ਬਰਨਾਲਾ, 22 ਦਸੰਬਰ (ਅਸ਼ੋਕ ਭਾਰਤੀ)-ਵਾਈ.ਐੱਸ ਜੈਨਨੇਕਸਟ ਸਕੂਲ ਬਰਨਾਲਾ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੱੁਖ ਮਹਿਮਾਨ ਸੰਸਥਾ ਦੇ ਚੇਅਰਮੈਨ ਪ੍ਰੋ: ਦਰਸ਼ਨ ਕੁਮਾਰ, ਡਾਇਰੈਕਟਰ ਵਰੁਣ ਭਾਰਤੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਤੇ ਸ਼ਮ੍ਹਾ ਰੌਸ਼ਨ ਕਰ ਕੇ ਸਮਾਗਮ ਦਾ ਆਗਾਜ਼ ਕੀਤਾ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਪੰਜਾਬੀ ਸਭਿਆਚਾਰ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਗਿੱਧਾ, ਭੰਗੜਾ, ਡਾਂਸ, ਕੋਰੀਓਗ੍ਰਾਫ਼ੀ, ਗੀਤ, ਸੰਗੀਤ, ਨੱੁਕੜ ਨਾਟਕ ਪੇਸ਼ ਕੀਤੇ | ਦ ਸਕੂਲ ਆਫ਼ ਸਮਾਈਲਜ਼, ਵਿਚ ਕਲਾਸ ਪਹਿਲੀ ਅਤੇ ਦੂਜੀ ਦੇ ਵਿਦਿਆਰਥੀਆਂ ਲਈ ਸਾਲਾਨਾ ਸਾਂਸਕਿ੍ਤਿਕ ਸਮਾਗਮ ਇੰਪੈਕਟ 2025 (ਪ੍ਰੇਰਣਾਦਾਇਕ ਸੋਚ, ਮੰਚ ਕਲਾ ਅਤੇ ਰਚਨਾਤਮਿਕ ਪ੍ਰਤਿਭਾ) ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਲਗਭਗ 200 ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿਚੋਂ ਮੱਲ੍ਹਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਅਤੇ ਸਮਾਗਮ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਮੱੁਖ ਮਹਿਮਾਨਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ |