13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਵਾਈ.ਐੱਸ. ਪਬਲਿਕ ਸਕੂਲ ਵਿਖੇ ਸਾਲਾਨਾ 'ਇੰਪ੍ਰੈਸ਼ਨ 2025' ਸਮਾਗਮ ਕਰਵਾਇਆ <br/>

Ad Position 21
No active advertisement
ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਵਿਖੇ ਸਮਾਗਮ ਦਾ ਉਦਘਾਟਨ ਕਰਨ ਮੌਕੇ ਮੱੁਖ ਮਹਿਮਾਨ ਡੀ.ਆਈ.ਜੀ. ਬਠਿੰਡਾ ਰੇਂਜ ਹਰਜੀਤ ਸਿੰਘ | ਨਾਲ ਸੰਸਥਾ ਦੇ ਚੇਅਰਮੈਨ ਪ੍ਰੋ: ਦਰਸ਼ਨ ਕੁਮਾਰ ਤੇ ਹੋਰ | ਅਜੀਤ ਤਸਵੀਰ <br/> 21-12-2025
ਬਰਨਾਲਾ, 20 ਦਸੰਬਰ (ਅਸ਼ੋਕ ਭਾਰਤੀ)-ਵਾਈ.ਐੱਸ ਪਬਲਿਕ ਸਕੂਲ ਹੰਡਿਆਇਆ ਵਿਖੇ ਸਾਲਾਨਾ 'ਇੰਪ੍ਰੈਸ਼ਨ 2025' ਸਮਾਗਮ ਕਰਵਾਇਆ ਗਿਆ | ਇਸ ਮੌਕ ਮੱੁਖ ਮਹਿਮਾਨ ਵਜੋਂ ਡੀ.ਆਈ.ਜੀ. ਬਠਿੰਡਾ ਰੇਂਜ ਸ੍ਰੀ ਹਰਜੀਤ ਸਿੰਘ ਅਤੇ ਸੰਸਥਾ ਦੇ ਚੇਅਰਮੈਨ ਪ੍ਰੋ: ਦਰਸ਼ਨ ਕੁਮਾਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸਮਾਜ ਪ੍ਰਤੀ ਕਰਤੱਵ ਭਾਵਨਾ ਨੂੰ ਮਜ਼ਬੂਤ ਕੀਤਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਸੱਭਿਆਚਾਰਕ ਸਮਾਗਮਾਂ ਵਿਚ ਵੀ ਹਿੱਸਾ ਲੈਣ ਲਈ ਪ੍ਰੇਰਿਆ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਪੰਜਾਬੀ ਸੱਭਿਆਚਾਰ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਗਿੱਧਾ, ਭੰਗੜਾ, ਲੱੁਡੀ, ਡਾਂਸ, ਕੋਰੀਓਗ੍ਰਾਫ਼ੀ, ਨੱੁਕੜ ਨਾਟਕ, ਗੀਤ, ਸੰਗੀਤ ਅਤੇ ਦੂਜੇ ਰਾਜਾਂ ਦੇ ਨਾਚ ਪੇਸ਼ ਕੀਤੇ | ਇਸ ਮੌਕੇ ਮੱੁਖ ਮਹਿਮਾਨਾਂ ਨੂੰ ਪ੍ਰਬੰਧਕਾਂ ਤੇ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੱੁਖ ਮਹਿਮਾਨਾਂ ਨੇ ਵੱਖ-ਵੱਖ ਖੇਤਰਾਂ ਵਿਚੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਅਤੇ ਸਮਾਗਮ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਸਮਾਗਮ ਮੌਕੇ ਸਿਵਲ ਡਿਫੈਂਸ ਅਤੇ ਨੇਚਰ ਕਲੱਬ, ਬਰਨਾਲਾ ਦੀ ਟੀਮ ਨੂੰ ਸਮਾਜਿਕ ਜਾਗਰੂਕਤਾ ਅਤੇ ਵਾਤਾਵਰਨ ਸੁਰੱਖਿਆ ਵਿਚ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਮੋਹਿਤ ਜਿੰਦਲ, ਪ੍ਰਬੰਧਕ, ਸਕੂਲ ਸਟਾਫ਼, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੀ ਜੇਤੂ ਉਮੀਦਵਾਰ ਹਰਦੀਪ ਕੌਰ ਸੋਨੀ ਦਾ ਕੀਤਾ ਭਰਵਾਂ ਸਵਾਗਤ <br/> ਅਗਲੀ ਖ਼ਬਰ ਪਿੰਡ ਵਜੀਦਕੇ ਖ਼ੁਰਦ ਵਿਖੇ ਦੁੱਧ ਦਾ ਲੰਗਰ ਲਗਾਇਆ <br/>
Ad Position 24