02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਗੁ: ਸਿੰਘ ਸਭਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 1 ਤੋਂ 4 ਜਨਵਰੀ ਤੱਕ ਮਨਾਇਆ ਜਾਵੇਗਾ <br/>

Ad Position 21
No active advertisement
ਅਜੀਤ ਡੈਸਕ 22-12-2025
ਬਰਨਾਲਾ, 21 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸਦਰ ਬਾਜ਼ਾਰ ਬਰਨਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਸ਼ਹਿਰ ਦੀਆਂ ਸਿੱਖ ਸੰਸਥਾਵਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਿਤੀ 1 ਤੋਂ 4 ਜਨਵਰੀ ਤੱਕ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਦੇਵ ਸਿੰਘ ਬਾਜਵਾ ਅਤੇ ਜਨਰਲ ਸਕੱਤਰ ਹਰਬੰਸ ਸਿੰਘ ਭੱਠਲ ਨੇ ਦੱਸਿਆ ਕਿ 1 ਜਨਵਰੀ ਨੂੰ ਗਿ: ਕਰਮ ਸਿੰਘ ਭੰਡਾਰੀ ਦੀ ਨਿਗਰਾਨੀ ਹੇਠ ਵਿਦਿਆਰਥੀ ਵਰਗ ਦੇ ਧਾਰਮਿਕ ਮੁਕਾਬਲੇ ਕਰਵਾਏ ਜਾਣਗੇ | 2 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਜਾਣਗੇ, ਜਿਨ੍ਹਾਂ ਦੇ 4 ਜਨਵਰੀ ਨੂੰ ਭੋਗ ਪਾਏ ਜਾਣਗੇ | ਉਪਰੰਤ ਮਹਾਨ ਗੁਰਮਤਿ ਸਮਾਗਮ ਹੋਵੇਗਾ | ਜਿਸ ਵਿਚ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਗੁਰਮਤਿ ਵਿਚਾਰਾਂ ਰਾਹੀਂ, ਹਜ਼ੂਰੀ ਰਾਗੀ ਭਾਈ ਆਕਾਸ਼ਦੀਪ ਸਿੰਘ ਨਿਰਗੁਣੀ ਦਾ ਜਥਾ ਗੁਰਬਾਣੀ ਕੀਰਤਨ ਰਾਹੀਂ, ਬੀਬੀ ਰਣਜੀਤ ਕੌਰ ਖਾਲਸਾ ਲੌਂਗੋਵਾਲ ਅਤੇ ਭਾਈ ਗੁਰਸੇਵਕ ਸਿੰਘ ਯੋਗੀ ਬਰਨਾਲਾ ਦੇ ਢਾਡੀ ਜਥੇ ਗੁਰਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ | 3 ਜਨਵਰੀ ਨੂੰ ਸ਼ਹਿਰ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | ਇਸ ਮੌਕੇ ਖ਼ਜ਼ਾਨਚੀ ਅਜੈਬ ਸਿੰਘ ਜਵੰਧਾ, ਮੈਂਬਰ ਰਾਜਿੰਦਰ ਸਿੰਘ ਦਰਾਕਾ, ਸੁਖਦੇਵ ਸਿੰਘ ਬਾਜਵਾ, ਮੈਨੇਜਰ ਗੁਰਦੀਪ ਸਿੰਘ ਅਤੇ ਹੋਰ ਮੈਂਬਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਯੂਰੀਆ ਦੀ ਕਿੱਲਤ ਨਾਲ ਜੂਝ ਰਹੇ ਕਿਸਾਨਾਂ ਦਾ ਤੁਰੰਤ ਹੱਲ ਕਰੇ ਸਰਕਾਰ-ਕਿਸਾਨ ਆਗੂ <br/> ਅਗਲੀ ਖ਼ਬਰ ਪਿੰਡ ਧੌਲਾ ਦੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ <br/>
Ad Position 24