13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਗੁਰਮਤਿ ਮੁਕਾਬਲਿਆਂ 'ਚ ਕੀਤਾ ਮੁਕਾਮ ਹਾਸਿਲ <br/>

Ad Position 21
No active advertisement
ਗੁਰਮਤਿ ਮੁਕਾਬਲਿਆਂ ਵਿਚੋਂ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕਰਨ ਵਾਲੇ ਪ੍ਰਭਗੁਣ ਸਿੰਘ | <br/> 21-12-2025
ਤਪਾ ਮੰਡੀ, 20 ਦਸੰਬਰ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਕਲਾਸ ਚੌਥੀ ਦੇ ਵਿਦਿਆਰਥੀ ਪ੍ਰਭਗੁਣ ਸਿੰਘ ਨੇ ਗੁਰੂ ਨਾਨਕ ਮਲਟੀਵਰਸਿਟੀ ਅਤੇ ਐਜੂਕੇਟ ਪੰਜਾਬ ਪ੍ਰੋਜੈਕਟ ਵਲੋਂ ਕਰਵਾਏ ਗਏ ਗੁਰਮਤਿ ਮੁਕਾਬਲਿਆਂ ਵਿਚ ਭਾਗ ਲਿਆ | ਪੰਜਾਬ ਵਿਚ ਵਿਦਿਆਰਥੀਆਂ ਨੂੰ ਗੁਰਮਤਿ, ਸਿੱਖ ਇਤਿਹਾਸ ਅਤੇ ਧਾਰਮਿਕ ਮੂਲਿਆਂ ਨਾਲ ਜੋੜਨ ਦੇ ਉਦੇਸ਼ ਨਾਲ ਗੁਰੂ ਨਾਨਕ ਮਲਟੀਵਰਸਿਟੀ ਅਤੇ ਐਜੂਕੇਟ ਪੰਜਾਬ ਪ੍ਰੋਜੈਕਟ ਵਲੋਂ ਸਾਂਝੇ ਤੌਰ 'ਤੇ ਗੁਰਮਤਿ ਆਧਾਰਿਤ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ 15 ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਕਲਾਸ ਚੌਥੀ ਦੇ ਵਿਦਿਆਰਥੀ ਪ੍ਰਭਗੁਣ ਸਿੰਘ ਨੇ ਬੇਹੱਦ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ | ਪ੍ਰਭਗੁਣ ਸਿੰਘ ਨੇ ਪਹਿਲੇ ਰਾਊਾਡ ਵਿਚ 85 ਫ਼ੀਸਦੀ ਅੰਕ ਹਾਸਲ ਕਰ ਕੇ ਆਪਣੀ ਯੋਗਤਾ ਸਾਬਤ ਕੀਤੀ | ਇਸ ਤੋਂ ਬਾਅਦ ਦੂਜੇ ਰਾਊਾਡ ਵਿਚ ਉਸ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਸਰੇ ਅਤੇ ਅੰਤਿਮ ਰਾਊਾਡ ਲਈ ਆਪਣੀ ਜਗ੍ਹਾ ਪੱਕੀ ਕੀਤੀ | ਜਾਣਕਾਰੀ ਅਨੁਸਾਰ, ਮੁਕਾਬਲਿਆਂ ਦਾ ਤੀਸਰਾ ਰਾਊਾਡ ਹੁਣ ਲੁਧਿਆਣਾ ਵਿਖੇ ਆਯੋਜਿਤ ਕੀਤਾ ਜਾਵੇਗਾ, ਜਿਸ ਵਿਚ ਪੰਜਾਬ ਭਰ ਤੋਂ ਚੁਣੇ ਹੋਏ ਵਿਦਿਆਰਥੀ ਭਾਗ ਲੈਣਗੇ | ਇਹ ਮੁਕਾਬਲੇ ਵਿਦਿਆਰਥੀਆਂ ਵਿਚ ਗੁਰਬਾਣੀ ਗਿਆਨ, ਸਿੱਖ ਇਤਿਹਾਸ ਦੀ ਸਮਝ ਅਤੇ ਨੈਤਿਕ ਮੁੱਲਾਂ ਨੂੰ ਮਜ਼ਬੂਤ ਕਰਨ ਲਈ ਕਰਵਾਏ ਜਾ ਰਹੇ ਹਨ | ਇਸ ਮੌਕੇ ਸਕੂਲ ਦੇ ਚੇਅਰਮੈਨ ਸੁਖਮੀਤ ਸਿੰਘ ਧਾਲੀਵਾਲ ਅਤੇ ਸਕੂਲ ਦੇ ਪਿ੍ੰਸੀਪਲ ਨੇ ਸਾਂਝੇ ਤੌਰ 'ਤੇ ਕਿਹਾ ਕਿ ਅਜਿਹੇ ਗੁਰਮਤਿ ਮੁਕਾਬਲੇ ਬੱਚਿਆਂ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਦੱਸਿਆ ਕਿ ਸਕੂਲ ਸਿਰਫ਼ ਅਕਾਦਮਿਕ ਸਿੱਖਿਆ ਤੱਕ ਸੀਮਤ ਨਹੀਂ, ਸਗੋਂ ਵਿਦਿਆਰਥੀਆਂ ਨੂੰ ਧਾਰਮਿਕ ਅਤੇ ਨੈਤਿਕ ਤੌਰ 'ਤੇ ਵੀ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ | ਉਨ੍ਹਾਂ ਪ੍ਰਭਗੁਣ ਸਿੰਘ ਦੀ ਇਸ ਉਪਲਬਧੀ 'ਤੇ ਉਸ ਨੂੰ, ਉਸ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਵੱਡੀਆਂ ਕਾਮਯਾਬੀਆਂ ਦੀ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਦਵਿੰਦਰ ਕੌਰ ਯੂ.ਕੇ. ਵਲੋਂ ਤਿੰਨ ਸਕੂਲਾਂ ਅਤੇ ਲੋੜਵੰਦ ਬੱਚਿਆਂ ਲਈ ਨਗਦ ਰਾਸ਼ੀ ਦਾਨ <br/> ਅਗਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਜੇਤੂਆਂ ਦਾ ਸਨਮਾਨ <br/>
Ad Position 24