13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਜਨਤਾ ਦੇ ਫ਼ਤਵੇ ਨੇ ਮਾਨ ਸਰਕਾਰ 'ਤੇ ਭਰੋਸਾ ਦੁਹਰਾਇਆ- ਵਿਧਾਇਕ ਡਾ. ਰਹਿਮਾਨ/ਵਿਧਾਇਕ ਗੱਜਣਮਾਜਰਾ

Ad Position 21
No active advertisement
ਅਜੀਤ ਡੈਸਕ 21-12-2025
ਮਲੇਰਕੋਟਲਾ, 20 ਦਸੰਬਰ (ਮੁਹੰਮਦ ਹਨੀਫ਼ ਥਿੰਦ) - ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਮਿਲੀ ਭਰਪੂਰ ਜਿੱਤ 'ਤੇ ਵਿਧਾਇਕ ਮਲੇਰਕੋਟਲਾ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਅਤੇ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਜਨਤਾ ਦਾ ਧੰਨਵਾਦ ਕਰਦਿਆਂ ਇਸ ਨੰੂ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਇਮਾਨਦਾਰ ਪ੍ਰਸ਼ਾਸਨ 'ਤੇ ਲੋਕਾਂ ਦੇ ਅਟੱਲ ਭਰੋਸੇ ਦਾ ਪ੍ਰਤੀਕ ਕਰਾਰ ਦਿੱਤਾ | ਅੱਜ ਇੱਥੇ ਦੋਵੇਂ ਵਿਧਾਇਕਾਂ ਨੇ ਕਿਹਾ ਕਿ ਇਹ ਜਿੱਤ ਆਮ ਆਦਮੀ ਪਾਰਟੀ ਲਈ ਸਿਰਫ਼ ਚੋਣੀ ਸਫ਼ਲਤਾ ਨਹੀਂ, ਸਗੋਂ ਜਨਤਾ ਵਲੋਂ ਮਾਨ ਸਰਕਾਰ ਦੇ ਕੰਮਾਂ 'ਤੇ ਲਾਈ ਗਈ ਮੋਹਰ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਆਮ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕੀਤਾ ਹੈ ਅਤੇ ਲੋਕਾਂ ਨੇ ਵਿਕਾਸ, ਪਾਰਦਰਸ਼ਤਾ ਅਤੇ ਭਿ੍ਸ਼ਟਾਚਾਰ ਵਿਰੁੱਧ ਸਖ਼ਤ ਰਵੱਈਏ ਨੂੰ ਅਪਨਾਇਆ ਗਿਆ ਹੈ | ਉਨ੍ਹਾਂ ਪਾਰਟੀ ਦੇ ਸਾਰੇ ਆਗੂਆਂ ਅਤੇ ਜ਼ਮੀਨੀ ਪੱਧਰ 'ਤੇ ਦਿਨ-ਰਾਤ ਮਿਹਨਤ ਕਰਨ ਵਾਲੇ ਵਰਕਰਾਂ ਦਾ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਘਰ-ਘਰ ਜਾ ਕੇ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਨੂੰ ਜਨਤਾ ਤੱਕ ਪਹੁੰਚਾਇਆ ਜਿਸ ਸਦਕੇ ਇਹ ਇਤਿਹਾਸਿਕ ਨਤੀਜੇ ਸਾਹਮਣੇ ਆ ਸਕੇ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਮੁਫ਼ਤ ਬਿਜਲੀ, ਬੁਨਿਆਦੀ ਢਾਂਚੇ, ਸੜਕਾਂ, ਪਾਣੀ ਦੀ ਸਪਲਾਈ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਏ ਗਏ ਠੋਸ ਫ਼ੈਸਲਿਆਂ ਦਾ ਲਾਭ ਸਿੱਧੇ ਤੌਰ 'ਤੇ ਆਮ ਲੋਕਾਂ ਤੱਕ ਪਹੁੰਚਿਆ ਹੈ |

Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਚੋਣਾਂ ਵਿਚ ਜੇਤੂ ਤਿੰਨ ਆਜ਼ਾਦ ਉਮੀਦਵਾਰਾਂ ਨੇ ਸ਼ੋ੍ਰਮਣੀ ਅਕਾਲੀ ਦਲ ਵਿਚ ਕੀਤੀ ਸ਼ਮੂਲੀਅਤ-ਕੁਲਵੰਤ ਸਿੰਘ ਕ... ਅਗਲੀ ਖ਼ਬਰ ਯੂਰੀਆ ਖਾਦ ਦੀ ਘਾਟ ਨਾਲ ਕਣਕ ਸਮੇਤ ਹਾੜੀ ਦੀਆਂ ਮੁੱਖ ਫ਼ਸਲਾਂ ਪ੍ਰਭਾਵਿਤ ਹੋਣ ਲੱਗੀਆਂ <br/>
Ad Position 24