13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਲੁਟੇਰਿਆਂ ਨੇ ਲੁੱਟ ਦੀ ਨੀਅਤ ਨਾਲ ਦੁਕਾਨਦਾਰ ਨੂੰ ਕਿਰਚ ਮਾਰ ਕੇ ਕੀਤਾ ਜ਼ਖ਼ਮੀ <br/>

Ad Position 21
No active advertisement
ਅਜੀਤ ਡੈਸਕ 21-12-2025
ਤਪਾ ਮੰਡੀ, 20 ਦਸੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼ਹਿਰ ਅੰਦਰ ਲੁਟੇਰਿਆਂ ਦੀ ਭਰਮਾਰ ਇਸ ਕਦਰ ਵੱਧਦੀ ਜਾ ਰਹੀ ਹੈ, ਜਿਨ੍ਹਾਂ ਕਾਰਨ ਸ਼ਹਿਰ ਵਾਸੀਆਂ ਦਾ ਘਰੋਂ ਨਿਕਲਣਾ ਦੁੱਭਰ ਹੋ ਗਿਆ ਹੈ | ਜਿਸ ਦੇ ਚਲਦਿਆਂ ਸ਼ਹਿਰ ਵਾਸੀਆਂ ਨੇ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਹਨ | ਬੀਤੀ ਸ਼ਾਮ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਇੱਕੋ ਸਮੇਂ 'ਚ ਦੋ ਘਟਨਾਵਾਂ ਨੂੰ ਅੰਜਾਮ ਦਿੱਤਾ | ਜਿਸ ਕਾਰਨ ਲੋਕਾਂ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਰਾਤ ਕਰੀਬ ਸਾਢੇ ਕੁ 7 ਵਜੇ ਦੁਕਾਨਦਾਰ ਮੱਖਣ ਲਾਲ ਆਪਣੇ ਭਰਾ ਪ੍ਰਵੀਨ ਕੁਮਾਰ ਸਮੇਤ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਘਰ ਜਾ ਰਹੇ ਸਨ | ਜਦੋਂ ਉਹ ਬਾਗ਼ ਬਸਤੀ ਸਥਿਤ ਆਪਣੀ ਗਲੀ 'ਚ ਪਹੁੰਚੇ ਤਾਂ ਪਿੱਛੋਂ ਦੋ ਮੋਟਰਸਾਈਕਲ ਸਵਾਰ ਲੁਟੇਰੇ ਜਿਨ੍ਹਾਂ ਆਪਣੇ ਮੂੰਹ ਕੱਪੜੇ ਨਾਲ ਲਪੇਟੇ ਹੋਏ ਸਨ ਨੇ ਉਨ੍ਹਾਂ ਨੂੰ ਰੋਕ ਕੇ ਕਿਰਚ ਦਿਖਾਈ ਅਤੇ ਕਿਹਾ ਕਿ ਜੋ ਕੁੱਝ ਤੁਹਾਡੇ ਪਾਸ ਹੈ ਸਾਨੂੰ ਦੇ ਦਿਓ | ਇਸ ਉਪਰੰਤ ਉਕਤ ਦੁਕਾਨਦਾਰਾਂ ਨੇ ਸ਼ੋਰ ਮਚਾਇਆ ਤਾਂ ਲੁਟੇਰਿਆਂ ਨੇ ਉਨ੍ਹਾਂ ਉੱਪਰ ਕਿਰਚ ਨਾਲ ਹਮਲਾ ਕਰ ਦਿੱਤਾ, ਜੋ ਉਸ ਦੇ ਹੱਥ ਵਿਚ ਲੱਗ ਗਈ ਅਤੇ ਲੁਟੇਰੇ ਉੱਥੋਂ ਫ਼ਰਾਰ ਹੋ ਗਏ | ਜ਼ਖਮੀ ਹੋਏ ਦੁਕਾਨਦਾਰ ਨੂੰ ਤੁਰੰਤ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ ਗਿਆ | ਇਸੇ ਤਰ੍ਹਾਂ ਦੂਸਰੀ ਘਟਨਾ ਗਲੀ ਨੰਬਰ 7 ਤੇ 8 ਦੇ ਵਿਚਕਾਰ ਗਲੀ 'ਚ ਵਾਪਰੀ, ਜਦੋਂ ਇਕ ਨੌਜਵਾਨ ਯੋਗੇਸ਼ ਚੌਹਾਨ ਪੁੱਤਰ ਸਾਧੂ ਰਾਮ ਬਾਜ਼ਾਰ ਵਿਚੋਂ ਵਾਪਸ ਆਪਣੇ ਘਰ ਪਰਤ ਰਿਹਾ ਸੀ ਤਾਂ ਉਕਤ ਲੁਟੇਰਿਆਂ ਨੇ ਉਸ ਨੂੰ ਵੀ ਕਿਰਚ ਦੀ ਨੌਕ 'ਤੇ ਰੋਕ ਲਿਆ ਅਤੇ ਉਸ ਪਾਸੋਂ ਪਰਸ ਖੋਹ ਕੇ ਫ਼ਰਾਰ ਹੋ ਗਏ, ਜਿਸ ਵਿਚ ਜ਼ਰੂਰੀ ਕਾਰਡ, ਕਾਗ਼ਜ਼ ਅਤੇ ਕੁੱਝ ਰੁਪਏ ਸਨ | ਘਟਨਾਵਾਂ ਦਾ ਸ਼ਿਕਾਰ ਹੋਏ ਵਿਅਕਤੀਆਂ ਨੇ ਤੁਰੰਤ ਇਸ ਦੀ ਸੂਚਨਾ ਤਪਾ ਪੁਲਿਸ ਨੂੰ ਦਿੱਤੀ, ਜਿਨ੍ਹਾਂ ਮੌਕੇ 'ਤੇ ਪਹੁੰਚ ਕੇ ਘਟਨਾਵਾਂ ਦਾ ਜਾਇਜ਼ਾ ਲਿਆ | ਉੱਧਰ ਦੂਜੇ ਪਾਸੇ ਇਕੱਠੇ ਹੋਏ ਬਾਗ਼ ਬਸਤੀ ਦੇ ਨੁਮਾਇੰਦਿਆਂ ਨੇ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦੇ ਕਿਹਾ ਕਿ ਸ਼ਹਿਰ ਵਿਚ ਲੁਟੇਰੇ ਪੁਲਿਸ ਦੇ ਬਿਨਾਂ ਕਿਸੇ ਡਰ ਤੋਂ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ ਤੇ ਪੁਲਿਸ ਇਨ੍ਹਾਂ ਅੱਗੇ ਮੂਕ ਦਰਸ਼ਕ ਬਣੀ ਹੋਈ ਦਿਖਾਈ ਦੇ ਰਹੀ ਹੈ | ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਤੋਂ ਮੰਗ ਕਰਦਿਆਂ ਕਿਹਾ ਕਿ ਸ਼ਹਿਰ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੀ.ਸੀ.ਆਰ ਲਗਾਈ ਜਾਵੇ ਤਾਂ ਜੋ ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਈ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮਾਰਗ 'ਤੇ ਸੰਘਣੀ ਧੁੰਦ ਕਾਰਨ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ, ਜਾਨੀ ਨੁਕਸਾਨ ਤੋਂ ਬਚਾਅ <br/> ਅਗਲੀ ਖ਼ਬਰ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਵਿਖੇ ਡਾਕਟਰਾਂ ਦੀ ਘਾਟ ਨੂੰ ਲੈ ਕੇ ਨਾਅਰੇਬਾਜ਼ੀ <br/>
Ad Position 24