ਮਹਿਲ ਕਲਾਂ, 22 ਦਸੰਬਰ (ਤਰਸੇਮ ਸਿੰਘ ਗਹਿਲ)-ਬਲਾਕ ਸੰਮਤੀ ਜੋਨ ਬੀਹਲਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰ ਬੀਬੀ ਜਸਵਿੰਦਰ ਕੌਰ ਪਤਨੀ ਗੁਰਜੰਟ ਸਿੰਘ ਨੇ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ | ਇਸ ਸਮੇਂ ਸੀਨੀਅਰ ਅਕਾਲੀ ਆਗੂ ਬੀਬੀ ਬੇਅੰਤ ਕੌਰ ਬੀਹਲਾ ਨੇ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਹੋਈ ਗੱਲਬਾਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਪ ਵਲੋਂ ਚੋਣਾਂ ਵਿਚ ਸਰਕਾਰੀ ਤੰਤਰ ਦੀ ਕੀਤੀ ਦੁਰਵਰਤੋਂ ਅਤੇ ਧੱਕੇਸ਼ਾਹੀ ਦੇ ਬਾਵਜੂਦ ਵੀ ਬੀਬੀ ਜਸਵਿੰਦਰ ਕੌਰ ਰਾਏਸਰ ਪੰਜਾਬ ਨੇ ਜਿੱਤ ਦਰਜ ਕਰਕੇ ਪਾਰਟੀ ਦੇ ਝੰਡੇ ਨੂੰ ਉੱਚਾ ਕੀਤਾ ਹੈ | ਉਨ੍ਹਾਂ ਕਿਹਾ ਕਿ ਬੀਬੀ ਜਸਵਿੰਦਰ ਕੌਰ ਦੇ ਪਤੀ ਗੁਰਜੰਟ ਸਿੰਘ ਵਲੋਂ ਦਿਨ ਰਾਤ ਲੋਕਾਂ ਦੀ ਕੀਤੀ ਨਿਰੰਤਰ ਸੇਵਾ ਦੀ ਬਦੌਲਤ ਬਲਾਕ ਸੰਮਤੀ ਜੋਨ ਬੀਹਲਾ ਤੋਂ ਜਸਵਿੰਦਰ ਕੌਰ ਨੇ ਵੱਡੀ ਜਿੱਤ ਦਰਜ ਕੀਤੀ ਹੈ | ਇਸ ਮੌਕੇ ਗੁਰਦੀਸ਼ ਸਿੰਘ ਦੁੱਲਾ ਮੈਂਬਰ ਪੰਚਾਇਤ, ਮੋਹਣ ਸਿੰਘ ਗਿੱਲ ਸਾਬਕਾ ਮੈਂਬਰ ਪੰਚਾਇਤ, ਸਿਕੰਦਰ ਸਿੰਘ ਗਿੱਲ, ਰੇਸ਼ਮ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ |