19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਡਰਾਇੰਗ ਮੁਕਾਬਲੇ ਕਰਵਾਏ <br/>

Ad Position 21
No active advertisement
ਅਜੀਤ ਡੈਸਕ 23-12-2025
ਰੂੜੇਕੇ ਕਲਾਂ, 22 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਦੀ ਅਗਵਾਈ ਵਿਚ ਆਰਟ ਐਂਡ ਕਰਾਫ਼ਟ ਵਿੰਗ ਵਲੋਂ ਪ੍ਰਾਇਮਰੀ ਦੇ ਵਿਭਾਗ ਚੌਥੀ ਜਮਾਤ ਦੇ ਵਿਦਿਆਰਥੀਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਦੌਰਾਨ ਸੰਸਥਾ ਦੇ ਵਿਦਿਆਰਥੀਆਂ ਨੇ ਆਪਣੇ ਹੁਨਰ ਤੇ ਕਲੇਅ ਰਾਹੀਂ ਫ਼ੁੱਲ, ਪੌਦੇ, ਪੰਛੀ, ਤਿਤਲੀਆਂ, ਸਜਾਵਟੀ ਵਸਤੂਆਂ ਅਤੇ ਪ੍ਰਸਿੱਧ ਕਾਰਟੂਨ ਕਿਰਦਾਰਾਂ ਦੀਆਂ ਸੁੰਦਰ ਤਸਵੀਰਾਂ ਬਣਾਈਆਂ ਗਈਆਂ | ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਵਿਕਸਿਤ ਕਰਨ ਅਤੇ ਕਲਪਨਾ ਸ਼ਕਤੀ ਨੂੰ ਜਾਗਰੂਕ ਕਰ ਕੇ ਜੀਵਨ ਭਰ ਸਿੱਖਣ ਪ੍ਰਤੀ ਪ੍ਰੇਮ ਪੈਦਾ ਕਰਨ ਵਿਚ ਕਲਾ ਇਕ ਸਰਵੋਤਮ ਰਸਤਾ ਹੈ | ਇਸ ਮੌਕੇ ਸੰਸਥਾ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਕੇਂਦਰ ਸਰਕਾਰ ਵਲੋਂ ਮਨਰੇਗਾ ਨੂੰ ਖ਼ਤਮ ਕਰਨ ਦੀਆਂ ਸਕੀਮਾਂ ਨੂੰ ਸਫ਼ਲ ਨਹੀਂ ਹੋਣ ਦੇਵੇਗੀ-ਗੁਰਮੇਲ ਸਿੰਘ... ਅਗਲੀ ਖ਼ਬਰ ਵਾਈ.ਐੱਸ. ਜੈਨਨੇਕਸਟ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ <br/>
Ad Position 24