਣ ਸਿੰਘ ਭਰੀ, ਅੰਮਿ੍ਤਪਾਲ ਸਿੰਘ ਭਰੀ, ਸਤਨਾਮ ਸਿੰਘ, ਦਰਸ਼ਨ ਸਿੰਘ, ਕੁਲਦੀਪ ਸਿੰਘ, ਬਾਬਾ ਰਾਜਵਿੰਦਰ ਸਿੰਘ, ਗੁਰਦੀਪ ਸਿੰਘ, ਨਿਰਮਲ ਸਿੰਘ ਲੱਭੀ ਆਦਿ ਸਮੇਤ ਹੋਰ ਸੇਵਾਦਾਰ ਹਾਜ਼ਰ ਸਨ |