ਸ਼ਹਿਣਾ, 21 ਦਸੰਬਰ (ਸੁਰੇਸ਼ ਗੋਗੀ)-ਗੁਰਦੁਆਰਾ ਬਾਬਾ ਹਿੰਮਤ ਸਿੰਘ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਮਾਤਾ ਗੁਜ਼ਰ ਕੌਰ ਤੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦਾ ਪਿੰਡ ਦੀਆਂ ਵੱਖ-ਵੱਖ ਪੱਤੀਆਂ ਵਿਚ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਲਾਏ ਗਏ | ਇੰਟਰ ਨੈਸ਼ਨਲ ਗਤਕਾ ਪਾਰਟੀ ਰਣਜੀਤ ਅਖਾੜਾ ਪੰਧੇਰ ਵਲੋਂ ਗਤਕੇ ਦੇ ਜੌਹਰ ਵਿਖਾਏ ਗਏ | ਬਾਬਾ ਮਨਜੀਤ ਸਿੰਘ ਹੈੱਡ ਗ੍ਰੰਥੀ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ | ਨਿਰਵੈਰ ਖ਼ਾਲਸਾ ਭੋਗਪੁਰ ਵਾਲੀਆਂ ਬੀਬੀਆਂ ਦੇ ਕਵੀਸ਼ਰੀ ਜਥੇ ਨੇ ਪੋਹ ਦੇ ਮਹੀਨੇ ਵਿਚ ਵਾਪਰੇ ਸ਼ਹੀਦੀ ਸਾਕੇ ਨੂੰ ਸੰਗਤਾਂ ਦੇ ਰੂਬਰੂ ਕੀਤਾ | ਇਸ ਸਮੇਂ ਪ੍ਰਧਾਨ ਬਲਦੇਵ ਸਿੰਘ ਲੋਕਲ ਗੁਰਦੁਆਰਾ ਕਮੇਟੀ, ਗੁਰਜੰਟ ਸਿੰਘ ਸੈਕਟਰੀ, ਸੁਖਵਿੰਦਰ ਸਿੰਘ ਨੰਬਰਦਾਰ, ਖ਼ਜ਼ਾਨਚੀ ਗੁਰਤੇਜ ਸਿੰਘ, ਰਾਮ ਸਿੰਘ, ਸਾਹਿਬ ਸਿੰਘ, ਗੁਰਪ੍ਰੀਤ ਸਿੰਘ, ਮੇਜਰ ਸਿੰਘ, ਸੁਖਦੇਵ ਸਿੰਘ, ਪ੍ਰਗਟ ਸਿੰਘ, ਅਮਰੀਕ ਸਿੰਘ ਕਲੱਬ ਪ੍ਰਧਾਨ, ਜਗਜੀਤ ਸਿੰਘ ਸਾਬਕਾ ਪ੍ਰਧਾਨ, ਸਟੇਜ ਸੈਕਟਰੀ, ਗੁਰਚਰਨ ਸਿੰਘ, ਸੁਖਦੇਵ ਸਿੰਘ ਲਾਲੀ, ਨਾਜ਼ਰ ਸਿੰਘ ਸਾਬਕਾ ਸਰਪੰਚ, ਮੰਗਤ ਰਾਮ ਸੂਦ, ਜਗਤਾਰ ਸਿੰਘ, ਸਰਪੰਚ ਬਲਵੀਰ ਸਿੰਘ ਠੇਕੇਦਾਰ ਆਦਿ ਵੀ ਹਾਜ਼ਰ ਸਨ |