01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਮਾਤਾ ਗੁਜਰ ਕੌਰ, ਚਾਰ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ <br/>

Ad Position 21
No active advertisement
ਪਿੰਡ ਕਿ੍ਪਾਲ ਸਿੰਘ ਵਾਲਾ ਵਿਖੇ ਸੰਤ ਬਾਬਾ ਭਰਪੂਰ ਸਿੰਘ ਸੇਖਾ ਨੂੰ ਸਨਮਾਨਿਤ ਕਰਦੇ ਹੋਏ ਭਾਈ ਸੁਖਵਿੰਦਰ ਸਿੰਘ ਖ਼ਾਲਸਾ, ਸਮੂਹ ਪ੍ਰਬੰਧਕ | ਤਸਵੀਰ : ਅਵਤਾਰ ਸਿੰਘ ਅਣਖੀ <br/> 22-12-2025
ਮਹਿਲ ਕਲਾਂ, 21 ਦਸੰਬਰ (ਅਵਤਾਰ ਸਿੰਘ ਅਣਖੀ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜ਼ਰ ਕੌਰ, ਚਾਰੇ ਸਾਹਿਬਜ਼ਾਦਿਆਂ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਗੁਰਦੁਆਰਾ ਖੂਹੀਸਰ ਸਾਹਿਬ, ਪਿੰਡ ਕਿ੍ਪਾਲ ਸਿੰਘ ਵਾਲਾ ਵਿਖੇ ਮੁੱਖ ਸੇਵਾਦਾਰ ਭਾਈ ਸੁਖਵਿੰਦਰ ਸਿੰਘ ਗਹਿਲਾਂ ਦੀ ਅਗਵਾਈ ਹੇਠ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸੰਤ ਬਾਬਾ ਭਰਪੂਰ ਸਿੰਘ ਸੇਖਾ, ਬਾਬਾ ਸਤਵੀਰ ਸਿੰਘ ਹਲਵਾਰਾ, ਬਾਬਾ ਹਰਵਿੰਦਰ ਸਿੰਘ ਭੈਣੀ ਬੜਿੰਗਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਾਤਾ ਗੁਜ਼ਰ ਕੌਰ, ਚਾਰ ਸਾਹਿਬਜ਼ਾਦਿਆਂ ਅਤੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸਿੱਜਦਾ ਕਰਦਿਆਂ ਮਹਾਨ ਸ਼ਹੀਦਾਂ ਦੇ ਦਰਸਾਏ ਮਾਰਗ ਉਪਰ ਚੱਲਣ ਦੀ ਅਪੀਲ ਕੀਤੀ | ਉਨ੍ਹਾਂ ਸਮੂਹ ਸੰਗਤਾਂ ਨੂੰ ਸ਼ਹੀਦੀ ਦਿਵਸ ਮੌਕੇ ਘਰਾਂ ਅੰਦਰ ਗੁਰਬਾਣੀ ਪਾਠ ਕਰਨ ਅਤੇ ਪਰਿਵਾਰਾਂ ਸਮੇਤ ਅੰਮਿ੍ਤਪਾਨ ਕਰ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ | ਭਾਈ ਸੁਖਵਿੰਦਰ ਸਿੰਘ ਖ਼ਾਲਸਾ ਨੇ ਗੁਰਮਤਿ ਵਿਚਾਰਾਂ ਰਾਹੀਂ ਸ਼ਹੀਦਾਂ ਦੀ ਮਹਾਨ ਕੁਰਬਾਨੀ ਤੋਂ ਸਿੱਖਿਆ ਲੈਣ ਦਾ ਸੰਦੇਸ਼ ਦਿੰਦਿਆਂ ਵੱਖ-ਵੱਖ ਸ਼ਖ਼ਸੀਅਤਾਂ, ਦਾਨੀ ਸੱਜਣਾਂ, ਗੁਰਮਤਿ ਵਿੱਦਿਆ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇਤਬਾਰ ਸਿੰਘ, ਰਾਜੂ ਸਿੰਘ, ਗੁਰਦੇਵ ਸਿੰਘ, ਜੀਤ ਸਿੰਘ, ਗੁਰਪ੍ਰੀਤ ਸਿੰਘ ਗੋਰਾ, ਗਗਨਦੀਪ ਸਿੰਘ, ਜਸਵੰਤ ਸਿੰਘ ਸੰਧੂ, ਵਰਿੰਦਰ ਸਿੰਘ ਗੁਰਦੀਪ ਸਿੰਘ, ਰਾਮ ਸਿੰਘ, ਸੁਖਪਾਲ ਸਿੰਘ, ਪਰਵਿੰਦਰ ਸਿੰਘ ਲਖਵੀਰ ਸਿੰਘ, ਕਿ੍ਸ਼ਨ ਸਿੰਘ, ਸੁਰਿੰਦਰ ਸਿੰਘ, ਸੁਖਦੇਵ ਸਿੰਘ, ਜੀਵਨ ਕੁਮਾਰ, ਗੁਰਤੇਜ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਕਿ੍ਪਾਲ ਸਿੰਘ ਵਾਲਾ ਵਿਖੇ ਮਾਤਾ ਗੁਜਰ ਕੌਰ, ਚਾਰੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸ... ਅਗਲੀ ਖ਼ਬਰ ਐੱਸ. ਡੀ. ਸਭਾ ਦੇ ਚੇਅਰਮੈਨ ਐਡਵੋਕੇਟ ਸ਼ਿਵਦਰਸ਼ਨ ਕੁਮਾਰ ਸ਼ਰਮਾ ਦਾ ਦਿਹਾਂਤ <br/>
Ad Position 24