13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਮੁੱਖ ਮਾਰਗ 'ਤੇ ਸੰਘਣੀ ਧੁੰਦ ਕਾਰਨ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ, ਜਾਨੀ ਨੁਕਸਾਨ ਤੋਂ ਬਚਾਅ <br/>

Ad Position 21
No active advertisement
ਅਜੀਤ ਡੈਸਕ 21-12-2025
ਤਪਾ ਮੰਡੀ, 20 ਦਸੰਬਰ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨਜ਼ਦੀਕ ਸੰਘਣੀ ਧੁੰਦ ਕਾਰਨ ਟਰੱਕ ਅਤੇ ਕਾਰ ਵਿਚਕਾਰ ਭਿਆਨਕ ਟੱਕਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਦਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ | ਜਾਣਕਾਰੀ ਅਨੁਸਾਰ ਕਾਰ ਸਵਾਰ ਜੋ ਬਰਨਾਲਾ ਤੋਂ ਬਠਿੰਡਾ ਸਾਈਡ ਵੱਲ ਜਾ ਰਹੇ ਸਨ, ਜਦ ਉਹ ਮੁੱਖ ਮਾਰਗ 'ਤੇ ਪਿੰਡ ਘੁੰਨਸ ਕੱਟ ਨਜ਼ਦੀਕ ਪੁੱਜੇ ਤਾਂ ਕਾਰ ਇਕ ਟਰੱਕ ਨਾਲ ਟਕਰਾ ਗਈ, ਜਿਸ ਨੂੰ ਚਾਲਕ ਬਜਰੰਗ ਲਾਲ ਚਲਾ ਰਿਹਾ ਸੀ | ਪਤਾ ਲੱਗਾ ਹੈ ਕਿ ਟਰੱਕ ਚਾਲਕ ਜਦ ਕੱਟ ਨੇੜੇ ਬਣੇ ਢਾਬੇ ਤੋਂ ਚਾਹ ਪਾਣੀ ਪੀ ਕੇ ਹਾਈਵੇ ਰੋਡ 'ਤੇ ਲੁਧਿਆਣਾ ਜਾਣ ਲਈ ਚੜ੍ਹਾਉਣ ਲੱਗਾ ਤਾਂ ਇਹ ਹਾਦਸਾ ਵਾਪਰ ਗਿਆ | ਹਾਦਸਾ ਇਨ੍ਹਾਂ ਜ਼ਿਆਦਾ ਭਿਆਨਕ ਸੀ ਕਿ ਕਾਰ ਦੇ ਏਅਰ ਬੈਗ ਖੁੱਲਣ ਕਾਰਨ ਕਾਰ ਸਵਾਰਾਂ ਦਾ ਬਚਾਅ ਰਿਹਾ, ਪ੍ਰੰਤੂ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ | ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਨੇ ਪਹੁੰਚ ਕੇ ਦੋਵਾਂ ਗੱਡੀਆਂ ਨੂੰ ਆਪਣੇ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਨਰੇਗਾ ਮਜ਼ਦੂਰਾਂ ਨੇ ਕੇਂਦਰ ਸਰਕਾਰ ਦੀ ਅਰਥੀ ਸਾੜੀ <br/> ਅਗਲੀ ਖ਼ਬਰ ਲੁਟੇਰਿਆਂ ਨੇ ਲੁੱਟ ਦੀ ਨੀਅਤ ਨਾਲ ਦੁਕਾਨਦਾਰ ਨੂੰ ਕਿਰਚ ਮਾਰ ਕੇ ਕੀਤਾ ਜ਼ਖ਼ਮੀ <br/>
Ad Position 24