02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 22-12-2025
ਸੁਨਾਮ ਊਧਮ ਸਿੰਘ ਵਾਲਾ, 21 ਦਸੰਬਰ (ਧਾਲੀਵਾਲ, ਭੁੱਲਰ)-ਸ਼ਹੀਦ ਊਧਮ ਸਿੰਘ ਨੌਜਵਾਨ ਸਪੋਰਟਸ ਕਲੱਬ ਬਿਗੜਵਾਲ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਕਾਰੀ ਡਿਸਪੈਂਸਰੀ ਬਿਗੜਵਾਲ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਸ਼੍ਰੋ.ਅ.ਦ. ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਵਲੋਂ ਕੀਤਾ ਗਿਆ | ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰ ਸੋਨਿਕਾ ਬਾਂਸਲ ਵਲੋਂ ਕਰੀਬ 200 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ | ਇਸ ਸਮੇਂ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਅਤੇ ਐਨਕਾਂ ਵੀ ਮੁਫ਼ਤ ਦਿੱਤੀਆਂ ਗਈਆਂ | ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਨੇ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਰਮਨਦੀਪ ਸਿੰਘ ਰਾਣਾ ਬਾਲਟੀਆਂ ਵਾਲਾ, ਸਰਪੰਚ ਗੁਰਜੰਟ ਸਿੰਘ, ਪਿ੍ਤਪਾਲ ਸਿੰਘ ਘੁਮਾਣ, ਕਲੱਬ ਪ੍ਰਧਾਨ ਗੁਰਸੇਵਕ ਸਿੰਘ ਬਿਗੜਵਾਲ, ਡਾ. ਅਮਰੀਕ ਸਿੰਘ ਕਲੱਬ ਸਕੱਤਰ, ਨਰਿੰਦਰ ਸਿੰਘ ਬਬਲੀ, ਮੱਘਰ ਸਿੰਘ ਪੰਚ, ਡਾ. ਗੁਰਪ੍ਰੀਤ ਸਿੰਘ, ਤਰਸੇਮ ਸਿੰਘ ਛੱਜੂ, ਜਗਪ੍ਰੀਤ ਸਿੰਘ ਜੱਗੀ, ਗੁਰਮੀਤ ਸਿੰਘ ਸਾਬਕਾ ਪੰਚ, ਨਿਰਭੈ ਸਿੰਘ, ਡਾ. ਅਵਤਾਰ ਸਿੰਘ, ਮਿਸਤਰੀ ਰਾਜ ਸਿੰਘ, ਮੈਡਮ ਏਕਤਾ ਰਾਣੀ, ਸੁਖਵਿੰਦਰ ਕੌਰ, ਜਸ਼ਨ ਸ਼ਰਮਾ, ਗਗਨਦੀਪ ਕੌਰ, ਹਰਪਾਲ ਕੌਰ ਅਤੇ ਜਸਵੀਰ ਕੌਰ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਵਿਸ਼ੇਸ਼ ਕੈਂਪ 4 ਨੂੰ <br/> ਅਗਲੀ ਖ਼ਬਰ ਯੂਰੀਆ ਦੀ ਕਿੱਲਤ ਨਾਲ ਜੂਝ ਰਹੇ ਕਿਸਾਨਾਂ ਦਾ ਤੁਰੰਤ ਹੱਲ ਕਰੇ ਸਰਕਾਰ-ਕਿਸਾਨ ਆਗੂ <br/>
Ad Position 24