ਤਪਾ ਮੰਡੀ, 20 ਦਸੰਬਰ (ਪ੍ਰਵੀਨ ਗਰਗ)-ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਹੇਠ ਕਈ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਸੱਤਾਧਿਰ ਅਤੇ ਦੂਸਰੀਆਂ ਪਾਰਟੀਆਂ ਤੋਂ ਅੱਕੇ ਲੋਕ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਰਹੇ ਹਨ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ, ਜੋ ਹਰ ਇਕ ਵਰਗ ਦੇ ਲੋਕਾਂ ਦੇ ਸੁੱਖ ਦੁੱਖ 'ਚ ਮੋਢੇ ਨਾਲ ਮੋਢਾ ਜੋੜ ਕੇ ਖੜਦੀ ਹੈ | ਇਸ ਮੌਕੇ ਉਨ੍ਹਾਂ ਪਾਰਟੀ 'ਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਬਣਦਾ ਹਰ ਮਾਨ ਸਨਮਾਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 2027 ਦੀਆਂ ਵਿਧਾਨ ਸਭਾ ਚੋਣਾਂ ਚੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰ ਕੇ ਇਕ ਵਾਰ ਫਿਰ ਤੋਂ ਪੰਜਾਬ ਦੀ ਵਾਂਗਡੋਰ ਸੰਭਾਲੇਗਾ | ਇਸ ਮੌਕੇ ਹਰਮਨ ਸਿੰਘ ਰਾਹੁਲ, ਸ਼ਿਵ ਕੁਮਾਰ, ਜਸਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਸਰਬਜੀਤ ਸਿੰਘ, ਸੰਦੀਪ ਸਿੰਘ, ਅਨਮੋਲ ਸਿੰਘ, ਕਮਲਜੀਤ ਸਿੰਘ, ਹਰਵਿੰਦਰ ਸਿੰਘ, ਸੂਰਜ, ਕਾਲੂ, ਨਵੀ ਬਰਾੜ, ਰਾਹੁਲ ਸਿੰਘ, ਜਗਤਾਰ ਸਿੰਘ, ਮਨਦੀਪ ਸਿੰਘ, ਮੀਨਾ ਸਿੰਘ, ਗੋਪੀ ਸਿੰਘ, ਸ਼ਹਿਰੀ ਭੱਟੀ, ਮੁਹੰਮਦ ਹਸਨ, ਆਸਿਫ਼, ਫ਼ਰਮਾਨ ਖ਼ਾਨ, ਗੋਪੀ, ਸਤਨਾਮ ਸਿੰਘ, ਬਲਵਿੰਦਰ ਸਿੰਘ, ਕਰਮਜੀਤ ਕੌਰ, ਰਾਣੀ ਕੌਰ, ਬਲਜੀਤ ਕੌਰ ਆਦਿ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ | ਇਸ ਮੌਕੇ ਅਕਾਲੀ ਆਗੂ ਤਾਲਿਬ ਹੁਸੈਨ ਉਰਫ਼ ਬੌਬੀ ਖ਼ਾਨ, ਨਜ਼ੀਰਾ ਬੇਗ਼ਮ, ਮੁਹੰਮਦ ਹਸਨ, ਮੁਹੰਮਦ ਅਸ਼ਰਫ਼, ਸਾਬਕਾ ਚੇਅਰਮੈਨ ਕਰਮਜੀਤ ਸਿੰਘ ਪੋਹਲਾ, ਸੁਰਿੰਦਰ ਸਿੰਘ, ਗੁਲਾਬ ਕਾਲਾ, ਸਾਬਕਾ ਕੌਂਸਲਰ ਦਵਿੰਦਰ ਕੁਮਾਰ ਟੀਟੂ ਦੀਕਸ਼ਤ, ਲੱਕੀ ਭੱਟਾ, ਬੇਅੰਤ ਸਿੰਘ ਮਾਂਗਟ, ਗੁਲਾਬ ਸਿੰਘ ਸਿੱਧੂ, ਹਰੀ ਸਿੰਘ, ਜਥੇਦਾਰ ਗੁਰਸੇਵਕ ਸਿੰਘ, ਹਰਵਿੰਦਰ ਸਿੰਘ, ਬਿੱਟੂ ਬਰਾੜ, ਰਾਜ ਸਿੰਘ ਆਦਿ ਪਾਰਟੀ ਵਰਕਰ ਹਾਜ਼ਰ ਸਨ |