02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਆਮ ਆਦਮੀ ਪਾਰਟੀ ਤੋਂ ਸੂਬੇ ਦੀ ਜਨਤਾ ਦਾ ਮੋਹ ਭੰਗ ਹੋਇਆ-ਐਡਵੋਕੇਟ ਰਾਹੀ

Ad Position 21
No active advertisement
ਅਜੀਤ ਡੈਸਕ 22-12-2025
ਤਪਾ ਮੰਡੀ, 21 ਦਸੰਬਰ (ਵਿਜੇ ਸ਼ਰਮਾ)-ਪੰਜਾਬ ਦੀ ਜਨਤਾ ਦਾ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋ ਚੁੱਕਿਆ ਹੈ ਕਿਉਂਕਿ ਇਸ ਪਾਰਟੀ ਵਲੋਂ ਕੀਤੇ ਹੋਏ ਜਨਤਾ ਨਾਲ ਵਾਅਦਿਆਂ ਵਿਚੋਂ ਇਕ ਵੀ ਪੂਰਾ ਨਹੀਂ ਕੀਤਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਹੋਈਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਵੇਖ ਕੇ ਵਿਰੋਧੀ ਪਾਰਟੀਆਂ ਦੇ ਭਰਮ ਭੁਲੇਖੇ ਦੂਰ ਹੋ ਗਏ ਅਤੇ ਉਨ੍ਹਾਂ ਦੇ ਮੂੰਹ ਬੰਦ ਹੋ ਗਏ ਹਨ | ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੀ ਗਿਣਤੀ ਵਿਚ ਚੋਣ ਜਿੱਤੇ ਹਨ ਜਿਸ ਦਾ ਸਿਹਰਾ ਪਾਰਟੀ ਦੇ ਮਿਹਨਤੀ ਵਰਕਰਾਂ ਨੂੰ ਜਾਂਦਾ ਹੈ | ਐਡਵੋਕੇਟ ਰਾਹੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਸੂਬੇ ਦੀ ਜਨਤਾ ਨੂੰ ਗੁੰਮਰਾਹ ਕਰ ਕੇ ਇਹ ਕਹਿੰਦੀਆਂ ਸਨ ਕਿ ਸ਼੍ਰੋਮਣੀ ਅਕਾਲੀ ਦਲ ਦਾ ਪਿੰਡਾਂ ਅਤੇ ਸ਼ਹਿਰਾਂ ਵਿਚੋਂ ਗਰਾਫ਼ ਖ਼ਤਮ ਹੋ ਚੁੱਕਿਆ ਹੈ ਪਰ ਪਿੰਡਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋ ਕੇ ਅੱਗੇ ਆਇਆ ਹੈ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰ ਕੇ ਸੂਬੇ ਵਿਚ ਆਪਣੀ ਸਰਕਾਰ ਬਣਾਏਗਾ | ਇਸ ਮੌਕੇ ਮੁੱਖ ਸੇਵਾਦਾਰ ਬਾਬਾ ਬੂਟਾ ਸਿੰਘ ਤਾਜੋਕੇ, ਸਾਬਕਾ ਚੇਅਰਮੈਨ ਕਰਮਜੀਤ ਸਿੰਘ ਪੋਲਾ, ਗੁਰਦੀਪ ਸਿੰਘ ਠੋਲ੍ਹਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵੰਤ ਸਿੰਘ ਕਾਲਾ, ਰਾਜ ਸਿੰਘ ਮਹਿਤਾ, ਸੁਰਿੰਦਰ ਸਿੰਘ ਬਰਨਾਲਾ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਹਮੀਦੀ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਦੌਰਾਨ 350 ਮਰੀਜ਼ਾਂ ਦੀ ਕੀਤੀ ਜਾਂਚ <br/> ਅਗਲੀ ਖ਼ਬਰ ਲੋਕਾਂ ਨੂੰ ਬੱਸ ਸਟੈਂਡ ਦੀਆਂ ਸਹੂਲਤ ਦੇਣ ਵਿਚ ਨਾਕਾਮ ਸਿੱਧ ਹੋ ਰਹੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਧਦੀ ਟਰੈਫ਼ਿਕ ਸਮ...
Ad Position 24