ਰੂੜੇਕੇ ਕਲਾਂ, 21 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਪਿੰਡ ਧੌਲਾ ਦੇ ਕਈ ਪਰਿਵਾਰ ਸਾਬਕਾ ਸਰਪੰਚ ਤਰਸੇਮ ਸਿੰਘ ਸੇਮੀ, ਰਤਨ ਸਟੂਡੀਓ ਧੌਲਾ ਦੀ ਅਗਵਾਈ ਵਿਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਏ | ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦੇ ਮੁਖੀਆਂ ਨੂੰ ਸਨਮਾਨਿਤ ਕਰਦਿਆਂ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੇ ਘਟੀਆ ਰਾਜ ਪ੍ਰਬੰਧ ਤੋਂ ਮੋਹ ਭੰਗ ਹੋ ਚੁੱਕਿਆ ਹੈ | ਜਿਸ ਕਰ ਕੇ ਵੱਡੀ ਗਿਣਤੀ ਵਿਚ ਪਰਿਵਾਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਏ ਹਨ | ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਪੰਜਾਬ ਦੇ ਇਕ ਵੀ ਕਿਸਾਨ ਨੂੰ ਮੋਟਰ ਟਿਊਬਵੈੱਲ ਕੁਨੈਕਸ਼ਨ ਨਹੀਂ ਦਿੱਤਾ ਹੈ | ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬ ਦੇ ਕਿਸਾਨਾਂ ਨੂੰ ਸਰਕਾਰ ਦੇ ਪਹਿਲੇ ਮਹੀਨੇ ਹੀ ਮੁਫ਼ਤ ਟਿਊਬਵੈੱਲ ਕੁਨੈਕਸ਼ਨ ਦਿੱਤੇ ਜਾਣਗੇ | ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਣ ਵਾਲੇ ਸੁਰਿੰਦਰਪਾਲ ਸਿੰਘ ਸੋਨੀ, ਯੁਵਰਾਜ ਸਿੰਘ, ਹਰਦੀਪ ਸਿੰਘ, ਕੁਲਦੀਪ ਸਿੰਘ, ਸੁਰਿੰਦਰ ਸਿੰਘ, ਮਲਕੀਤ ਸਿੰਘ ਕਾਲਾ, ਅੰਮਿ੍ਤਪਾਲ ਸਿੰਘ, ਗੁਰਮੀਤਪਾਲ ਕੌਰ, ਲਖਵਿੰਦਰ ਸਿੰਘ, ਮੈਂਬਰ ਕਾਲਾ ਸਿੰਘ, ਪਵਨ ਕੁਮਾਰ, ਮੱਖਣ ਸਿੰਘ ਖ਼ਾਲਸਾ, ਕਾਲਾ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਕਾਲੀ ਅਹੁਦੇਦਾਰ ਹਾਜ਼ਰ ਸਨ |