20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਕੜਾਕੇ ਦੀ ਠੰਢ ਕਾਰਨ ਲੋਕ ਧੂਣੀਆਂ ਸੇਕਣ ਲਈ ਹੋਏ ਮਜਬੂਰ

Ad Position 21
No active advertisement
ਅਜੀਤ ਡੈਸਕ 23-12-2025
ਤਪਾ ਮੰਡੀ, 22 ਦਸੰਬਰ (ਪ੍ਰਵੀਨ ਗਰਗ)-ਸੂਬੇ 'ਚ ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਕੜਾਕੇ ਦੀ ਠੰਢ ਅਤੇ ਧੁੰਦ ਨਾਲ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ | ਪਹਾੜੀ ਰਾਜਾਂ ਵਿਚ ਮੀਂਹ ਪੈਣ ਦੇ ਨਾਲ ਜਿੱਥੇ ਸੂਬੇ ਦੇ ਕਈ ਜ਼ਿਲਿ੍ਹਆਂ ਵਿਚ ਸ਼ਿਮਲੇ ਨਾਲੋਂ ਵੀ ਵੱਧ ਠੰਢ ਪੈ ਰਹੀ ਹੈ ਉੱਥੇ ਹੀ ਦੇਰ ਸ਼ਾਮ ਠੰਢੀਆਂ ਹਵਾਵਾਂ ਚੱਲਣ ਦੇ ਨਾਲ-ਨਾਲ ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਿਚ ਹੋਰ ਗਿਰਾਵਟ ਦੱਸੀ ਗਈ ਹੈ | ਸੂਬੇ ਸਮੇਤ ਪੂਰਾ ਉੱਤਰੀ ਭਾਰਤ ਕੋਹਰੇ ਅਤੇ ਸ਼ੀਤ ਲਹਿਰ ਦੀ ਚਪੇਟ ਵਿਚ ਹੋਵੇਗਾ | ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਹਲਕੀ ਬਾਰਸ਼ ਪੈਣ ਦੇ ਆਸਾਰ ਹਨ | ਜੋ ਕਿ ਫ਼ਸਲਾਂ ਲਈ ਲਾਹੇਵੰਦ ਸਿੱਧ ਹੋਵੇਗਾ | ਉੱਧਰ ਦੂਜੇ ਪਾਸੇ ਸ਼ਹਿਰ ਦੇ ਬਾਜ਼ਾਰਾਂ 'ਚ ਹੌਜ਼ਰੀ ਦੀਆਂ ਦੁਕਾਨਾਂ ਤੇ ਗਰਮ ਕੱਪੜਿਆਂ ਦੀ ਖ਼ਰੀਦੋ ਫ਼ਰੋਖ਼ਤ ਕਰਨ ਲਈ ਗ੍ਰਾਹਕਾਂ ਦੀ ਭੀੜ ਲੱਗਣੀ ਸ਼ੁਰੂ ਹੋ ਗਈ ਹੈ ਅਤੇ ਦੁਕਾਨਦਾਰਾਂ ਦੇ ਚਿਹਰਿਆਂ ਤੇ ਖ਼ੁਸ਼ੀ ਦੀ ਝਲਕ ਦਿਖਾਈ ਦੇਣ ਲੱਗ ਪਈ ਹੈ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਦਾ ਨਾਂਅ ਬਦਲਣ ਅਤੇ ਮਜ਼ਦੂਰਾਂ ਦਾ ਹੱਕ ਖੋਹਣਾ ਸਹਿਣਯੋਗ ਨਹੀ-ਧਾਲੀਵਾਲ <br/> ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰ ਜਸਵਿੰਦਰ ਕੌਰ ਰਾਏਸਰ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਮਿਲੇ
Ad Position 24