ਟੱਲੇਵਾਲ, 20 ਦਸੰਬਰ (ਸੋਨੀ ਚੀਮਾ)-ਪਿੰਡ ਭੋਤਨਾ ਬਲਾਕ ਸੰਮਤੀ ਜ਼ੋਨ ਤੋਂ ਸੱਤਾਧਾਰੀ ਪਾਰਟੀ ਦੀ ਉਮੀਦਵਾਰ ਨੂੰ ਹਰਾ ਕੇ ਸੰਮਤੀ ਦੀ ਚੋਣ ਜਿੱਤੀ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਹਰਦੀਪ ਕੌਰ ਸੋਨੀ ਦਾ ਅਕਾਲੀ ਆਗੂਆਂ ਅਤੇ ਹੋਰ ਸਮਰਥਕਾਂ ਨੇ ਹਾਰ ਪਾ ਕੇ ਸਵਾਗਤ ਕੀਤਾ | ਇਸ ਮੌਕੇ ਜਥੇਦਾਰ ਜਰਨੈਲ ਸਿੰਘ ਭੋਤਨਾ, ਰੁਪਿੰਦਰ ਸਿੰਘ ਨਾਨਕ ਕਾਰ ਬਾਜ਼ਾਰ ਵਾਲੇ, ਦਲਵਾਰ ਸਿੰਘ ਸੈਕਟਰੀ, ਬਲਵਿੰਦਰ ਸਿੰਘ ਭੋਲਾ ਸਾਬਕਾ ਪੰਚ, ਅਜੈਬ ਸਿੰਘ ਭੋਤਨਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਸਦਾ ਪੰਜਾਬ ਦੇ ਹਿਤਾਂ ਦੀ ਗੱਲ ਕੀਤੀ ਹੈ, ਜਿਸ ਸਦਕਾ ਮੁੜ ਪੰਜਾਬ ਦੇ ਲੋਕ ਸ਼ੋ੍ਰਮਣੀ ਅਕਾਲੀ ਦਲ ਵੱਲ ਹੋ ਚੱਲੇ ਹਨ, ਕਿਉਂਕਿ ਸੂਬੇ ਦੇ ਲੋਕਾਂ ਦੀ ਆਪਣੀ ਪਾਰਟੀ ਹੈ | ਇਸ ਮੌਕੇ ਸਿਮਰਜੀਤ ਸਿੰਘ, ਜਗਸੀਰ ਸਿੰਘ, ਗੁਰਮੇਲ ਸਿੰਘ, ਧਰਮ ਸਿੰਘ ਧਾਲੀਵਾਲ, ਭਜਨ ਸਿੰਘ ਸੇਵਾ ਮੁਕਤ ਬੀ.ਡੀ.ਪੀ.ਓ, ਬਲਦੇਵ ਸਿੰਘ ਸਾਬਕਾ ਪੰਚ, ਪਾਲਾ ਜੈਦ ਚਮਕੌਰ ਸਿੰਘ ਆਦਿ ਵੀ ਹਾਜ਼ਰ ਸਨ |