13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਤਕਨੀਕੀ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ 22 ਤੋਂ ਪੱਕਾ ਧਰਨਾ ਦੇਣ ਦਾ ਐਲਾਨ <br/>

Ad Position 21
No active advertisement
ਸਰਕਾਰੀ ਆਈ.ਟੀ. ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੀ ਮੀਟਿੰਗ ਦੌਰਾਨ ਆਗੂ | ਅਜੀਤ ਤਸਵੀਰ <br/> 21-12-2025
ਬਰਨਾਲਾ, 20 ਦਸੰਬਰ (ਅਸ਼ੋਕ ਭਾਰਤੀ)-ਸਰਕਾਰੀ ਆਈ.ਟੀ.ਆਈਜ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ 22 ਦਸੰਬਰ ਤੋਂ ਪੱਕਾ ਧਰਨਾ ਦੇਣ ਦਾ ਫ਼ੈਸਲਾ ਲਿਆ ਗਿਆ | ਇਸ ਮੌਕੇ ਸੂਬਾ ਕਮੇਟੀ ਮੈਂਬਰ ਨਵਨੀਤ ਸਿੰਘ ਨੇ ਦੱਸਿਆ ਕਿ ਉਹ ਸੰਸਥਾਵਾਂ ਦਾ ਕੰਮ ਜਿਸ ਵਿਚ (ਟਰੇਨਿੰਗ ਦਾ ਕੰਮ, ਸਾਰੇ ਪੋਰਟਲਾਂ ਦਾ ਕੰਮ, ਵੈਰੀਫਿਕੇਸਨਾਂ ਦਾ ਕੰਮ, ਦਫ਼ਤਰੀ ਕੰਮ, ਈ.ਐਮ.ਸੀ. ਐਪ ਦਾ ਕੰਮ) ਬਿਲਕੁਲ ਠੱਪ ਕਰਨਗੇ | ਉਨ੍ਹਾਂ ਦੱਸਿਆ ਕਿ ਤਕਨੀਕੀ ਸਿੱਖਿਆ ਮੰਤਰੀ, ਵਿੱਤ ਮੰਤਰੀ ਨਾਲ ਪੈਨਲ ਮੀਟਿੰਗਾਂ ਕੀਤੀਆਂ, ਜਿਸ ਵਿਚ ਮੰਗਾਂ ਪੂਰੀਆਂ ਕਰਨ ਲਈ ਕਿਹਾ ਗਿਆ ਸੀ ਪਰ ਅਜੇ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ | ਆਗੂਆਂ ਨੇ ਦੱਸਿਆ ਕਿ ਅਸੀਂ ਪਿਛਲੇ 15-16 ਸਾਲਾ ਤੋਂ ਪੰਜਾਬ ਦੀਆਂ ਸਰਕਾਰੀ ਆਈ.ਟੀ ਆਈਜ ਵਿਚ ਗਰੁੱਪ ਬੀ ਕਰਾਫ਼ਟ ਇੰਸਟਰਕਟਰ ਵਜੋਂ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਠੇਕੇ ਉੱਪਰ ਨਿਗੂਣੀ ਤਨਖ਼ਾਹ 'ਤੇ ਕੰਮ ਕਰ ਰਹੇ ਹਾਂ | ਉਨ੍ਹਾਂ ਕਿਹਾ ਜੇਕਰ ਸਰਕਾਰ ਸਾਡੀਆਂ ਮੰਗਾਂ ਦਾ ਹੱਲ ਨਹੀਂ ਕਰਦੀ ਤਾਂ ਇਹ ਪੱਕਾ ਧਰਨਾ ਮੁੱਖ ਮੰਤਰੀ ਪੰਜਾਬ ਦੇ ਵਿਧਾਨ ਸਭਾ ਹਲਕੇ ਧੂਰੀ ਵਿਖੇ ਤਬਦੀਲ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਅਤੇ ਸ਼ਰਧਾ ਦਾ ਚਾਨਣ ਬਿਖੇਰਦਾ ਤਿੰਨ ਰੋਜ਼ਾ ਗੁਰਮਤਿ ਸਮਾਗਮ ਸਮਾਪਤ <br/> ਅਗਲੀ ਖ਼ਬਰ ਰਾਸ਼ਟਰੀ ਸਫ਼ਾਈ ਕਰਮਚਾਰੀ ਮਹਾਂਸੰਘ ਦੇ ਜ਼ਿਲ੍ਹਾ ਪ੍ਰਧਾਨ ਬਣੇ ਸਤਪਾਲ ਰਿੰਕੂ <br/>
Ad Position 24