13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਇਲਾਕੇ 'ਚ ਪੈ ਰਹੀ ਸੰਘਣੀ ਧੁੰਦ ਦੇ ਚਲਦਿਆਂ ਚੋਰ ਹੋਏ ਸਰਗਰਮ

Ad Position 21
No active advertisement
ਅਜੀਤ ਡੈਸਕ 21-12-2025
ਤਪਾ ਮੰਡੀ, 20 ਦਸੰਬਰ (ਪ੍ਰਵੀਨ ਗਰਗ)-ਜਿੱਥੇ ਇਕ ਪਾਸੇ ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਧੁੰਦ ਕਾਰਨ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ, ਉੱਥੇ ਦੂਜੇ ਪਾਸੇ ਧੁੰਦ ਕਾਰਨ ਚੋਰ ਵੀ ਸਰਗਰਮ ਹੋ ਗਏ ਹਨ | ਜਿਸ ਦੇ ਚੱਲਦਿਆਂ ਚੋਰ ਨਾਮਦੇਵ ਮਾਰਗ 'ਤੇ ਸਥਿਤ ਇਕ ਇਲੈਕਟਿ੍ਕ ਦੀ ਦੁਕਾਨ 'ਚੋਂ ਹਜ਼ਾਰਾਂ ਰੁਪਇਆਂ ਦੀ ਤਾਰ ਚੋਰੀ ਕਰ ਕੇ ਲੈ ਗਏ | ਜਾਣਕਾਰੀ ਦਿੰਦੇ ਹੋਏ ਪਰਵਿੰਦਰ ਇਲੈਕਟਿ੍ਕ ਵਰਕਸ ਦੇ ਮਾਲਕ ਪਰਵਿੰਦਰ ਸਿੰਘ ਨੇ ਦੱਸਿਆ ਕਿ 18-19 ਦੀ ਦਰਮਿਆਨੀ ਰਾਤ ਚੋਰ ਉਨ੍ਹਾਂ ਦੀ ਦੁਕਾਨ ਦੇ ਪਿਛਲੇ ਪਾਸਿਓਾ ਅੰਦਰ ਦਾਖਲ ਹੋਏ ਅਤੇ ਦੁਕਾਨ ਵਿਚ ਰੱਖੀ ਕੇਬਲ ਤਾਰ ਅਤੇ ਸਕਰੈਪ ਚੋਰੀ ਕਰ ਕੇ ਲੈ ਗਏ, ਜਿਸ ਕਾਰਨ ਉਸ ਦਾ ਹਜ਼ਾਰਾਂ ਰੁਪਈਆਂ ਦਾ ਨੁਕਸਾਨ ਹੋ ਗਿਆ | ਮੌਕੇ 'ਤੇ ਇਕੱਠੇ ਹੋਏ ਦੁਕਾਨਦਾਰਾਂ ਨੇ ਦੱਸਿਆ ਕਿ ਸੀ.ਸੀ.ਟੀ.ਵੀ ਕੈਮਰਿਆਂ ਦੀ ਫੂਟੇਜ ਵਿਚ ਸਿਰਫ਼ ਧੁੰਦ ਹੀ ਦਿਖਾਈ ਦੇ ਰਹੀ ਹੈ, ਜਿਸ ਦਾ ਫ਼ਾਇਦਾ ਚੁੱਕਦੇ ਹੋਏ ਚੋਰਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ |

Ad Position 22
No active advertisement
ਪਿਛਲੀ ਖ਼ਬਰ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਵਿਖੇ ਡਾਕਟਰਾਂ ਦੀ ਘਾਟ ਨੂੰ ਲੈ ਕੇ ਨਾਅਰੇਬਾਜ਼ੀ <br/> ਅਗਲੀ ਖ਼ਬਰ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਪ੍ਰਭਾਤ ਫੇਰੀਆਂ 24 ਤੋਂ
Ad Position 24