13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਪਿੰਡ ਵਜੀਦਕੇ ਖ਼ੁਰਦ ਵਿਖੇ ਦੁੱਧ ਦਾ ਲੰਗਰ ਲਗਾਇਆ <br/>

Ad Position 21
No active advertisement
ਵਜੀਦਕੇ ਖ਼ੁਰਦ ਵਿਖੇ ਦੁੱਧ ਦੀ ਸੇਵਾ ਕਰਨ ਸਮੇਂ ਪ੍ਰਬੰਧਕ | ਤਸਵੀਰ : ਤਰਸੇਮ ਸਿੰਘ ਗਹਿਲ <br/> 21-12-2025
ਮਹਿਲ ਕਲਾਂ, 20 ਦਸੰਬਰ (ਤਰਸੇਮ ਸਿੰਘ ਗਹਿਲ)-ਪਿੰਡ ਵਜੀਦਕੇ ਖ਼ੁਰਦ ਵਿਖੇ ਸਾਬਰ ਸਾਹ ਫ਼ਕੀਰ ਦਰਗਾਹ ਦੇ ਪ੍ਰਬੰਧਕਾਂ ਵਲੋਂ ਮਾਤਾ ਗੁਜਰ ਕੌਰ ਜੀ ਤੇ ਚਾਰ ਸਾਹਿਬਜ਼ਾਦਿਆਂ ਅਤੇ ਮੋਤੀ ਰਾਮ ਮਹਿਰਾ ਦੀ ਯਾਦ ਨੂੰ ਸਮਰਪਿਤ ਸਕੂਲੀ ਬੱਚਿਆਂ ਅਤੇ ਬਜ਼ੁਰਗਾਂ ਲਈ ਦੁੱਧ ਦਾ ਲੰਗਰ ਲਾਇਆ ਗਿਆ | ਪੀਰ ਬਾਬਾ ਸਾਬਰ ਸਾਹ ਫ਼ਕੀਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਿਕੰਦਰ ਸਿੰਘ ਵਿਰਕ ਨੇ ਕਿਹਾ ਕਿ ਇਤਿਹਾਸ ਦੇ ਪੰਨਿਆਂ ਵਿਚ ਪੋਹ ਦੇ ਦਿਨਾਂ ਦਾ ਵੱਡਾ ਜ਼ਿਕਰ ਹੈ | ਭਾਈ ਮੋਤੀ ਰਾਮ ਮਹਿਰਾ ਜੀ ਅਤੇ ਉਸ ਦੇ ਪਰਿਵਾਰ ਦੀ ਸ਼ਹਾਦਤ ਨੂੰ ਵੀ ਸਿੱਜਦਾ ਕੀਤਾ ਜਾਂਦਾ ਹੈ, ਕਿਉਂਕਿ ਉਨ੍ਹਾਂ ਗੁਰੂ ਦਸਮੇਸ਼ ਪਿਤਾ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਲਈ ਦੁੱਧ ਦੀ ਸੇਵਾ ਕੀਤੀ ਸੀ | ਉਨ੍ਹਾਂ ਆਪਣੇ ਧਰਮ ਵਿਚ ਪ੍ਰਪੱਕ ਰਹਿ ਕੇ ਮਾਨਵਤਾ ਨੂੰ ਜ਼ੁਲਮ ਖ਼ਿਲਾਫ਼ ਡਟਣ ਦਾ ਸੱਦਾ ਦਿੱਤਾ ਸੀ | ਪ੍ਰੰਤੂ ਇਨ੍ਹਾਂ ਦਿਨਾਂ ਵਿਚ ਸਮੇਂ ਦੀ ਜ਼ਾਲਮ ਸਰਕਾਰਾਂ ਵਲੋਂ ਮੋਤੀ ਰਾਮ ਮਹਿਰਾ ਦੇ ਪਰਿਵਾਰ ਨੂੰ ਕੋਹਲੂ ਵਿਚ ਪੀਹ ਕੇ ਸ਼ਹੀਦ ਕਰ ਦਿੱਤਾ ਸੀ | ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਚਾਰ ਸਾਹਿਬਜ਼ਾਦਿਆਂ ਦੇ ਇਤਿਹਾਸ ਤੋਂ ਜਾਣੂ ਕਰਵਾਉਣ ਅਤੇ ਮੋਤੀ ਰਾਮ ਮਹਿਰਾ ਜੀ ਦੀ ਸ਼ਹਾਦਤ ਨੂੰ ਸਿੱਜਦਾ ਕਰਨ ਲਈ ਸਕੂਲ ਦੇ ਬੱਚਿਆਂ ਨੂੰ ਦੁੱਧ ਦਾ ਲੰਗਰ ਲਗਾਇਆ ਗਿਆ ਹੈ | ਇਸ ਸਮੇਂ ਦਰਗਾਹ ਦੇ ਪ੍ਰਬੰਧਕਾਂ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਾਈ.ਐੱਸ. ਪਬਲਿਕ ਸਕੂਲ ਵਿਖੇ ਸਾਲਾਨਾ 'ਇੰਪ੍ਰੈਸ਼ਨ 2025' ਸਮਾਗਮ ਕਰਵਾਇਆ <br/> ਅਗਲੀ ਖ਼ਬਰ ਬੀ.ਵੀ.ਐੱਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸਮਾਗਮ ਕਰਵਾਇਆ <br/>
Ad Position 24