02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਪਿੰਡ ਹਮੀਦੀ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਦੌਰਾਨ 350 ਮਰੀਜ਼ਾਂ ਦੀ ਕੀਤੀ ਜਾਂਚ <br/>

Ad Position 21
No active advertisement
ਅਜੀਤ ਡੈਸਕ 22-12-2025
ਮਹਿਲ ਕਲਾਂ, 21 ਦਸੰਬਰ (ਅਵਤਾਰ ਸਿੰਘ ਅਣਖੀ)-ਡੇਰਾ ਭਾਈ ਅਮਰ ਸਿੰਘ ਕਮੇਟੀ ਪਿੰਡ ਹਮੀਦੀ ਦੇ ਸਹਿਯੋਗ ਨਾਲ ਡਾ: ਦੇਵਨ ਮਿੱਤਲ ਬਰਨਾਲਾ ਦੀ ਯੋਗ ਅਗਵਾਈ ਹੇਠ ਵਿਸ਼ਾਲ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਸਰਪੰਚ ਉਮਨਦੀਪ ਸਿੰਘ ਸੋਹੀ, ਐਨ.ਆਰ.ਆਈ. ਕਬੱਡੀ ਕਲੱਬ ਦੇ ਪ੍ਰਧਾਨ ਮਨਜੀਤ ਸਿੰਘ ਰਾਣੂ, ਪ੍ਰਧਾਨ ਬੂਟਾ ਸਿੰਘ, ਸਮੂਹ ਡੇਰਾ ਪ੍ਰਬੰਧਕਾਂ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਇਸ ਮੌਕੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਦਿਲ ਦੀਆਂ ਬਿਮਾਰੀਆਂ, ਸ਼ੂਗਰ, ਹੱਡੀਆਂ ਅਤੇ ਜੋੜਾਂ ਦੇ ਦਰਦ (ਗਠੀਆ), ਜਿਗਰ ਦੀਆਂ ਬਿਮਾਰੀਆਂ ਆਦਿ ਰੋਗਾਂ ਦੀ ਜਾਂਚ ਕੀਤੀ ਗਈ | ਇਸ ਮੌਕੇ ਕਲੱਬ ਪ੍ਰਧਾਨ ਮਨਜੀਤ ਸਿੰਘ ਰਾਣੂ ਨੇ ਡਾ: ਦੇਵਨ ਮਿੱਤਲ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡ ਪਿੰਡ ਅਜਿਹੇ ਮੁਫ਼ਤ ਮੈਡੀਕਲ ਕੈਂਪ ਸਮੇਂ ਦੀ ਮੁੱਖ ਲੋੜ ਹਨ | ਇਸ ਮੌਕੇ ਡੇਰਾ ਭਾਈ ਅਮਰ ਸਿੰਘ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੂਟਾ ਸਿੰਘ, ਜਗਰਾਜ ਸਿੰਘ, ਸੁਖਜੀਤ ਸਿੰਘ, ਰਣਜੀਤ ਸਿੰਘ, ਸੁਖਦੇਵ ਸਿੰਘ, ਯੋਧਾ ਸਿੰਘ ਦਿਉਲ, ਗੁਰਮੇਲ ਸਿੰਘ, ਸ਼ਮਸ਼ੇਰ ਸਿੰਘ, ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਬੀਰ ਸਿੰਘ, ਪ੍ਰੀਤਮ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਜ਼ਦੂਰਾਂ ਵਲੋਂ ਕੇਂਦਰ ਤੇ ਰਾਜ ਸਰਕਾਰ ਵਿਰੁੱਧ ਨਾਅਰੇਬਾਜ਼ੀ <br/> ਅਗਲੀ ਖ਼ਬਰ ਆਮ ਆਦਮੀ ਪਾਰਟੀ ਤੋਂ ਸੂਬੇ ਦੀ ਜਨਤਾ ਦਾ ਮੋਹ ਭੰਗ ਹੋਇਆ-ਐਡਵੋਕੇਟ ਰਾਹੀ
Ad Position 24