13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਵਿਖੇ ਡਾਕਟਰਾਂ ਦੀ ਘਾਟ ਨੂੰ ਲੈ ਕੇ ਨਾਅਰੇਬਾਜ਼ੀ <br/>

Ad Position 21
No active advertisement
ਅਜੀਤ ਡੈਸਕ 21-12-2025
ਮਹਿਲ ਕਲਾਂ, 20 ਦਸੰਬਰ (ਅਵਤਾਰ ਸਿੰਘ ਅਣਖੀ)-ਕਮਿਊਨਿਟੀ ਹੈੱਲਥ ਸੈਂਟਰ ਮਹਿਲ ਕਲਾਂ ਵਿਖੇ ਡਾਕਟਰਾਂ ਦੀ ਘਾਟ ਨੂੰ ਲੈ ਕੇ ਭਾਈ ਲਾਲੋ ਪੰਜਾਬੀ ਮੰਚ ਦੀ ਅਗਵਾਈ ਹੇਠ ਪੰਜਾਬ ਸਰਕਾਰ, ਸਿਹਤ ਵਿਭਾਗ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰ ਕੇ ਖ਼ਾਲੀ ਅਸਾਮੀਆਂ ਨੂੰ ਤੁਰੰਤ ਭਰਨ ਦੀ ਮੰਗ ਕੀਤੀ ਗਈ | ਭਾਈ ਲਾਲੋ ਪੰਜਾਬੀ ਮੰਚ ਦੇ ਆਗੂ ਹਰਜੀਤ ਸਿੰਘ ਖਿਆਲੀ ਨੇ ਦੱਸਿਆ ਕਿ ਪਹਿਲਾ ਵੀ ਜਥੇਬੰਦੀਆਂ ਵਲੋਂ ਕੀਤੇ ਗਏ ਸੰਘਰਸ਼ ਤੋਂ ਬਾਅਦ ਹੀ ਇੱਥੇ ਡੈਪੂਟੇਸ਼ਨ 'ਤੇ ਆਏ ਚਾਰ ਐਮ.ਡੀ. ਡਾਕਟਰ ਹੁਣ ਇੱਥੋਂ ਬਦਲ ਕੇ ਮਲੇਰ ਕੋਟਲਾ ਭੇਜ ਦਿੱਤੇ ਗਏ ਹਨ | ਇਲਾਕੇ ਦੇ ਲੋਕ ਫਿਰ ਖੱਜਲ ਖ਼ੁਆਰ ਹੋ ਰਹੇ ਹਨ | ਇੱਥੋਂ ਤੱਕ ਕਿ ਇੱਥੇ ਤਾਇਨਾਤ ਸਟਾਫ਼ ਨਰਸਾਂ ਦੀ ਡਿਊਟੀ ਵੀ ਬਰਨਾਲਾ ਹਸਪਤਾਲ ਲਗਾਈ ਜਾ ਚੁੱਕੀ ਹੈ | ਲੋੜੀਂਦੇ ਸਟਾਫ਼ ਦੀ ਘਾਟ ਕਾਰਨ ਕਰੋੜਾਂ ਦੀ ਲਾਗਤ ਨਾਲ ਬਣਾਇਆ ਇਹ ਪੇਂਡੂ ਹਸਪਤਾਲ ਇਸ ਵੇਲੇ ਚਿੱਟਾ ਹਾਥੀ ਬਣਿਆ ਖੜ੍ਹਾ ਹੈ | ਇਸ ਮੌਕੇ ਅਮਨਦੀਪ ਸਿੰਘ, ਸੁਰਿੰਦਰ ਕੁਮਾਰ ਕਾਲਾ, ਭੋਲਾ ਸਿੰਘ, ਗੋਰਖੀ ਸਿੰਘ ਨੇ ਡਾਕਟਰ ਇੱਥੋਂ ਤਬਦੀਲ ਕਰਨ ਦੀ ਨਿੰਦਾ ਕਰਦਿਆਂ ਅਲਟੀਮੇਟਮ ਦਿੱਤਾ ਕਿ ਜੇਕਰ ਇਕ ਹਫ਼ਤੇ ਅੰਦਰ-ਅੰਦਰ ਸੀ.ਐਚ.ਸੀ ਮਹਿਲ ਕਲਾਂ 'ਚ ਲੋੜ ਅਨੁਸਾਰ ਡਾਕਟਰ ਅਤੇ ਖ਼ਾਲੀ ਅਸਾਮੀਆਂ ਨਾ ਭਰੀਆਂ ਗਈਆਂ ਤਾਂ ਜਥੇਬੰਦੀ ਵਲੋਂ ਇਲਾਕੇ ਦੀਆਂ ਵੱਖ-ਵੱਖ ਸੰਘਰਸ਼ਸ਼ੀਲ ਕਿਸਾਨ, ਮਜ਼ਦੂਰ ਜਥੇਬੰਦੀਆਂ ਨੂੰ ਨਾਲ ਲੈ ਕੇ ਤਿੱਖੇ ਸੰਘਰਸ਼ ਦਾ ਬਿਗੁਲ ਵਜਾਇਆ ਜਾਵੇਗਾ | ਜਿਸ ਦੀ ਜ਼ਿੰਮੇਵਾਰੀ ਸਬੰਧਿਤ ਅਧਿਕਾਰੀਆਂ ਸਿਰ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਲੁਟੇਰਿਆਂ ਨੇ ਲੁੱਟ ਦੀ ਨੀਅਤ ਨਾਲ ਦੁਕਾਨਦਾਰ ਨੂੰ ਕਿਰਚ ਮਾਰ ਕੇ ਕੀਤਾ ਜ਼ਖ਼ਮੀ <br/> ਅਗਲੀ ਖ਼ਬਰ ਇਲਾਕੇ 'ਚ ਪੈ ਰਹੀ ਸੰਘਣੀ ਧੁੰਦ ਦੇ ਚਲਦਿਆਂ ਚੋਰ ਹੋਏ ਸਰਗਰਮ
Ad Position 24